Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਕੈਨੇਡਾ

ਕਾਫੀ ਖਰਾਬ ਫਲੂ ਸੀਜ਼ਨ ਲਈ ਤਿਆਰੀ ਬਹੁਤ ਜ਼ਰੂਰੀ : ਕ੍ਰਿਸਟੀਨ ਐਲੀਅਟ

July 16, 2019 05:46 PM

ਟੋਰਾਂਟੋ, 16 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਸੋਮਵਾਰ ਨੂੰ ਆਖਿਆ ਕਿ ਇਸ ਸਾਲ ਦਾ ਫਲੂ ਸੀਜ਼ਨ ਕਾਫੀ ਖਰਾਬ ਜਾਣ ਵਾਲਾ ਹੈ। ਉਨ੍ਹਾਂ ਆਖਿਆ ਕਿ ਪ੍ਰੋਵਿੰਸ ਇਸੇ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਰਹੀ ਹੈ ਤੇ ਵਾਧੂ ਸਟਰੈਂਥ ਵਾਲੀਆਂ ਦਵਾਈਆਂ ਵੀ ਮੰਗਾਈਆਂ ਜਾ ਰਹੀਆਂ ਹਨ।
ਐਲੀਅਟ ਨੇ ਆਖਿਆ ਕਿ ਜੋ ਕੁੱਝ ਆਸਟਰੇਲੀਆ ਵਿੱਚ ਹੋ ਰਿਹਾ ਹੈ ਉਸ ਦਾ ਖਿਆਲ ਵੀ ਸਾਨੂੰ ਰੱਖਣਾ ਚਾਹੀਦਾ ਹੈ ਤੇ ਜੋ ਕੁੱਝ ਓਨਟਾਰੀਓ ਵਿੱਚ ਹੋਣ ਜਾ ਰਿਹਾ ਹੈ ਉਸ ਬਾਰੇ ਅਗਾਊਂ ਇੰਤਜ਼ਾਮ ਕਰਨੇ ਚਾਹੀਦੇ ਹਨ। ਆਸਟਰੇਲੀਆਈ ਸਿਹਤ ਅਧਿਕਾਰੀਆਂ ਵੱਲੋਂ ਫਲੂ ਸੈਸ਼ਨ ਜਲਦ ਸ਼ੁਰੂ ਹੋਣ ਦੀ ਰਿਪੋਰਟ ਕੀਤੀ ਗਈ ਹੈ। ਆਸਟਰੇਲੀਆ ਦੇ ਸਿਹਤ ਮੰਤਰਾਲੇ ਅਨੁਸਾਰ ਇਸ ਵਾਰੀ ਇਸ ਅਰਸੇ ਦੌਰਾਨ ਹਸਪਤਾਲ ਵਿੱਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਤਿੰਨ ਗੁਣਾ ਜਿ਼ਆਦਾ ਹੈ। ਹੁਣ ਤੱਕ ਉੱਥੇ 200 ਤੋਂ ਵੀ ਵੱਧ ਮੌਤਾਂ ਹੋ ਚੁੱਕੀਆਂ ਹਨ।
ਐਲੀਅਟ ਦੇ ਬੁਲਾਰੇ ਨੇ ਆਖਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਓਨਟਾਰੀਓ ਵੱਲੋਂ ਪਹਿਲਾਂ ਹੀ 300,000 ਤੋਂ ਵੱਧ ਫਲੂ ਵੈਕਸੀਨਜ਼ ਦੀਆਂ ਹਾਈ ਡੋਜ਼ ਦਾ ਆਰਡਰ ਦਿੱਤਾ ਜਾ ਚੁੱਕਿਆ ਹੈ। ਇਸ ਨਾਲ ਕੁੱਲ ਆਰਡਰ 1.2 ਮਿਲੀਅਨ ਡੋਜਿ਼ਜ਼ ਦਾ ਹੋ ਗਿਆ ਹੈ। ਇਸ ਵੈਕਸੀਨ ਵਿੱਚ ਨਿਯਮਿਤ ਫਲੂ ਸੌਟ ਨਾਲੋਂ ਚਾਰ ਗੁਣਾਂ ਵੱਧ ਮਾਤਰਾ ਐਂਟੀਜਨਜ਼ ਦੀ ਹੈ। ਇਹ ਵੈਕਸੀਨ ਕਮਜ਼ੋਰ ਲੋਕਾਂ ਜਿਵੇਂ ਕਿ ਬਜ਼ੁਰਗਾਂ ਨੂੰ ਦਿੱਤੀ ਜਾ ਰਹੀ ਹੈ। ਇਸ ਵੈਕਸੀਨ ਨੂੰ ਹਸਪਤਾਲਾਂ, ਲਾਂਗ ਟਰਮ ਕੇਅਰ ਹੋਮਜ਼ ਵਿੱਚ ਪ੍ਰਾਇਮਰੀ ਕੇਅਰ ਪ੍ਰੋਵਾਈਡਰਜ਼ ਵੱਲੋਂ ਦਿੱਤਾ ਜਾ ਸਕਦਾ ਹੈ।
ਐਲੀਅਟ ਨੇ ਆਖਿਆ ਕਿ ਪਿਛਲੇ ਸਾਲ ਇਸ ਦੀ ਮਹੱਤਤਾ ਸਿੱਧ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਇਸ ਸਬੰਧੀ ਐਡਵਰਟਾਈਜਿ਼ੰਗ ਕੈਂਪੇਨ ਵੀ ਚਲਾਵੇਗੀ ਤੇ ਲੋਕਾਂ ਨੂੰ ਫਲੂ ਸ਼ੌਟਸ ਲਵਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਆਖਿਆ ਕਿ ਸੱਭ ਤੋਂ ਪਹਿਲਾਂ ਤਾਂ ਇਸ ਫਲੂ ਦੀ ਰੋਕਥਾਮ ਹੀ ਜ਼ਰੂਰੀ ਹੈ ਪਰ ਸਾਨੂੰ ਉਸ ਸਮੇਂ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ ਜਦੋਂ ਫਲੂ ਦਾ ਪ੍ਰਕੋਪ ਫੈਲੇਗਾ। ਸਾਨੂੰ ਹੌਸਪਿਟਲ ਕੇਅਰ, ਹੋਮ ਕੇਅਰ ਤੇ ਕਮਿਊਨਿਟੀ ਕੇਅਰ ਲਈ ਵੀ ਤਿਆਰੀ ਕਰਨੀ ਹੋਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ