Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਰਾਜਸਥਾਨ ਦੇ ਲੋਕ ਪੰਜਾਬ ਦੇ ਪਾਣੀ ਦਾ ਵਿਰੋਧ ਕਰਨ ਲੱਗੇ

July 17, 2019 09:35 AM

ਜਲੰਧਰ, 16 ਜੁਲਾਈ (ਪੋਸਟ ਬਿਊਰੋ)- ਪੰਜਾਬ ਵਿੱਚੋਂ ਨਹਿਰਾਂ ਰਾਹੀਂ ਰਾਜਸਥਾਨ ਜਾਂਦੇ ਦੂਸ਼ਿਤ ਪਾਣੀ ਦਾ ਰਾਜਸਥਾਨੀ ਲੋਕ ਵੀ ਵਿਰੋਧ ਕਰਨ ਲੱਗੇ ਹਨ। ਦੂਸ਼ਿਤ ਪਾਣੀ ਵਿਰੁੱਧ ਰਾਜਸਥਾਨ ਦੇ ਜ਼ਿਲਾ ਹਨੂੰਮਾਨਗੜ੍ਹ 'ਚ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਕਿਹਾ ਹੈ ਕਿ ਨਹਿਰਾਂ ਰਾਹੀਂ ਆ ਰਹੇ ਦੂਸ਼ਿਤ ਪਾਣੀ ਤੋਂ ਨਿਜਾਤ ਦਿਵਾਈ ਜਾਵੇ। ਲੋਕਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਤੋਂ ਆਉਂਦੇ ਦੂਸ਼ਿਤ ਪਾਣੀ ਨਾਲ ਰਾਜਸਥਾਨ ਦੇ ਅੱਠ ਜ਼ਿਲਿਆਂ ਦੇ ਲੋਕ ਕੈਂਸਰ ਤੇ ਹੋਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਵਰਨਣ ਯੋਗ ਹੈ ਕਿ ਨਿਰਮਲ ਸੰਪਰਦਾ ਦੇ ਆਗੂ ਸੰਤ ਹਰਦੇਵ ਸਿੰਘ ਨੇ ਲੋਕਾਂ ਨੂੰ ਨਾਲ ਲੈ ਕੇ ਹਰੀ ਨਿਰਮਲ ਜਨ ਜਾਗ੍ਰਿਤੀ ਮੁਹਿੰਮ ਆਰੰਭੀ ਹੋਈ ਹੈ। ਸੰਤ ਹਰਦੇਵ ਸਿੰਘ ਨੇ ਦੱਸਿਆ ਕਿ ਕੱਲ੍ਹ ਪੰਜਾਬ ਤੋਂ ਆਉਂਦੇ ਦੂਸ਼ਿਤ ਪਾਣੀ ਵਿਰੁੱਧ ਇਕੋ ਸਮੇਂ ਗੰਗਾਨਗਰ, ਹਨੂੰਮਾਨਗੜ੍ਹ, ਬਰਸਾਨਾ ਅਤੇ ਅਨੂਪਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਉਕਤ ਜ਼ਿਲਿਆਂ ਦੇ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਵੀ ਪੱਤਰ ਲਿਖੇ ਹਨ ਕਿ ਉਨ੍ਹਾਂ ਨੂੰ ਇਸ ਦੂਸ਼ਿਤ ਪਾਣੀ ਤੋਂ ਨਿਜਾਤ ਦਿਵਾਈ ਜਾਵੇ। ਇਸ ਇਲਾਕੇ 'ਚ ਦੂਸ਼ਿਤ ਪਾਣੀ ਕਾਰਨ ਹਰ ਪਿੰਡ ਕੈਂਸਰ ਦੇ ਮਰੀਜ਼ਾਂ ਦਾ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਸਾਲ 2009 'ਚ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਚੇਤਨਾ ਮਾਰਚ ਲੈ ਕੇ ਬੀਕਾਨੇਰ ਆਏ ਸਨ। ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਇਥੇ ਵੀ ਉਨ੍ਹਾਂ ਨੇ ਪਾਣੀਆਂ ਦੇ ਪ੍ਰਦੂਸ਼ਣ ਵਿਰੁੱਧ ਜੰਗ ਛੇੜੀ ਹੋਈ ਹੈ। ਸੰਤ ਹਰਦੇਵ ਸਿੰਘ ਨੇ ਦੱਸਿਆ ਕਿ ਜੇ ਇਸ ਰੋਸ ਪ੍ਰਦਰਸ਼ਨ ਦੇ ਬਾਵਜੂਦ ਦੋਵੇਂ ਰਾਜਾਂ ਦੀਆਂ ਸਰਕਾਰਾਂ ਤੇ ਕੇਂਦਰ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਪਟਿਆਲਾ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫਤਰ ਅੱਗੇ ਧਰਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਤਾਂ ਪੀਣ ਲਈ ਧਰਤੀ ਹੇਠਲਾ ਪਾਣੀ ਹੈ, ਪਰ ਰਾਜਸਥਾਨ ਦੇ ਲੋਕ ਤਾਂ ਨਹਿਰੀ ਪਾਣੀ 'ਤੇ ਹੀ ਪੂਰੀ ਤਰ੍ਹਾਂ ਨਿਰਭਰ ਹਨ। ਇਹ ਪਾਣੀ ਅੱਠ ਤੋਂ 10 ਜ਼ਿਲਿਆਂ 'ਚ ਲਗਭਗ ਇਕ ਕਰੋੜ 25 ਲੱਖ ਦੇ ਕਰੀਬ ਲੋਕ ਪੀ ਰਹੇ ਹਨ ਤੇ ਇਕ ਪਿੰਡ ਵਿੱਚ ਵੀ ਆਰ ਓ ਸਿਸਟਮ ਨਹੀਂ ਲੱਗਾ ਹੋਇਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ