Welcome to Canadian Punjabi Post
Follow us on

29

March 2024
 
ਪੰਜਾਬ

ਭੇਤਭਰੇ ਹਾਲਾਤ ਵਿੱਚ ਨੌਜਵਾਨ ਦੀ ਰੁੱਖ ਨਾਲ ਲਟਕੀ ਲਾਸ਼ ਮਿਲੀ

July 16, 2019 09:11 AM

ਮੱਲ੍ਹੀਆਂ ਕਲਾਂ, 15 ਜੁਲਾਈ (ਪੋਸਟ ਬਿਊਰੋ)- ਪਿੰਡ ਜਹਾਂਗੀਰ 'ਚ 17 ਸਾਲਾ ਨੌਜਵਾਨ ਦੀ ਲਾਸ਼ ਵਿਰਾਨ ਜਗ੍ਹਾ 'ਤੇ ਦਰੱਖਤ ਨਾਲ ਲਟਦੀ ਮਿਲੀ ਹੈ, ਜਿਸ ਦੇ ਗਲ ਵਿੱਚ ਪੀਲਾ ਸਾਫਾ ਪਾਇਆ ਹੋਇਆ ਸੀ। ਥਾਣਾ ਸਦਰ ਨਕੋਦਰ ਦੇ ਮੁਖੀ ਸਿਕੰਦਰ ਸਿੰਘ ਪੁਲਸ ਟੀਮ ਨਾਲ ਘਟਨਾ ਸਥਾਨ 'ਤੇ ਪੁੱਜੇ ਤੇ ਜਾਂਚ ਆਰੰਭ ਕੀਤੀ।
ਪੀੜਤ ਪਰਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਰਮੋਹਨ ਸਿੰਘ (17) ਪੁੱਤਰ ਸਵਰਨ ਸਿੰਘ ਮੱਲ੍ਹੀਆਂ ਕਲਾਂ ਦੇ ਸੈਕੰਡਰੀ ਸਕੂਲ ਵਿੱਚ ਦਸਵੀਂ ਕਲਾਸ ਵਿੱਚ ਪੜ੍ਹਦਾ ਸੀ। ਕੱਲ੍ਹ ਸ਼ਾਮ ਛੇ ਵਜੇ ਦੇ ਕਰੀਬ ਘਰੋਂ ਬਾਹਰ ਗਿਆ ਤੇ ਰਾਤ ਤੱਕ ਵਾਪਸ ਨਹੀਂ ਆਇਆ ਤਾਂ ਉਸ ਦੀ ਭਾਲ ਕੀਤੀ ਗਈ, ਪਰ ਉਸ ਦਾ ਕੁਝ ਪਤਾ ਨਹੀਂ ਲੱਗਾ। ਸਵੇਰੇ ਛੇ ਵਜੇ ਦੇ ਕਰੀਬ ਮ੍ਰਿਤਕ ਦੇ ਚਾਚੇ ਦਾ ਲੜਕਾ ਰਾਜੂ ਜਦੋਂ ਵਿਰਾਨ ਜਗ੍ਹਾ 'ਤੇ ਆਪਣੇ ਖੂਹ ਵੱਲ ਗਿਆ ਤਾਂ ਉਥੇ ਹਰਮੋਹਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। ਇਸ ਦੀ ਸੂਚਨਾ ਉਸ ਨੇ ਪਰਵਾਰ ਨੂੰ ਦਿੱਤੀ। ਪਰਵਾਰ ਨੇ ਇਸ ਨੂੰ ਖੁਦਕੁਸ਼ੀ ਨਾ ਦੱਸ ਕੇ ਕਤਲ ਦਾ ਸ਼ੱਕ ਜ਼ਾਹਰ ਕੀਤਾ ਹੈ ਤੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਰੰਜਿਸ਼ ਚੱਲ ਰਹੀ ਸੀ। ਮੌਕੇ 'ਤੇ ਪੁੱਜੇ ਐੱਸ ਐੱਚ ਓ ਸਿਕੰਦਰ ਸਿੰਘ ਨੇ ਪੀੜਤ ਪਰਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਇਨਸਾਫ ਮਿਲੇਗਾ। ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪੂਰਾ ਪਤਾ ਤਾਂ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਲੱਗੇਗਾ। ਪੁਲਸ ਨੇ ਸਰਪੰਚ ਹਰਦੇਵ ਸਿੰਘ ਔਜਲਾ ਤੇ ਨਗਰ ਪੰਚਾਇਤ ਦੀ ਹਾਜ਼ਰੀ ਵਿੱਚ ਪਰਵਾਰ ਦੇ ਬਿਆਨ ਦਰਜ ਕੀਤੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮ੍ਰਿਤਕ ਹਰਮੋਹਨ ਸਿੰਘ ਦਾ ਪਿਤਾ ਸਵਰਨ ਸਿੰਘ ਦੁਬਈ ਵਿੱਚ ਆਪਣੀ ਰੋਜ਼ੀ ਖਾਤਰ ਗਿਆ ਹੋਇਆ ਹੈ, ਜਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਤੇ ਸਵਰਨ ਸਿੰਘ ਦੇ ਪੰਜਾਬ ਆਉਣ 'ਤੇ ਹੀ ਮ੍ਰਿਤਕ ਦਾ ਸਸਕਾਰ ਕੀਤਾ ਜਾਵੇਗਾ। ਮ੍ਰਿਤਕ ਦੀ ਮਾਤਾ ਗੁਰਬਖਸ਼ ਕੌਰ ਜੋ ਕਿ ਪਿੰਡ ਵਿੱਚ ਆਸ਼ਾ ਵਰਕਰ ਦੀ ਸੇਵਾ ਨਿਭਾਅ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ