Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਫਿਰ ਵਿਵਾਦਾਂ ਵਿੱਚ ਟਰੰਪ : ਕਾਂਗਰਸ ਦੀਆਂ ਚਾਰ ਡੈਮੋਕ੍ਰੇਟਿਕ ਮਹਿਲਾ ਮੈਂਬਰਾਂ ਨੂੰ ਕਿਹਾ, ਜਿੱਥੋਂ ਆਈਆਂ, ਉਥੇ ਚਲੇ ਜਾਣ

July 17, 2019 09:28 AM

ਵਾਸ਼ਿੰਗਟਨ, 16 ਜੁਲਾਈ (ਪੋਸਟ ਬਿਊਰੋ)- ਵਿਵਾਦਾਂ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੱਕਾ ਸਾਥ ਹੈ। ਉਹ ਅਕਸਰ ਆਪਣੇੇ ਵਾਦ-ਵਿਵਾਦਾਂ ਵਾਲੇ ਬਿਆਨਾਂ ਲਈ ਜਾਣੇ ਜਾਂਦੇ ਹਨ। ਕੱਲ੍ਹ ਉਨ੍ਹਾਂ ਨੇ ਇੱਕ ਹੋਰ ਵਿਵਾਦਤ ਬਿਆਨ ਦੇ ਦਿੱਤਾ ਹੈ, ਜਿਸ ਕਾਰਨ ਉਹ ਇੱਕ ਵੱਡੇ ਝਮੇਲੇ ਵਿੱਚ ਫਸਦੇ ਨਜ਼ਰ ਆ ਰਹੇ ਹਨ। ਰਾਸ਼ਟਰਪਤੀ ਟਰੰਪ ਨੇ ਡੈਮੋਕ੍ਰੇਟਿਕ ਕਾਂਗਰਸ ਦੀਆਂ ਚਾਰ ਮਹਿਲਾ ਪਾਰਲੀਮੈਂਟ ਮੈਂਬਰਾਂ 'ਤੇ ਨਸਲੀ ਟਿੱਪਣੀ ਕੀਤੀ ਹੈ।
ਆਪਣੇ ਟਵਿੱਟਰ ਅਕਾਊਂਟ ਉੱਤੇ ਇੱਕ ਪੋਸਟ ਕਰਦੇ ਹੋਏ ਟਰੰਪ ਨੇ ਇਨ੍ਹਾਂ ਡੈਮੋਕ੍ਰੇਟਿਕ ਕਾਂਗਰਸ ਦੀਆਂ ਮਹਿਲਾ ਪਾਰਲੀਮੈਂਟ ਮੈਂਬਰਾਂ ਨੂੰ ਕਿਹਾ ਕਿ ਉਹ ਜਿਸ ਦੇਸ਼ ਤੋਂ ਆਈਆਂ ਹਨ, ਉਥੇ ਚਲੀਆਂ ਜਾਣ। ਟਰੰਪ ਨੇ ਕਿਹਾ, ਇਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ, ਉਹ ਉਥੇ ਜਾ ਕੇ ਸੁਝਾਅ ਦੇਣ। ਬਿਹਤਰ ਹੈ ਕਿ ਉਹ ਆਪਣੇ ਦੇਸ਼ ਚਲੀਆਂ ਜਾਣ। ਇਹੀ ਨਹੀਂ ਰਾਸ਼ਟਰਪਤੀ ਟਰੰਪ ਨੇ ਹਾਊਸ ਸਪੀਕਰ ਨੈਂਸੀ ਪੇਲੋਸੀ ਨੂੰ ਇਨ੍ਹਾਂ ਪਾਰਲੀਮੈਂਟ ਮੈਂਬਰਾਂ ਦੀ ਸਰਦਾਰ ਦੱਸਿਆ ਹੈ। ਟਰੰਪ ਦਾ ਦਾਅਵਾ ਹੈ ਕਿ ਇਨ੍ਹਾਂ ਪਾਰਲੀਮੈਂਟ ਮੈਂਬਰਾਂ ਨੇ ਅਮਰੀਕਾ ਬਾਰੇ ਕਈ ਭਿਆਨਕ ਗੱਲਾਂ ਕਹੀਆਂ ਹਨ, ਜਿਨ੍ਹਾਂ ਨੂੰ ਚੁਣੌਤੀ ਦੇਣਾ ਜ਼ਰੂਰੀ ਹੈ। ਉਨ੍ਹਾ ਨੇ ਕਿਸੇ ਦਾ ਨਾਂਅ ਨਹੀਂ ਲਿਆ, ਪਰ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਨਿਸ਼ਾਨਾ ਨਿਊ ਯਾਰਕ ਦੀ ਅਲੈਗਜੈਂਡਰੀਆ ਓਕਾਸੀਓ, ਕਾਰਟੇਜ ਮਿਨੀਸੋਟਾ ਦੀ ਇਲਹਾਨ ਓਮਰ, ਮਿਸ਼ੀਗਨ ਦੀ ਰਾਸ਼ਿਦਾ ਤਲਾਇਬ ਅਤੇ ਮੈਸਾਚੁਸੇਟਸ ਦੀ ਅਯਾਨਾ ਪ੍ਰੇਸਲੀ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਾਰਲੀਮੈਂਟ ਮੈਂਬਰਾਂ ਦੀ ਖਰਾਬ ਭਾਸ਼ਾ ਤੇ ਅਮਰੀਕਾ ਬਾਰੇ ਬੋਲੀਆਂ ਗਈਆਂ ਉਨ੍ਹਾਂ ਦੀਆਂ ਭਿਆਨਕ ਗੱਲਾਂ ਨੂੰ ਬਿਨਾਂ ਚੁਣੌਤੀ ਦਿੱਤੇ ਐਵੇਂ ਹੀ ਜਾਣ ਨਹੀਂ ਦਿੱਤਾ ਜਾਏਗਾ। ਜੇ ਡੈਮੋਕ੍ਰੇਟਿਕ ਪਾਰਟੀ ਇਸ ਤਰ੍ਹਾਂ ਦੇ ਨਫਰਤ ਦੇ ਵਤੀਰੇ ਨੂੰ ਜਾਰੀ ਰੱਖਣਾ ਚਾਹੁੰਦੀ ਹੈ ਤਾਂ ਅਸੀਂ 2020 ਵਿੱਚ ਤੁਹਾਨੂ ਬੈਲੇਟ ਬਾਕਸ 'ਤੇ ਦੇਖਣ ਲਈ ਹੋਰ ਜ਼ਿਆਦਾ ਕਾਹਲੇ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ