Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸੁਖਬੀਰ ਤੇ ਵੱਡੇ ਬਾਦਲ ਖਿਲਾਫ ਸ਼ਿਕਾਇਤ ਉੱਤੇ ਸੁਣਵਾਈ ਇੱਕ ਨਵੰਬਰ ਤੱਕ ਅੱਗੇ ਪਈ

October 11, 2018 07:07 AM

ਲੁਧਿਆਣਾ, 10 ਅਕਤੂਬਰ (ਪੋਸਟ ਬਿਊਰੋ)- ਜੁਡੀਸ਼ਲ ਮੈਜਿਸਟਰੇਟ ਸੁਮਿਤ ਸਭਰਵਾਲ ਦੀ ਅਦਾਲਤ ਵਿੱਚ ਸਮਾਜਕ ਜਾਗ੍ਰਿਤੀ ਫਰੰਟ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ 'ਤੇ ਸ਼ਿਕਾਇਤ ਕਰਤਾ ਨੇ ਗਵਾਹੀ ਦੇ ਦਿੱਤੀ ਹੈ।
ਵਰਨਣ ਯੋਗਹੈ ਕਿ ਜਾਗ੍ਰਿਤੀ ਫਰੰਟ ਦੇ ਚੇਅਰਮੈਨ ਜਗਦੀਪ ਸਿੰਘ ਗਿੱਲ ਨੇ ਸ਼ਿਕਾਇਤ ਕਰ ਕੇ ਕਿਹਾ ਹੈ ਕਿ ਸਾਲ 2006 ਤੋਂ ਲੈ ਕੇ 2016 ਤੱਕ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਬੇਟੇ ਸੁਖਬੀਰ ਸਿੰਘ ਬਾਦਲ ਦੇ ਕੋਲ ਜਨਰਲ ਪ੍ਰਸ਼ਾਸਨ ਅਤੇ ਗ੍ਰਹਿ ਮੰਤਰਾਲਾ ਸੀ। ਪੰਜਾਬ ਵਿੱਚ ਸੁਰੱਖਿਆ ਅਤੇ ਕਾਨੂੰਨੀ ਵਿਵਸਥਾ ਬਣਾਈ ਰੱਖਣ ਦੀ ਡਿਊਟੀ ਇਨ੍ਹਾਂ ਦੋਵਾਂ ਦੀ ਸੀ। 10 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸਿੱਖਾਂ ਨੇ 14 ਅਕਤੂਬਰ 2015 ਨੂੰ ਬਰਗਾੜੀ ਵਿੱਚ ਰੋਸ ਮਾਰਚ ਕੱਢਿਆ ਤਾਂ ਪੁਲਸ ਵੱਲੋਂ ਨਿਹੱਥੇ ਲੋਕਾਂ 'ਤੇ ਲਾਠੀਚਾਰਜ ਅਤੇ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਦੋ ਬੇਕਸੂਰ ਸਿੱਖਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਹੋ ਗਏ। ਸ਼ਿਕਾਇਤ ਕਰਤਾ ਨੇ ਕਿਹਾ ਕਿ ਜੇ ਬਾਦਲ ਚਾਹੁੰਦੇ ਤਾਂ ਇਹ ਘਟਨਾ ਰੋਕ ਸਕਦੇ ਸਨ, ਪਰ ਉਨ੍ਹਾਂ ਨੇ ਰਾਜਨੀਤਕ ਲੱਭ ਲੈਣ ਦੇ ਲਈ ਬੇਕਸੂਰ ਸਿੱਖਾਂ 'ਤੇ ਗੋਲੀਬਾਰੀ ਅਤੇ ਲਾਠੀਚਾਰਜ ਹੋਣ ਦਿੱਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਕੰਮ ਬਿਨਾਂ ਇਨ੍ਹਾਂ ਲੋਕਾਂ ਦੀ ਸਹਿਮਤੀ ਦੇ ਨਹੀਂ ਕੀਤਾ ਜਾ ਸਕਦਾ ਸੀ। ਸ਼ਿਕਾਇਤ ਕਰਤਾ ਨੇ ਆਈ ਪੀ ਸੀ ਦੀ ਧਾਰਾ 304, 307, 295 ਅਤੇ 34 ਹੇਠ ਅਦਾਲਤ ਵਿੱਚ ਸਿ਼ਕਾਇਤ ਕੀਤੀ ਸੀ। ਅਦਾਲਤ ਨੇ ਸ਼ਿਕਾਇਤ ਕਰਤਾ ਨੂੰ ਆਪਣਾ ਪੱਖ ਸਾਬਿਤ ਕਰਨ ਦੇ ਲਈ ਆਪਣੇ ਗਵਾਹਾਂ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਜਿਸ 'ਤੇ ਉਸ ਨੇ ਕੱਲ੍ਹ ਗਵਾਹੀ ਦਰਜ ਕਰਵਾਈ। ਬਾਕੀ ਦੇ ਗਵਾਹਾਂ ਦੇ ਲਈ ਅਦਾਲਤ ਨੇ ਇੱਕ ਨਵੰਬਰ ਤੈਅ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ