Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪਵਿੱਤਰ ਕੁਰਾਨ ਦੀਆਂ ਪੰਜ ਕਾਪੀਆਂ ਵੰਡਣ ਦੀ ਸ਼ਰਤ ਦੇ ਨਾਲ ਜ਼ਮਾਨਤ ਮਿਲੀ

July 17, 2019 09:41 AM

ਰਾਂਚੀ, 16 ਜੁਲਾਈ (ਪੋਸਟ ਬਿਊਰੋ)- ਸੋਸ਼ਲ ਸਾਈਟ ਉਤੇ ਇਕ ਧਰਮ ਦੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਜੇਲ੍ਹ 'ਚ ਬੰਦ ਰਾਂਚੀ ਦੀ ਰਿਚਾ ਭਾਰਤੀ (19) ਨੂੰ ਰਾਹਤ ਮਿਲ ਗਈ ਹੈ। ਕੱਲ੍ਹ ਸੀ ਜੇ ਐਮ ਮਨੀਸ਼ ਕੁਮਾਰ ਸਿੰਘ ਦੀ ਅਦਾਲਤ ਨੇ ਉਸ ਨੂੰ ਅਨੋਖੀ ਸਜ਼ਾ ਸੁਣਾਉਂਦੇ ਹੋਏ ਬਾਸ਼ਰਤ ਜ਼ਮਾਨਤ ਦੇ ਦਿੱਤੀ।
ਚੀਫ ਜੁਡੀਸ਼ਲ ਮੈਜਿਸਟਰੇਟ ਨੇ ਕਿਹਾ, ਦੋਸ਼ੀ ਨੂੰ 15 ਦਿਨਾਂ ਦੇ ਅੰਦਰ ਪਵਿੱਤਰ ਕੁਰਾਨ ਦੀਆਂ ਪੰਜ ਕਾਪੀਆਂ ਵੰਡਣੀਆਂ ਪੈਣਗੀਆਂ। ਜੇ ਇਸ ਦੀ ਪਾਲਣਾ ਨਾ ਕੀਤੀ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ। ਸੱਤ ਹਜ਼ਾਰ ਰੁਪਏ ਦੇ ਦੋ ਨਿੱਜੀ ਬਾਂਡ ਜਮ੍ਹਾਂ ਕਰਨ ਮਗਰੋਂ ਕੱਲ੍ਹ ਰਿਚਾ ਜੇਲ੍ਹ ਤੋਂ ਬਾਹਰ ਆ ਗਈ ਹੈ। ਇਸ ਆਦੇਸ਼ ਦੇ ਮੁਤਾਬਕ ਕੁਰਾਨ ਦੀ ਇਕ ਕਾਪੀ ਸ਼ਿਕਾਇਤ ਕਰਤਾ ਸਦਰ ਅੰਜੁਮਨ ਕਮੇਟੀ, ਪਿਠੋਰੀਆ ਅਤੇ ਹੋਰ ਚਾਰ ਕਾਪੀਆਂ ਰਾਂਚੀ ਦੀ ਸਰਕਾਰੀ ਯੂਨੀਵਰਸਿਟੀ ਜਾਂ ਕਾਲਜ ਜਾਂ ਸਕੂਲਾਂ 'ਚ ਵੰਡਣੀਆਂ ਪੈਣਗੀਆਂ। ਕੁਰਾਨ ਦੀ ਕਾਪੀ ਵੰਡਣ ਵੇਲੇ ਰਾਂਚੀ ਪੁਲਸ ਨੂੰ ਉਚਿਤ ਸੁਰੱਖਿਆ ਹਾਸਲ ਕਰਵਾਉਣ ਦਾ ਆਦੇਸ਼ ਦਿੱਤਾ ਗਿਆ। ਨਾਲ ਅਦਾਲਤ ਨੇ ਇਹ ਆਦੇਸ਼ ਦਿੱਤਾ ਕਿ ਦੋ ਜਣਿਆਂ ਵਿੱਚ ਇਕ ਜ਼ਮਾਨਤਦਾਰ ਇਸ ਦੋਸ਼ੀ ਦੇ ਕਰੀਬੀ ਰਿਸ਼ਤੇਦਾਰ ਬਣਨ।
ਵਰਨਣ ਯੋਗ ਹੈ ਕਿ ਸੋਸ਼ਲ ਸਾਈਟ 'ਤੇ ਇਤਰਾਜ਼ ਯੋਗ ਟਿੱਪਣੀ ਕਰਨ ਬਾਰੇ 12 ਜੁਲਾਈ ਨੂੰ ਸਦਰ ਅੰਜੁਮਨ ਕਮੇਟੀ, ਪਿਠੋਰੀਆ ਨੇ ਕੇਸ ਦਰਜ ਕਰਵਾਇਆ ਸੀ। ਸ਼ਿਕਾਇਤ ਕਰਤਾ ਨੇ ਕਿਹਾ ਸੀ ਕਿ ਪਿਛਲੇ ਤਿੰਨ ਦਿਨਾਂ ਤੋਂ ਰਿਚਾ ਫੇਸਬੁੱਕ 'ਤੇ ਧਰਮ ਵਿਸ਼ੇਸ਼ ਖਿਲਾਫ ਇਤਰਾਜ਼ ਯੋਗ ਟਿੱਪਣੀ ਕਰ ਰਹੀ ਹੈ ਅਤੇ ਇਸ ਨੂੰ ਪ੍ਰਚਾਰਤ ਕਰ ਰਹੀ ਹੈ। ਇਸ ਨਾਲ ਇਲਾਕੇ 'ਚ ਕਦੀ ਵੀ ਧਾਰਮਿਕ ਭਾਵਨਾ ਭੜਕ ਸਕਦੀ ਹੈ। ਮਾਮਲਾ ਦਰਜ ਹੋਣ ਦੇ ਤਿੰਨ ਘੰਟੇ ਅੰਦਰ ਰਿਚਾ ਭਾਰਤੀ ਨੂੰ ਪੁਲਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼