Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕੇਂਦਰੀ ਮੰਤਰੀ ਬੀਬੀ ਬਾਦਲ ਨੇ ਬਠਿੰਡਾ ਦੇ ਐਸ ਐਸ ਪੀ ਖਿਲਾਫ ਮੋਰਚਾ ਖੋਲ੍ਹਿਆ

July 17, 2019 09:34 AM

ਬਠਿੰਡਾ, 16 ਜੁਲਾਈ (ਪੋਸਟ ਬਿਊਰੋ)- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ ਐਸ ਐਸ ਪੀ ਡਾ. ਨਾਨਕ ਸਿੰਘ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ, ਜਿਸ ਤੋਂ ਹਰ ਕੋਈ ਹੈਰਾਨ ਹੈ।
ਕੱਲ੍ਹ ਏਥੇ ਆਏ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸ ਐਸ ਪੀ ਬਠਿੰਡਾ ਦੇ ਖਿਲਾਫ ਕੋਈ ਕਦਮ ਨਾ ਚੁੱਕਿਆ ਤਾਂ ਉਨ੍ਹਾਂ ਕੋਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਜਾਣ ਤੋਂ ਬਿਨਾਂ ਕੋਈ ਚਾਰਾ ਨਹੀਂ ਬਚੇਗਾ। ਇਹ ਮਾਮਲੇ ਔਰਤਾਂ ਉਤੇ ਅੱਤਿਆਚਾਰ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਨਾ ਕਰਨ ਬਾਰੇ ਹਨ। ਕੱਲ੍ਹ ਹਰਸਿਮਰਤ ਕੌਰ ਬਾਦਲ ਨੂੰ ਪੀੜਤ ਔਰਤ ਮਿਲੀ ਅਤੇ ਉਸ ਨੇ ਪੁਲਸ ਉਤੇ ਨਿਆਂ ਨਾ ਦੇਣ ਦੇ ਦੋਸ਼ ਲਾਏ ਸਨ। ਉਸ ਤੋਂ ਪਹਿਲਾਂ ਸਮੂਹਿਕ ਬਲਾਤਕਾਰ ਦੀ ਪੀੜਤਾ ਨੇ ਹਰਸਿਮਰਤ ਕੌਰ ਦੇ ਕੋਲ ਇਨਸਾਫ ਲਈ ਪਹੁੰਚ ਕੀਤੀ ਸੀ। ਜਦੋਂ ਲੋਕ ਸਭਾ ਚੋਣਾਂ ਸਨ, ਉਦੋਂ ਐਸ ਐਸ ਪੀ ਬਠਿੰਡਾ ਦੀ ਸ਼ਿਕਾਇਤ ਹਰਸਿਮਰਤ ਕੌਰ ਬਾਦਲ ਨੇ ਚੋਣ ਕਮਿਸ਼ਨ ਨੂੰ ਵੀ ਭੇਜੀ ਸੀ। ਹਰਸਿਮਰਤ ਕੌਰ ਬਾਦਲ ਪੀੜਤ ਮਹਿਲਾ ਦੇ ਮਾਮਲੇ ਨੂੰ ਦੁਬਾਰਾ ਔਰਤਾਂ ਦੇ ਕੌਮੀ ਕਮਿਸ਼ਨ ਕੋਲ ਲਿਜਾ ਰਹੇ ਹਨ। ਉਨ੍ਹਾਂ ਨੇ ਆਖਿਆ ਕਿ ਔਰਤਾਂ 'ਤੇ ਅੱਤਿਆਚਾਰ ਹੋ ਰਹੇ ਹਨ ਅਤੇ ਘੁੱਦਾ ਪਿੰਡ ਦੀ ਮਹਿਲਾ ਸਰਪੰਚ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਅਤੇ ਇਕ ਹੋਰ ਮਹਿਲਾ ਨੇ ਪੁਲਸ ਵੱਲੋਂ ਸੁਣਵਾਈ ਨਾ ਕੀਤੇ ਜਾਣ ਦੀ ਗੱਲ ਆਖੀ ਹੈ। ਕੇਂਦਰੀ ਮੰਤਰੀ ਨੇ ਆਖਿਆ ਕਿ ਉਹ ਵਾਰ-ਵਾਰ ਇਹ ਮਾਮਲੇ ਐਸ ਐਸ ਪੀ ਦੇ ਧਿਆਨ ਵਿੱਚ ਲਿਆ ਰਹੇ ਹਨ, ਪਰ ਕੋਈ ਕਾਰਵਾਈ ਨਹੀਂ ਹੁੰਦੀ। ਉਹ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਬਠਿੰਡਾ ਦੇ ਐਸ ਐਸ ਪੀ ਦੇ ਖਿਲਾਫ ਕਾਰਵਾਈ ਲਈ ਲਿਖਣਗੇ, ਉਸ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਪਹੁੰਚ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ