Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਸੈਕਸ ਸ਼ੋਸ਼ਣ ਕੇਸ ਵਿੱਚ ਆਸਾ ਰਾਮ ਨੂੰ ਜ਼ਮਾਨਤ ਦੇਣੋਂ ਸੁਪਰੀਮ ਕੋਰਟ ਦਾ ਇਨਕਾਰ

July 16, 2019 09:14 AM

ਨਵੀਂ ਦਿੱਲੀ, 15 ਜੁਲਾਈ (ਪੋਸਟ ਬਿਊਰੋ)- ਗੁਜਰਾਤ ਵਿੱਚ ਆਸਾ ਰਾਮ ਬਾਪੂ ਦੇ ਖ਼ਿਲਾਫ਼ ਦਰਜ ਸੈਕਸ ਸ਼ੋਸ਼ਣ ਦੇ ਕੇਸ ਵਿੱਚ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਜਸਟਿਸ ਐੱਨ ਵੀ ਰਾਮੰਨਾ ਦੇ ਬੈਂਚ ਨੇ ਇਹ ਫ਼ੈਸਲਾ ਓਦੋਂ ਦਿੱਤਾ, ਜਦੋਂ ਗੁਜਰਾਤ ਸਰਕਾਰ ਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਸ ਬਾਰੇ ਸੁਣਵਾਈ ਹੇਠਲੀ ਅਦਾਲਤ ਵਿੱਚ ਜਾਰੀ ਹੈ ਅਤੇ ਹਾਲੇ 210 ਗਵਾਹਾਂ ਦਾ ਪ੍ਰੀਖਣ ਹੋਣਾ ਬਾਕੀ ਹੈ। ਇਸ ਸੰਬੰਧ ਵਿੱਚ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰਦੇ ਹੋਏ ਕਿਹਾ ਕਿ ਹੇਠਲੀ ਅਦਾਲਤ ਸੁਣਵਾਈ ਜਾਰੀ ਰੱਖੇ ਤੇ ਗੁਜਰਾਤ ਹਾਈ ਕੋਰਟ ਵੱਲੋਂ ਕੀਤੀਆਂ ਪਹਿਲੀਆਂ ਟਿੱਪਣੀਆਂ ਤੋਂ ਪ੍ਰਭਾਵਤ ਹੋਏ ਬਿਨਾ ਆਪਣਾ ਕੰਮ ਕਰੇ।
ਵਰਨਣ ਯੋਗ ਹੈ ਕਿ ਸੂਰਤ ਦੀਆਂ ਰਹਿਣ ਵਾਲੀਆਂ ਦੋ ਭੈਣਾਂ ਨੇ ਆਸਾ ਰਾਮ ਤੇ ਉਸ ਦੇ ਬੇਟੇ ਨਾਰਾਇਣ ਸਾਈਂ ਦੇ ਖ਼ਿਲਾਫ਼ ਬਲਾਤਕਾਰ ਕਰਨ ਅਤੇ ਕੈਦੀ ਬਣਾ ਕੇ ਰੱਖਣ ਤੋਂ ਬਿਨਾਂ ਹੋਰ ਕੇਸਾਂ ਵਿੱਚ ਵੱਖ-ਵੱਖ ਸ਼ਿਕਾਇਤਾਂ ਕੀਤੀਆਂ ਹਨ।
ਇਸ ਤੋਂ ਪਹਿਲਾਂ ਆਸਾ ਰਾਮ ਨੇ ਆਪਣੀ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਕੱਟਣ ਦੀ ਸਜ਼ਾ ਉੱਤੇ ਰੋਕ ਲਾਉਣ ਲਈ 26 ਮਾਰਚ ਨੂੰ ਹਾਈ ਕੋਰਟ ਨੂੰ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਸੀ। ਆਸਾ ਰਾਮ ਉੱਤੇ ਪਹਿਲਾਂ ਤੋਂ ਬਲਾਤਕਾਰ ਤੇ ਕਤਲ ਦਾ ਕੇਸ ਦਰਜ ਹੈ। ਜੋਧਪੁਰ ਦੀ ਅਦਾਲਤ ਨੇ ਰਾਜਸਥਾਨ ਵਿੱਚ 2013 ਵਿੱਚ 16 ਸਾਲਾ ਇਕ ਲੜਕੀ ਨਾਲ ਬਲਾਤਕਾਰ ਦੇ ਕੇਸ ਵਿੱਚ ਆਸਾ ਰਾਮ ਨੂੰ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਹਾਲੇ ਉਹ ਜੋਧਪੁਰ ਜੇਲ੍ਹ ਵਿੱਚ ਬੰਦ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ