Welcome to Canadian Punjabi Post
Follow us on

28

March 2024
 
ਪੰਜਾਬ

ਸਮਝੌਤਾ ਕਰਾਉਣ ਗਏ ਕਾਂਗਰਸੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ

July 16, 2019 09:12 AM

ਅੰਮ੍ਰਿਤਸਰ, 15 ਜੁਲਾਈ (ਪੋਸਟ ਬਿਊਰੋ)- ਸਰਹੱਦੀ ਕਸਬਾ ਅਜਨਾਲਾ ਦੇ ਪਿੰਡ ਨੰਗਲ ਵੰਝਾਵਾਲਾ ਵਿੱਚ ਕਾਂਗਰਸੀ ਨੇਤਾ ਅਤੇ ਮਹਿਲਾ ਸਰਪੰਚ ਦੇ ਪਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਵਾਰਦਾਤ ਵਿੱਚ ਸਰਪੰਚ ਦੇ ਬੇਟੇ ਸਮੇਤ ਦੋ ਜਣੇ ਜ਼ਖਮੀ ਹੋਏ ਹਨ। ਬਿਜਲੀ ਦੀ ਤਾਰ ਲਾਉਣ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋਇਆ ਸੀ। ਸਰਪੰਚ ਦਾ ਪਤੀ ਪਰਵਾਰ ਸਮੇਤ ਝਗੜੇ ਦਾ ਸਮਝੌਤਾ ਕਰਾਉਣ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ਵਿੱਚ ਹੀ ਝਗੜੇ ਵਾਲੇ ਇੱਕ ਧਿਰ ਨੇ ਹਮਲਾ ਕਰ ਦਿੱਤਾ। ਪੁਲਸ ਨੇ ਕਾਂਗਰਸੀ ਨੇਤਾ ਦੇ ਬੇਟੇ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
ਪਿੰਡ ਨੰਗਲ ਵੰਝਾਵਾਲਾ ਦੇ ਸੁਖਵਿੰਦਰ ਸਿੰਘ ਕਾਂਗਰਸ ਦੇ ਨੇਤਾ ਹਨ। ਇਸ ਵਾਰ ਪੰਚਾਇਤੀ ਚੋਣਾਂ ਵਿੱਚ ਉਸ ਦੀ ਪਤਨੀ ਮਨਜਿੰਦਰ ਕੌਰ ਕਾਂਗਰਸ ਵੱਲੋਂ ਪਿੰਡ ਦੀ ਸਰਪੰਚ ਬਣੀ। ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਬਾਜ ਸਿੰਘ ਦਾ ਬਿਜਲੀ ਦੀ ਤਾਰ ਬਾਰੇ ਬਲਿੰਦਰ ਸਿੰਘ ਨਾਲ ਝਗੜਾ ਹੋਇਆ ਸੀ, ਜਿਸ ਨੂੰ ਸੁਲਝਾਉਣ ਲਈ ਗੁਰਬਾਜ ਸਿੰਘ ਨੇ ਉਸ ਦੇ ਪਿਤਾ ਸੁਖਵਿੰਦਰ ਸਿੰਘ ਤੋਂ ਮਦਦ ਮੰਗੀ ਸੀ। ਪਿੰਡ ਦੀ ਪੰਚਾਇਤ ਨੇ ਦੋਵਾਂ ਧਿਰਾਂ ਨੂੰ ਇੱਕ ਜਗ੍ਹਾ 'ਤੇ ਇਕੱਠੇ ਹੋਣ ਲਈ ਕਿਹਾ ਸੀ। ਉਸ ਦੇ ਪਿਤਾ ਅਤੇ ਉਹ ਆਪਣੇ ਸਾਥੀਆਂ ਸਮੇਤ ਝਗੜੇ ਨੂੰ ਸੁਲਝਾਉਣ ਦੇ ਲਈ ਗਏ। ਉਥੇ ਜਦ ਉਸ ਦੇ ਪਿਤਾ ਨੇ ਝਗੜੇ ਦੇ ਬਾਰੇ ਵਿੱਚ ਬਲਵਿੰਦਰ ਸਿੰਘ ਤੋਂ ਪੁੱਛਿਆ ਤਾਂ ਉਸ ਨੇ ਝਗੜਾ ਸ਼ੁਰੂ ਕਰ ਦਿੱਤਾ। ਪਹਿਲਾਂ ਤੋਂ ਤਿਆਰੀ ਵਿੱਚ ਆਏ ਬਲਵਿੰਦਰ ਸਿੰਘ ਨੇ 12 ਬੋਰ ਦੀ ਰਾਈਫਲ ਕੱਢ ਲਈ ਅਤੇ ਪੰਚਾਇਤ ਵੱਲ ਮੂੰਹ ਕਰ ਕੇ ਗੋਲੀਆਂ ਚਲਾਉਣ ਲੱਗਾ। ਦੋਸ਼ੀ ਨੇ ਇੱਕ-ਇੱਕ ਕਰ ਕੇ ਚਾਰ ਫਾਇਰ ਕੀਤੇ, ਜਿਸ ਨਾਲ ਪੰਚਾਇਤ ਵਿੱਚ ਭਾਜੜ ਮਚ ਗਈ। ਇੱਕ ਗੋਲੀ ਉਸ ਦੇ ਪਿਤਾ ਦੇ ਪੇਟ ਵਿੱਚ ਲੱਗੀ। ਇਸ ਦੇ ਇਲਾਵਾ ਇਸ ਗੋਲੀਬਾਰੀ ਵਿੱਚ ਉਹ ਅਤੇ ਉਸ ਦੇ ਚਾਚੇ ਦਾ ਮੁੰਡਾ ਗੁਰਬਾਜ ਸਿੰਘ ਵੀ ਜ਼ਖਮੀ ਹੋ ਗਿਆ। ਪਿੰਡ ਦੇ ਲੋਕਾਂ ਨੇ ਸਾਰਿਆਂ ਨੂੰ ਰਾਜਾਸਾਂਸੀ ਏਅਰਪੋਰਟ ਨੇੜੇ ਆਈ ਵੀ ਆਈ ਹਸਪਤਾਲ ਦਾਖਲ ਕਰਾਇਆ, ਜਿੱਥੇ ਉਸ ਦੇ ਪਿਤਾ ਦੀ ਮੌਤ ਹੋ ਗਈ।
ਇਸ ਵਾਰਦਾਤ ਦੀ ਸੂਚਨਾ ਮਿਲਣ ਉਤੇ ਐੱਸ ਪੀ ਇਨਵੈਸਟੀਗੇਸ਼ਨ ਹਰਪਾਲ ਸਿੰਘ ਮੌਕੇ 'ਤੇ ਪਹੁੰਚੇ। ਪੁਲਸ ਨੇ ਮੁੱਖ ਦੋਸ਼ੀ ਬਲਵਿੰਦਰ ਸਿੰਘ ਦੇ ਇਲਾਵਾ, ਮੱਖਣ ਸਿੰਘ, ਗੁਰਦੇ ਸਿੰਘ ਪੁੱਤਰ ਮੱਖਣ ਸਿੰਘ, ਲਾਭ ਸਿੰਘ, ਗੁਰਜੰਟ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਖਿਲਾਫ ਹੱਤਿਆ ਦਾ ਕੇਸ ਦਰਜ ਕਰ ਲਿਆ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦੀ ਪੁਰਾਣੀ ਰੰਜਿਸ਼ ਸੀ। ਪੰਚਾਇਤ ਮੈਂਬਰ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਵੱਲੋਂ ਸਰਪੰਚ ਦੇ ਪਰਵਾਰ ਨਾਲ ਚੋਣਾਂ ਦੌਰਾਨ ਤੋਂ ਹੀ ਰੰਜਿਸ਼ ਰੱਖੀ ਜਾ ਰਹੀ ਸੀ। ਇਸੇ ਰੰਜਿਸ਼ ਦੇ ਕਾਰਨ ਉਸ ਨੇ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ