Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਟਰੰਪ ਦੀਆਂ ਨਸਲੀ ਟਿੱਪਣੀਆਂ ਉੱਤੇ ਪਾਰਟੀ ਆਗੂਆਂ ਨੇ ਮੁੜ ਵੱਟੀ ਚੁੱਪ

July 16, 2019 09:34 AM

ਵਾਸਿ਼ੰਗਟਨ, 15 ਜੁਲਾਈ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਵੀਕੈਂਡ ਉੱਤੇ ਦਿੱਤੇ ਗਏ ਬੜੇ ਹੀ ਨਸਲੀ ਕਿਸਮ ਦੇ ਬਿਆਨ ਉੱਤੇ ਅਜੇ ਵੀ ਉੱਘੇ ਰਿਪਬਲਿਕਨਜ਼ ਚੁੱਪ ਧਾਰੀ ਬੈਠੇ ਹਨ। ਟਰੰਪ ਨੇ ਸਾਫ ਲਫਜ਼ਾਂ ਵਿੱਚ ਇਹ ਆਖਿਆ ਸੀ ਕਿ ਕਾਂਗਰਸ ਵਿੱਚ ਸ਼ਾਮਲ ਵੱਖ ਵੱਖ ਨਸਲਾਂ ਦੀਆਂ ਚਾਰ ਮਹਿਲਾਵਾਂ ਨੂੰ ਆਪੋ ਆਪਣੇ ਦੇਸ਼ ਮੁੜ ਜਾਣਾ ਚਾਹੀਦਾ ਹੈ। ਭਾਵੇਂ ਉੱਘੇ ਰਿਪਬਲਿਕਨਜ਼ ਇਸ ਬਾਰੇ ਚੁੱਪ ਵੱਟੀ ਬੈਠੇ ਹਨ ਪਰ ਪਾਰਟੀ ਵਿੱਚ ਟਰੰਪ ਦੇ ਇਸ ਬਿਆਨ ਉੱਤੇ ਪ੍ਰਤੀਕਿਰਿਆ ਸ਼ੁਰੂ ਹੋ ਗਈ ਹੈ।
ਕਈ ਜੀਓਪੀ ਸੈਨੇਟਰਜ਼ ਤੇ ਕੁੱਝ ਹਾਊਸ ਰਿਪਬਲਿਕਨਜ਼ ਦਾ ਕਹਿਣਾ ਹੈ ਕਿ ਇਸ ਵਾਰੀ ਤਾਂ ਟਰੰਪ ਨੇ ਸਾਰੀਆਂ ਹੱਦਾਂ ਹੀ ਪਾਰ ਕਰ ਲਈਆਂ ਹਨ। ਪਰ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਟਰੰਪ ਨੂੰ ਇਸ ਦਾ ਕੋਈ ਸਖ਼ਤ ਵਿਰੋਧ ਬਰਦਾਸ਼ਤ ਕਰਨਾ ਪੈ ਰਿਹਾ ਹੈ ਜਾਂ ਨਹੀਂ। ਸੈਨੇਟ ਮੈਜੌਰਿਟੀ ਲੀਡਰ ਮਿੱਚ ਮੈਕੌਨਲ ਨੇ ਇਸ ਮੁੱਦੇ ਉੱਤੇ ਵਿਚਾਰ ਵਟਾਂਦਰਾ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਆਖਿਆ ਕਿ ਉਹ ਮੰਗਲਵਾਰ ਨੂੰ ਕੀਤੀ ਜਾਣ ਵਾਲੀ ਨਿਊਜ਼ ਕਾਨਫਰੰਸ ਵਿੱਚ ਹੀ ਸਾਰਿਆਂ ਦੇ ਸਵਾਲਾਂ ਦੇ ਜਵਾਬ ਦੇਣਗੇ।
ਪਾਰਟੀ ਦੀ ਲੀਡਰਸਿ਼ਪ ਦੌੜ ਦੇ ਮੈਂਬਰ ਸੈਨੇਟਰ ਜੌਹਨ ਕੌਰਨਿਨ ਨੇ ਆਖਿਆ ਕਿ ਇਹ ਗਲਤੀ ਹੋ ਸਕਦੀ ਹੈ ਤੇ ਅਸਲ ਵਿੱਚ ਟਰੰਪ ਦੇ ਕਹਿਣ ਦਾ ਮਤਲਬ ਕੁੱਝ ਹੋਰ ਹੋ ਸਕਦਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਰਾਸ਼ਟਰਪਤੀ ਨਸਲਵਾਦੀ ਹਨ। ਸਾਊਥ ਕੈਰੋਲੀਨਾ ਤੋਂ ਸਿਆਹ ਨਸਲ ਦੇ ਇੱਕਮਾਤਰ ਰਿਪਬਲਿਕਨ ਸੈਨੇਟਰ ਟਿੰਮ ਸਕੌਟ ਨੇ ਆਖਿਆ ਕਿ ਟਰੰਪ ਵੱਲੋਂ ਅਸਵੀਕਾਰਨਯੋਗ ਨਿਜੀ ਹਮਲੇ ਕੀਤੇ ਗਏ ਹਨ ਤੇ ਉਨ੍ਹਾਂ ਵੱਲੋਂ ਨਸਲੀ ਭਾਸ਼ਾ ਦੀ ਵਰਤੋਂ ਵੀ ਕੀਤੀ ਗਈ ਹੈ। ਸੈਨੇਟਰ ਸੂਜ਼ਨ ਕੌਲਿਨਜ਼, ਜਿਨ੍ਹਾਂ ਨੂੰ 2020 ਵਿੱਚ ਟਰੰਪ ਦੇ ਨਾਲ ਸਖ਼ਤ ਮੁਕਾਬਲੇਬਾਜ਼ੀ ਦਾ ਸਾਹਮਣਾ ਕਰਨਾ ਹੋਵੇਗਾ, ਨੇ ਆਖਿਆ ਕਿ ਰਾਸ਼ਟਰਪਤੀ ਵੱਲੋਂ ਕੀਤੀਆਂ ਟਿੱਪਣੀਆਂ ਵਿੱਚ ਹੱਦ ਪਾਰ ਕੀਤੀ ਗਈ ਹੈ।
ਓਹਾਇਓ ਤੋਂ ਰਿਪਬਲਿਕਨ ਮਾਈਕ ਟਰਨਰ ਨੇ ਆਖਿਆ ਕਿ ਰਾਸ਼ਟਰਪਤੀ ਵੱਲੋਂ ਕੀਤੇ ਗਏ ਟਵੀਟ ਨਸਲੀ ਹਨ ਤੇ ਟਰੰਪ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਅਲਾਸਕਾ ਤੋਂ ਮੌਡਰੇਟ ਰਿਪਬਲਿਕਨ ਸੈਨੇਟਰ ਲੀਜ਼ਾ ਮੁਰਕੋਵਸਕੀ ਨੇ ਆਖਿਆ ਕਿ ਟਰੰਪ ਦੀਆਂ ਅਜਿਹੀਆਂ ਟਿੱਪਣੀਆਂ ਲਈ ਕਿਸੇ ਵੱਲੋਂ ਵੀ ਕੋਈ ਸਫਾਈ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਤਰ੍ਹਾਂ ਦੀਆਂ ਟਿੱਪਣੀਆਂ ਸਵੀਕਾਰਯੋਗ ਨਹੀਂ ਹਨ ਤੇ ਇਹ ਬੰਦ ਹੋਣੀਆਂ ਚਾਹੀਦੀਆਂ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ