Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬਿਹਾਰ ਤੇ ਆਸਾਮ ਵਿੱਚ ਹੜ੍ਹ ਦਾ ਕਹਿਰ, ਦੇਸ਼ ਵਿੱਚ 100 ਮੌਤਾਂ

July 17, 2019 09:47 AM

ਨਵੀਂ ਦਿੱਲੀ, 16 ਜੁਲਾਈ (ਪੋਸਟ ਬਿਊਰੋ)- ਨੇਪਾਲ ਵਿੱਚ ਭਾਰੀ ਮੀਂਹ ਨਾਲ ਉੱਤਰ ਬਿਹਾਰ ਅਤੇ ਆਸਾਮ ਦੀਆਂ ਸਭ ਨਦੀਆਂ ਨੱਕੋ-ਨੱਕ ਵਹਿ ਰਹੀਆਂ ਹਨ। ਨਦੀਆਂ ਦੇ ਵੱਧ ਰਹੇ ਪਾਣੀ ਦੇ ਪੱਧਰ ਦਾ ਪ੍ਰਭਾਵ ਕੰਢਿਆਂ 'ਤੇ ਦਿਸਣ ਲੱਗਾ ਹੈ। ਮਧੂਬਨੀ, ਪੂਰਬੀ ਚੰਪਾਰਨ ਤੇ ਸੀਤਾਮੜ੍ਹੀ ਵਿੱਚ ਸ਼ਨੀਵਾਰ ਦੇਰ ਰਾਤ ਤੋਂ ਐਤਵਾਰ ਤੱਕ ਛੇ ਕੰਢੇ ਟੁੱਟ ਗਏ। ਮੋਤੀਹਾਰੀ ਵਿੱਚ ਤਿਲਾਵੇ ਨਦੀ ਦਾ ਕੰਢਾ ਫੁਲਵਾਰ ਅਤੇ ਰੋਹਿਨੀਆ ਪਿੰਡ ਵਿਚਾਲੇ ਟੁੱਟ ਗਿਆ। ਹੜ੍ਹ ਕਾਰਨ ਦੇਸ਼ ਵਿੱਚ 100 ਲੋਕਾਂ ਦੀ ਮੌਤ ਹੋ ਗਈ ਹੈ। ਇਕੱਲੇ ਬਿਹਾਰ ਵਿੱਚ 46 ਲੋਕ ਮਾਰੇ ਗਏ ਤੇ ਕਈ ਲਾਪਤਾ ਦੱਸੇ ਜਾ ਰਹੇ ਹਨ।
ਇਸ ਦੌਰਾਨ ਕੋਸੀ ਥਰਾਜ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਸੁਪੋਲ, ਸਹਰਸਾ, ਮਧੇਪੁਰਾ, ਅਰਰੀਆ, ਕਿਸ਼ਨਗੰਜ, ਕਟਿਆਰ ਤੇ ਪੂਰਨੀਆ ਦੇ ਨਵੇਂ ਇਲਾਕਿਆਂ ਵਿੱਚ ਹੜ੍ਹ ਦਾ ਪਾਣੀ ਆ ਗਿਆ ਹੈ, ਸਭ ਤੋਂ ਵੱਧ ਨੁਕਸਾਨ ਅਰਰੀਆ ਅਤੇ ਕਿਸ਼ਨਗੰਜ ਵਿੱਚ ਹੋਇਆ ਹੈ। ਹੜ੍ਹ ਮਾਰੇ ਅੱਠ ਜ਼ਿਲ੍ਹਿਆਂ ਸ਼ਿਵਹਰ, ਸੀਤਾਮੜ੍ਹੀ, ਪੂਰਬੀ ਚੰਪਾਰਨ, ਮਧੂਬਨੀ, ਅਰਰੀਆ, ਕਿਸ਼ਨਗੰਜ, ਸੁਪੋਲ ਅਤੇ ਦਰਭੰਗਾ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੜ੍ਹ ਦੇ ਕਾਰਨ ਨੁਕਸਾਨ ਗ੍ਰਸਤ ਪੇਂਡੂ ਸੜਕਾਂ ਬਾਰੇ ਗ੍ਰਾਮੀਣ ਕਾਰਜ ਵਿਭਾਗ ਨੇ ਨਿਰਦੇਸ਼ ਦਿੱਤਾ ਹੈ ਕਿ ਬਿਨਾਂ ਇਜਾਜ਼ਤ ਦੇ ਇੰਜੀਨੀਅਰ ਮੁੱਖ ਦਫਤਰ ਨਹੀਂ ਚੱਲਣਗੇ। ਸੂਬੇ ਦੇ ਅੱਠ ਜ਼ਿਲ੍ਹਿਆਂ ਦੀਆਂ 14 ਡਵੀਜ਼ਨਾਂ ਅਤੇ 287 ਪੰਚਾਇਤਾਂ ਵਿੱਚ 12 ਲੱਖ 25 ਹਜ਼ਾਰ 535 ਤੋਂ ਵੱਧ ਲੋਕ ਹੜ੍ਹ ਦਾ ਕਹਿਰ ਸਹਿ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼