Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਐਟਮੀ ਪ੍ਰੋਗਰਾਮ ਦੋਬਾਰਾ ਸ਼ੁਰੂ ਕਰਾਂਗੇ : ਈਰਾਨ

July 17, 2019 09:30 AM

ਤਹਿਰਾਨ, 16 ਜੁਲਾਈ (ਪੋਸਟ ਬਿਊਰੋ)- ਈਰਾਨ ਵੱਲੋਂ ਐਟਮੀ ਪ੍ਰੋਗਰਾਮ ਸ਼ੁਰੂ ਕਰਨ ਦੀ ਧਮਕੀ ਦੇਣ ਪਿੱਛੋਂ ਯੂਰਪੀ ਯੂਨੀਅਨ ਐਟਮੀ ਸਮਝੌਤੇ ਨੂੰ ਬਚਾਉਣ ਦੀਆਂ ਕੋਸ਼ਿਸਾਂ ਵਿੱਚ ਤੇਜ਼ੀ ਨਾਲ ਲੱਗ ਗਿਆ ਹੈ।
ਬ੍ਰਿਟੇਨ ਨੇ ਸਾਵਧਾਨ ਕੀਤਾ ਹੈ ਸਮਝੌਤੇ ਨੂੰ ਬਚਾਉਣ ਦੇ ਮੌਕੇ ਘੱਟ ਹੁੰਦੇ ਜਾਂਦੇ ਹਨ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਕੱਲ੍ਹ ਕਿਹਾ ਕਿ ਮੱਦ ਪੂਰਬ ਵਿੱਚ ਤਣਾਅ ਘੱਟ ਕਰਨ ਲਈ ਉਹ ਈਰਾਨੀ ਰਾਸ਼ਟਰਪਤੀ ਹਸਨ ਰੂਹਾਨੀ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਇਸ ਹਫਤੇ ਗੱਲ ਕਰਨਗੇ। ਇਸ ਦੌਰਾਨ ਯੂਰਪੀ ਯੂਨੀਅਨ 'ਤੇ ਦਬਾਅ ਵਧਾਉਂਦੇ ਹੋਏ ਈਰਾਨ ਨੇ ਕੱਲ੍ਹ ਕਿਹਾ ਕਿ ਅਮਰੀਕੀ ਪਾਬੰਦੀਆਂ ਤੋਂ ਉਸ ਨੂੰ ਰਹਿਤ ਦਿਵਾਉਣ ਲਈ ਉਹ ਠੋਸ ਉਪਾਅ ਕਰੇ। ਅਜਿਹਾ ਨਾ ਹੋਇਆ ਤਾਂ ਉਹ 2015 ਦੇ ਸਮਝੌਤੇ ਤੋਂ ਪਹਿਲਾਂ ਦੇ ਆਪਣੇ ਐਟਮੀ ਪ੍ਰੋਗਰਾਮ ਨੂੰ ਫਿਰ ਸ਼ੁਰੂ ਕਰ ਦੇਵੇਗਾ। ਈਰਾਨ ਦੀ ਇਸ ਧਮਕੀ ਦੇ ਬਾਅਦ ਬਰੱਸਲਸ ਵਿੱਚ ਯੂਰਪੀ ਯੂਨੀਅਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਹੋਈ। ਬ੍ਰਿਟੇਨ ਦੇ ਵਿਦੇਸ਼ ਮੰਤਰੀ ਜੇਰੇਮੀ ਹੰਟ ਨੇ ਕਿਹਾ ਕਿ ਸਮਝੌਤਾ ਅਜੇ ਖਤਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਈਰਾਨ ਨੂੰ ਐਟਮੀ ਹਥਿਆਰ ਬਣਾਉਣ ਵਿੱਚ ਅਜੇ ਵਕਤ ਲੱਗੇਗਾ। ਸਮਝੌਤੇ ਨੂੰ ਬਣਾਈ ਰੱਖਣ ਦੇ ਲਈ ਅਜੇ ਵੀ ਕੁਝ ਉਮੀਦ ਬਚੀ ਹੈ।
ਆਈ ਏ ਐੱਨ ਐੱਸ ਦੇ ਮੁਤਾਬਕ ਇਸ ਤੋਂ ਪਹਿਲਾਂ ਰੂਹਾਨੀ ਨੇ ਕਿਹਾ ਸੀ ਕਿ ਜੇ ਪਾਬੰਦੀ ਹਟਾਈ ਜਾਵੇ ਤਾਂ ਉਨ੍ਹਾਂ ਦਾ ਦੇਸ਼ ਅਮਰੀਕਾ ਨਾਲ ਗੱਲਬਾਤ ਕਰਨ ਦੇ ਲਈ ਤਿਆਰ ਹੈ। ਈਰਾਨ ਦੀ ਮੇਹਰ ਨਿਊਜ਼ ਏਜੰਸੀ ਨੇ ਰੂਹਾਨੀ ਦੇ ਹਵਾਲੇ ਨਾਲ ਕਿਹਾ, ਅਸੀਂ ਹਮੇਸ਼ਾ ਗੱਲਬਾਤ ਲਈ ਤਿਆਰ ਹਾਂ। ਮੈਂ ਤੁਹਾਨੂੰ ਕਹਿੰਦਾ ਹਾਂ ਕਿ ਧੌਂਸ ਦਿਖਾਉਣਾ ਬੰਦ ਕਰ ਦਿਓ ਤੇ ਪਾਬੰਦੀਆਂ ਨੂੰ ਹਟਾ ਕੇ ਫਿਰ ਦਲੀਲ ਵਾਲੇ ਅਤੇ ਗੰਭੀਰ ਬਣ ਜਾਓ। ਅਸੀਂ ਤਿਆਰ ਹਾਂ। ਈਰਾਨੀ ਵਿਦੇਸ਼ ਮੰਤਰੀ ਨੂੰ ਅਮਰੀਕਾ ਨੇ ਬਿਨਾਂ ਸ਼ਰਤ ਵੀਜ਼ਾ ਦਿੱਤਾ-ਅਮਰੀਕਾ ਨੇ ਈਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜਰੀਫ ਨੂੰ ਆਪਣੇ ਇਥੇ ਆਉਣ ਦੇ ਲਈ ਬਿਨਾਂ ਸ਼ਰਤ ਵੀਜ਼ਾ ਜਾਰੀ ਕਰ ਦਿੱਤਾ ਹੈ। ਜਰੀਫ ਕੱਲ੍ਹ ਅਮਰੀਕਾ ਰਵਾਨਾ ਹੋ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ