Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਭਾਰਤ

ਖਜ਼ਾਨਾ ਮੰਤਰੀ ਨਿਰਮਲਾ ਦੇ ਪੋਸਟ ਬਜਟ ਡਿਨਰ ਦਾ 100 ਤੋਂ ਵੱਧ ਪੱਤਰਕਾਰਾਂ ਵੱਲੋਂ ਬਾਈਕਾਟ

July 16, 2019 09:13 AM

ਨਵੀਂ ਦਿੱਲੀ, 15 ਜੁਲਾਈ (ਪੋਸਟ ਬਿਊਰੋ)- ਪੱਤਰਕਾਰਤਾ ਦੀ ਆਜ਼ਾਦੀ ਦੀ ਰਾਖੀ ਲਈ ਬੇਮਿਸਾਲ ਏਕਤਾ ਪੇਸ਼ ਕਰਦੇ ਹੋਏ ਵਿੱਤ ਮੰਰਤਾਲਾ ਕਵਰ ਕਰਨ ਵਾਲੇ 100 ਤੋਂ ਵੱਧ ਪੱਤਰਕਾਰਾਂ ਨੇ ਭਾਰਤ ਦੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੱਤਰਕਾਰਾਂ ਲਈ ਰੱਖੇ ਪੋਸਟ ਬਜਟ ਡਿਨਰ ਦਾ ਬਾਈਕਾਟ ਕੀਤਾ ਹੈ।
ਭਾਰਤ ਦੇ ਇੱਕ ਪ੍ਰਸਿੱਧ ਨਿਊਜ਼ ਚੈਨਲ ਨਾਲ ਜੁੜੇ ਇੱਕ ਸੀਨੀਅਰ ਪੱਤਰਕਾਰ ਨੇ ਦੱਸਿਆ ਕਿ ਇਸ ਪੋਸਟ ਬਜਟ ਡਿਨਰ ਵਿੱਚ ਸਿਰਫ ਚਾਰ-ਛੇ ਪੱਤਰਕਾਰ ਅਤੇ ਸੰਪਾਦਕ ਹੀ ਗਏ ਸਨ। ਪਤਾ ਲੱਗਾ ਹੈ ਕਿ ਪੱਤਰਕਾਰਾਂ ਨੇ ਸਰਬ ਸੰਮਤੀ ਨਾਲ ਪੋਸਟ ਬਜਟ ਡਿਨਰ ਦਾ ਬਾਈਕਾਟ ਕਰਨ ਦਾ ਫੈਸਲਾ ਇਸ ਲਈ ਲਿਆ ਕਿ ਵਿੱਤ ਮੰਤਰਾਲੇ ਨੇ ਮੀਡੀਆ ਕਰਮੀਆਂ ਦੇ ਨਾਰਥ ਬਲਾਕ ਵਿੱਚ ਪ੍ਰਵੇਸ਼ 'ਤੇ ਉੱਤੇ ਪਾਬੰਦੀ ਲਾ ਦਿੱਤੀ ਹੈ। ਇਸ ਫੈਸਲੇ ਪਿੱਛੋਂ ਮੰਤਰਾਲੇ ਦੇ ਅੰਦਰ ਸਿਰਫ ਉਨ੍ਹਾਂ ਹੀ ਪੱਤਰਕਾਰਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਹੈ, ਜਿਨ੍ਹਾਂ ਕੋਲ ਕਿਸੇ ਅਧਿਕਾਰੀ ਨੂੰ ਮਿਲਣ ਅਗੇਤੀ ਇਜਾਜ਼ਤ ਹੋਵੇਗੀ। ਕਈ ਸਰੋਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡਿਨਰ ਵਾਲੇ ਹੋਟਲ ਦੇ ਕਰਮਚਾਰੀਆਂ ਨੂੰ ਛੱਡ ਕੇ ਵਿੱਤ ਮੰਤਰਾਲੇ ਨਾਲ ਜੁੜੇ 34 ਅਧਿਕਾਰੀਆਂ ਨੂੰ ਤਾਜ ਮਹਿਲ ਹੋਟਲ ਵਿੱਚ ਪੱਤਰਕਾਰਾਂ ਦੇ ਸਵਾਗਤ ਲਈ ਤਾਇਨਾਤ ਕੀਤਾ ਗਿਆ ਸੀ। ਇਸ ਬਾਈਕਾਟ ਦਾ ਅੰਦਾਜ਼ਾ ਏਥੋਂ ਲਾਇਆ ਜਾ ਸਕਦਾ ਹੈ ਕਿ ਵਿੱਤ ਮੰਤਰਾਲੇ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਦੇ ਵਟਸਐਪ ਗਰੁੱਪ ਦੇ 180 ਮੈਂਬਰਾਂ ਵਿੱਚੋਂ ਸਿਰਫ ਚਾਰ-ਛੇ ਪੱਤਰਕਾਰ ਡਿਨਰ ਵਿੱਚ ਪਹੁੰਚੇ ਸਨ ਅਤੇ ਉਹ ਵੀ ਆਪਣੇ ਅਦਾਰਿਆਂ ਦੇ ਮਾਲਕਾਂ ਦੇ ਦਬਾਅ ਹੇਠ ਪਹੁੰਚੇ ਸਨ। ਇੱਕ ਪੱਤਰਕਾਰ ਨੇ ਕਿਹਾ ਕਿ ਇਹ ਸਾਫ ਦੇਖਿਆ ਜਾ ਸਕਦਾ ਹੈ ਕਿ ਪੱਤਰਕਾਰਾਂ ਨੂੰ ਇਸ ਸਰਕਾਰ ਵਿੱਚ ਘੁਟਨ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਵਿੱਚ ਅਸੰਤੁਸ਼ਟਤਾ ਵਧੀ ਜਾਂਦੀ ਹੈ ਅਤੇ ਇਹ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ। ਪੱਤਰਕਾਰਾਂ ਨੂੰ ਲੱਗ ਰਿਹਾ ਹੈ ਕਿ ਮੀਡੀਆ ਦੇ ਬੈਨਰ ਦੇ ਆਦੇਸ਼ ਦਾ ਗੰਭੀਰ ਅਸਰ ਹੋਵੇਗਾ। ਇੱਕ ਰਿਪੋਰਟਰ ਨੇ ਕਿਹਾ ਕਿ ਜੇ ਇਸ ਫੈਸਲੇ ਨੂੰ ਰੱਦ ਨਾ ਕੀਤਾ ਗਿਆ ਤਾਂ ਮੀਡੀਆ ਵਿੱਚ ਛਾਂਟੀ ਦੀ ਸ਼ੁਰੂਆਤ ਹੋ ਸਕਦੀ ਹੈ ਕਿਉਂਕਿ ਕੋਈ ਵੀ ਨਿਊਜ਼ ਚੈਨਲ ਜਾਂ ਅਖਬਾਰ ਉਸ ਮੰਤਰਾਲੇ ਵਿੱਚ ਰਿਪੋਰਟਰ ਨਿਯੁਕਤ ਨਹੀਂ ਕਰੇਗਾ, ਜਿੱਥੇ ਕਿਸੇ ਸਨਸਨੀਖੇਜ ਜਾਂ ਇੱਕ ਖਾਸ ਖਬਰ ਲਈ ਕੋਈ ਗੁੰਜਾਇਸ਼ ਨਾ ਹੋਵੇ। ਵਿੱਤ ਮੰਤਰਾਲਾ ਕਵਰ ਕਰਨ ਵਾਲੇ ਪੱਤਰਕਾਰਾਂ ਨੇ ਦੱਸਿਆ ਕਿ ਸਰਕਾਰ 'ਤੇ ਦਬਾਅ ਬਣਾਉਣ ਲਈ ਆਉਂਦੇ ਸਮੇਂ ਵਿੱਚ ਵੱਡੇ ਪੱਧਰ 'ਤੇ ਨਿਯੁਕਤੀ ਵਿੱਚ ਆਰ ਟੀ ਆਈ ਅਰਜ਼ੀਆਂ ਵਿੱਤ ਮੰਤਰਾਲੇ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਸਰਕਾਰ ਆਪਣੇ ਆਦੇਸ਼ਾਂ ਨੂੰ ਵਾਪਸ ਲੈਣ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ