Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਪਾਕਿ ਤੋਂ ਇੰਪੋਰਟ ਸਮਾਨ ਦੀ ਡਿਊਟੀ ਵਧਾਉਣ ਦੇ ਵਿਰੁੱਧ ਹਾਈ ਕੋਰਟ ਦਾ ਫੈਸਲਾ ਰਾਖਵਾਂ

July 17, 2019 09:33 AM

ਚੰਡੀਗੜ੍ਹ, 16 ਜੁਲਾਈ (ਪੋਸਟ ਬਿਊਰੋ)- ਇਸੇ ਸਾਲ ਫਰਵਰੀ ਵਿੱਚ ਹੋਏ ਪੁਲਵਾਮਾ ਹਮਲੇ ਦੇ ਬਾਅਦ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਤੋਂ ਸਾਮਾਨ ਇੰਪੋਰਟ ਕਰਨ ਉੱਤੇ ਵਧਾਈ 200 ਫੀਸਦੀ ਡਿਊਟੀ ਤੋਂ ਪ੍ਰਭਾਵਤ ਕੰਪਨੀਆਂ ਨੇ ਹਾਈ ਕੋਰਟ ਵਿੱਚ ਅਰਜ਼ੀਆਂ ਦਾਇਰ ਕੀਤੀਆਂ ਸੀ। ਇਨ੍ਹਾਂ ਅਰਜ਼ੀਆਂ 'ਤੇ ਜਸਟਿਸ ਜਸਵੰਤ ਸਿੰਘ ਅਤੇ ਜਸਟਿਸ ਲਲਿਤ ਬੱਤਰਾ ਦੀ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਦੇ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।
ਵਰਨਣ ਯੋਗ ਹੈ ਕਿ ਪੁਲਵਾਮਾ ਵਿੱਚ ਸੀ ਆਰ ਪੀ ਐੱਫ ਜਵਾਨਾਂ ਦੇ ਕਾਫਲੇ ਉੱਤੇ ਦਹਿਸ਼ਤੀ ਹਮਲੇ ਦੇ ਬਾਅਦ ਕੇਂਦਰ ਸਰਕਾਰ ਨੇ ਪਾਕਿਸਤਾਨ ਤੋਂ ਆਉਂਦੇ ਸਾਮਾਨ ਉਤੇ 200 ਫੀਸਦੀ ਡਿਊਟੀ ਲਾ ਕੇ 16 ਫਰਵਰੀ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਪਾਕਿਸਤਾਨ ਤੋਂ ਸਾਮਾਨ ਮੰਗਵਾਉਂਦੀਆਂ ਕੰਪਨੀਆਂ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ ਕਿ ਉਨ੍ਹਾਂ ਨੇ ਪਾਕਿਸਤਾਨ ਤੋਂ ਮੰਗਵਾਏ ਜਾਣ ਵਾਲੇ ਸਾਮਾਨ ਦਾ ਪਹਿਲਾਂ ਆਰਡਰ ਦਿੱਤਾ ਹੋਇਆ ਸੀ, ਇਥੋਂ ਤੱਕ ਕਿ ਉਨ੍ਹਾਂ ਦਾ ਸਾਮਾਨ 16 ਫਰਵਰੀ ਨੂੰ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ ਪਹਿਲਾਂ ਪਾਕਿਸਤਾਨੀ ਅਥਾਰਟੀ ਤੋਂ ਕਲੀਅਰ ਹੋ ਕੇ ਅਟਾਰੀ ਬਾਰਡਰ ਰਾਹੀਂ ਭਾਰਤ ਪਹੁੰਚ ਚੁੱਕਾ ਸੀ। ਤੈਅ ਪ੍ਰਕਿਰਿਆ ਅਨੁਸਾਰ ਉਨ੍ਹਾਂ ਵੱਲੋਂ ਮੰਗਵਾਏ ਗਏ ਸਾਮਾਨ ਉੱਤੇ ਜੋ ਡਿਊਟੀ ਲੱਗਣੀ ਚਾਹੀਦੀ ਸੀ, ਉਸ ਦੀ ਗਣਨਾ ਕੀਤੀ ਜਾ ਚੁੱਕੀ ਸੀ, ਪਰ ਬਾਅਦ ਵਿੱਚ 16 ਫਰਵਰੀ ਦੀ ਨੋਟੀਫਿਕੇਸ਼ਨ ਦੇ ਤਹਿਤ ਉਨ੍ਹਾਂ ਦੀ ਡਿਊਟੀ ਦੀ ਰਾਸ਼ੀ ਨੂੰ 200 ਫੀਸਦੀ ਵਧਾ ਕੇ ਜਮ੍ਹਾਂ ਕਰਾਉਣ ਨੂੰ ਕਿਹਾ ਗਿਆ।
ਇਨ੍ਹਾਂ ਪਟੀਸ਼ਨਰਾਂ ਨੇ ਕਿਹਾ ਸੀ ਕਿ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਦੇ ਸਮੇਂ ਇਹ ਤੈਅ ਕਰਨਾ ਚਾਹੀਦਾ ਸੀ ਕਿ ਜਿਨ੍ਹਾਂ ਦਾ ਸਾਮਾਨ ਪਹਿਲਾਂ ਮੰਗਵਾਇਆ ਜਾ ਚੁੱਕਾ ਹੈ, ਉਨ੍ਹਾਂ ਤੋਂ ਵਧੀ ਹੋਈ ਡਿਊਟੀ ਨਹੀਂ ਵਸੂਲੀ ਜਾਏਗੀ, ਬਲਕਿ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੇ ਬਾਅਦ ਦੇ ਆਰਡਰ ਅਤੇ 16 ਫਰਵਰੀ ਦੇ ਬਾਅਦ ਭਾਰਤ ਆਏ ਸਾਮਾਨ 'ਤੇ ਡਿਊਟੀ ਵਸੂਲੀ ਜਾਣੀ ਚਾਹੀਦੀ ਹੈ। ਇਸ ਦੇ ਖਿਲਾਫ ਕੰਪਨੀਆਂ ਵੱਲੋਂ ਦਾਇਰ ਅਰਜ਼ੀਆਂ ਉੱਤੇ ਹਾਈ ਕੋਰਟ ਨੇ ਕੱਲ੍ਹ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ