Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਭਾਰਤ ਦੇ ਚੰਦਰਯਾਨ-2 ਦੀ ਲਾਂਚਿੰਗ ਤਕਨੀਕੀ ਖ਼ਰਾਬੀ ਦੇ ਕਾਰਨ ਆਖਰੀ ਵਕਤ ਰੋਕੀ ਗਈ

July 16, 2019 09:47 AM

* ਵਿਗਿਆਨੀਆਂ ਨੇ ਸਹੀ ਫ਼ੈਸਲਾ ਕਿਹਾ, ਨਵੀਂ ਤਰੀਕ ਦਾ ਐਲਾਨ ਛੇਤੀ

ਨਵੀਂ ਦਿੱਲੀ, 15 ਜੁਲਾਈ, (ਪੋਸਟ ਬਿਊਰੋ)- ਚੰਦ ਉੱਤੇ ਪਹੁੰਚਣ ਵਾਸਤੇ ਭਾਰਤ ਦੇ ਮਿਸ਼ਨ ਚੰਦਰਯਾਨ-2 ਦੀ ਲਾਂਚਿੰਗ ਨੂੰ ਇੱਕ ਅਣ-ਦੱਸੀ ਤਕਨੀਕੀ ਖ਼ਰਾਬੀ ਕਾਰਨ ਅੱਜ ਸੋਮਵਾਰ ਤੜਕੇ ਰੋਕ ਦਿੱਤਾ ਗਿਆ। ਇਹ ਸੋਮਵਾਰ ਤੜਕੇ 2:51 ਮਿੰਟ ਉੱਤੇ ਉਡਾਨ ਭਰਨ ਵਾਲਾ ਸੀ, ਪਰ ਤੈਅ ਸਮੇਂਤੋਂ 56 ਮਿੰਟ 24 ਸੈਕਿੰਡ ਪਹਿਲਾਂ ਤਕਨੀਕੀ ਖ਼ਰਾਬੀ ਕਾਰਨ ਇਸ ਦੀ ਲਾਂਚਿੰਗ ਟਾਲ ਦਿੱਤੀ ਗਈ। ਇਸ ਦੀ ਨਵੀਂ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਸਪੇਸ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਤੜਕੇ 1:54 ਮਿੰਟ ਤੇ 36 ਸੈਕਿੰਡ ਉੱਤੇ ਚੰਦਰਯਾਨ-2 ਮਿਸ਼ਨ ਦਾ ਕਾਊਂਟ ਡਾਊਨ ਜਦੋਂ ਰੋਕਿਆ ਗਿਆ,ਓਦੋਂ ਮਿਸ਼ਨ ਵਿੱਚ ਸਿਰਫ਼ 56 ਮਿੰਟ 24 ਸੈਕੰਡ ਬਾਕੀ ਸਨ। ਭਾਰਤ ਦੀ ਸਪੇਸ ਖੋਜ ਸੰਸਥਾ (ਈਸਰੋ)ਦੇ ਪਬਲਿਕ ਰਿਲੇਸ਼ਨ ਆਫਿਸਰ ਗੁਰੂਪ੍ਰਸਾਦ ਨੇ ਦੱਸਿਆ, ‘ਲਾਂਚ ਵ੍ਹੀਕਲ ਸਿਸਟਮ ਦੇ ਵਿੱਚ ਲਾਂਚਿੰਗ ਤੋਂ ਕਰੀਬ ਇਕ ਘੰਟਾ ਪਹਿਲਾਂ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਸਾਵਧਾਨੀ ਵਜੋਂ ਅੱਜ ਚੰਦਰਯਾਨ 2 ਦੀ ਲਾਂਚਿੰਗ ਟਾਲ ਦਿੱਤੀ ਗਈ ਹੈ। ਇਸ ਦੀ ਨਵੀਂ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।`
ਇਸ ਬਾਰੇ ਪੁਲਾੜ ਵਿਗਿਆਨੀ ਗੌਹਰ ਰਜ਼ਾ ਨੇ ਕਿਹਾ ਕਿ ਇਹ ਵਿਗਿਆਨਕ ਫ਼ੈਸਲਾ ਹੈ, ਇਸ ਵਿੱਚ ਨਿਰਾਸ਼ ਹੋਣ ਦੀ ਕੋਈ ਲੋੜਨਹੀਂ, ਇਹ 70 ਸਾਲ ਦੇ ਤਜਰਬੇ ਦਾ ਨਤੀਜਾ ਹੈ ਕਿ ਤੈਅ ਸਮੇਂ ਵਿੱਚ ਖ਼ਰਾਬੀ ਫੜੀ ਗਈ। ਗੜਬੜ ਸਮਾਂ ਰਹਿੰਦੇ ਫੜ ਲੈਣਾ ਵੀ ਵੱਡੀ ਗੱਲ ਹੈ। ਵਿਗਿਆਨੀ ਛੇਤੀ ਹੀ ਇਸ ਮਿਸ਼ਨ ਰੋਕਣ ਦੀ ਵਿਸਥਾਰ ਨਾਲ ਜਾਣਕਾਰੀ ਦੇਣਗੇ। ਦੁਬਾਰਾ ਲਾਂਚ ਕਰਨ ਵਿੱਚਕਰੀਬ ਇਕ ਮਹੀਨਾ ਲੱਗ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ