Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਗੁਲਾਮ ਕਸ਼ਮੀਰ ਵਿੱਚ ਇਮਰਾਨ ਨੇ ਸਭ ਕੁਝ ਮਹਿੰਗਾ ਕਰ ਦਿੱਤਾ

July 18, 2019 09:11 AM

ਮੁਜ਼ੱਫਰਾਬਾਦ, 17 ਜੁਲਾਈ (ਪੋਸਟ ਬਿਊਰੋ)- ਪਾਕਿਸਤਾਨ ਦੀਆਂ ਵਿਤਕਰੇ ਵਾਲੀਆਂ ਨੀਤੀਆਂ ਕਾਰਨ ਮੁਸ਼ਕਲਾਂ ਨਾਲ ਜੂਝ ਰਹੇ ਮਕਬੂਜ਼ਾ ਕਸ਼ਮੀਰ ਦੇ ਲੋਕਾਂ 'ਤੇ ਅੱਜ ਅਸਮਾਨ ਛੂਹ ਰਹੀ ਮਹਿੰਗਾਈ ਅਤੇ ਜ਼ਿਆਦਾ ਟੈਕਸ ਦੀ ਮਾਰ ਪਈ ਹੈ। ਇਸ ਨਾਲ ਉਨ੍ਹਾਂ ਦੀ ਜ਼ਿੰਦਗੀ ਹੋਰ ਮੁਸ਼ਕਲ ਹੋ ਗਈ ਅਤੇ ਲੋਕਾਂ ਵਿੱਚ ਇਮਰਾਨ ਸਰਕਾਰ ਪ੍ਰਤੀ ਗੁੱਸਾ ਵਧ ਗਿਆ ਹੈ। ਪਾਕਿਸਤਾਨ ਆਪਣੇ ਕਬਜ਼ੇ ਵਾਲੇ ਇਸ ਖੇਤਰ ਨਾਲ ਪਹਿਲਾਂ ਹੀ ਦੂਜੇ ਦਰਜੇ ਵਾਲਾ ਵਤੀਰਾ ਕਰ ਰਿਹਾ ਹੈ। ਨਤੀਜਾ ਇਹ ਹੈ ਕਿ ਇਸ ਇਲਾਕੇ ਦੋ ਲੋਕ ਵਧਦੀ ਮਹਿੰਗਾਈ ਅਤੇ ਅਣਉਚਿਤ ਟੈਕਸ ਦੇ ਬੋਝ ਥੱਲੇ ਦੱਬ ਗਏ ਹਨ।
ਗੁਲਾਮ ਕਸ਼ਮੀਰ ਦੇ ਲੋਕਾਂ ਨੇ ਸਿੱਧੇ ਤੌਰ 'ਤੇ ਦੋਸ਼ ਲਾਇਆ ਹੈ ਕਿ ਇਥੋਂ ਦੇ ਲੋਕਾਂ ਪ੍ਰਤੀ ਪ੍ਰਧਾਨ ਮੰਤਰੀ ਇਮਰਾਨ ਖਾਨ ਧਿਆਨ ਨਹੀਂ ਦੇ ਰਹੇ। ਉਹ ਖੁਸ਼ਹਾਲੀ ਲਿਆਉਣ ਦਾ ਸਿਰਫ ਦਾਅਵਾ ਕਰਦੇ ਹਨ, ਅਸਲ ਵਿੱਚ ਪਾਕਿਸਤਾਨ ਨੇ ਇਸ ਖੇਤਰ ਦੀ ਭਲਾਈ ਲਈ ਕੁਝ ਨਹੀਂ ਕੀਤਾ। ਟੈਕਸ ਦੇ ਬੋਝ ਅਤੇ ਵਧਦੀ ਮਹਿੰਗਾਈ ਦੇ ਕਰਨ ਗੁੱਸੇ ਵਿੱਚ ਆਏ ਮੁਜ਼ੱਫਰਾਬਾਦ ਦੇ ਮੁਮਨ ਮੁਨੀਰ ਨਾਂਅ ਦੇ ਇੱਕ ਰਿਕਸ਼ਾ ਚਾਲਕ ਨੇ ਕਿਹਾ ਕਿ ਇਮਰਾਨ ਖਾਨ ਨੇ ਪਾਕਿਸਤਾਨ ਨੂੰ ਬਦਲਣ ਦੇ ਨਾਂਅ 'ਤੇ ਲੋਕਾਂ ਦੀ ਜ਼ਿੰਦਗੀ ਨੂੰ ਬਦ ਤੋਂ ਬਦਤਰ ਕਰ ਦਿੱਤਾ ਹੈ। ਭਾਰੀ ਟੈਕਸ ਥੋਪ ਦਿੱਤੇ ਹਨ। ਗਰੀਬ ਕਿਵੇਂ ਗੁਜ਼ਾਰਾ ਕਰੇਗਾ? ਸਰਕਾਰ ਦੇ ਅਮੀਰ ਅਧਿਕਾਰੀ ਟੈਕਸ ਦੇ ਸਕਦੇ ਹਨ, ਅਸੀਂ ਨਹੀਂ। ਅਸੀਂ ਰੋਜ਼ਾਨਾ ਦੀ ਕਮਾਈ 'ਤੇ ਨਿਰਭਰ ਹਾਂ। ਅਸੀਂ ਪਾਕਿਸਤਾਨ ਨੂੰ ਏਨਾ ਕਹਿਣਾ ਚਾਹੁੰਦੇ ਹਾਂ ਕਿ ਜੇ ਉਹ ਸਾਡੀ ਭਲਾਈ ਚਾਹੁੰਦਾ ਹੈ ਤਾਂ ਆਮ ਲੋਕਾਂ ਦਾ ਸ਼ੋਸ਼ਣ ਬੰਦ ਕਰ ਦੇਵੇ। ਮੁਹੰਮਦ ਸਲਮਾਨ ਨਾਂਅ ਦੇ ਇੱਕ ਵਿਅਕਤੀ ਨੇ ਕਿਹਾ ਕਿ ਇਮਰਾਨ ਨੇ ਸਭ ਕੁਝ ਮਹਿੰਗਾ ਕਰ ਦਿੱਤਾ ਹੈ। ਖਾਣ ਦੇ ਸਾਮਾਨ ਤੋਂ ਲੈ ਕੇ ਕਮਰੇ ਦਾ ਕਿਰਾਇਆ ਤੱਕ ਮਹਿੰਗਾ ਹੋ ਗਿਆ ਹੈ। ਮੁਜ਼ੱਫਰਾਬਾਦ ਦੇ ਇੱਕ ਵਿਅਕਤੀ ਨੇ ਕਿਹਾ ਕਿ ਮਹਿੰਗਾਈ ਏਨੀ ਵਧ ਗਈ ਹੈ ਕਿ ਆਮ ਲੋਕਾਂ ਨੂੰ ਜੀਣ ਮੁਸ਼ਕਲ ਹੋ ਗਿਆ ਹੈ। ਪੈਟਰੋਲ ਨੱਬੇ ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 160 ਰੁਪਏ ਲੀਟਰ ਤੋਂ ਪਾਰ ਪੁੱਜ ਗਿਆ ਹੈ। ਖੰਡ 60 ਰੁਪਏ ਪ੍ਰਤੀ ਕਿਲੋ ਤੋਂ 120 ਰੁਪਏ ਹੋ ਗਈ ਹੈ। ਆਟੇ ਦੀ ਦੀ ਇੱਕ ਬੋਰੀ ਪਹਿਲਾਂ 900 ਰੁਪਏ ਵਿੱਚ ਆਉਂਦੀ ਸੀ, ਪਰੰਤੂ ਹੁਣ 1100 ਰੁਪਏ ਵਿੱਚ ਮਿਲ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ