Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਨੇ ਸੀ ਬੀ ਆਈ ਕਲੋਜ਼ਰ ਰਿਪੋਰਟ ਰੱਦ ਕੀਤੀ

July 18, 2019 09:15 AM

ਚੰਡੀਗੜ੍ਹ, 17 ਜੁਲਾਈ (ਪੋਸਟ ਬਿਊਰੋ)- ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਸੀ ਬੀ ਆਈ ਦੀ ਕਲੋਜਰ ਰਿਪੋਰਟ ਨੂੰ ਅਕਾਲੀ ਦਲ ਨੇ ਕੱਲ੍ਹ ਰੱਦ ਕਰ ਦਿੱਤਾ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦਿੱਤੀ ਜਾਵੇਗੀ ਤੇ ਕੌਮੀ ਜਾਂਚ ਏਜੰਸੀ ਤੋਂ ਜਾਂਚ ਦੁਬਾਰਾ ਖੁੱਲ੍ਹਵਾਉਣ ਤੇ ਤਸੱਲੀ ਬਖਸ਼ ਸਿੱਟੇ ਉੱਤੇ ਪੁਚਾਉਣ ਲਈ ਪਾਰਟੀ ਸਾਰੇ ਕਾਨੂੰਨੀ, ਸੰਵਿਧਾਨਕ ਤੇ ਸਿਆਸੀ ਕਦਮ ਚੁੱਕੇਗੀ। ਪਾਰਟੀ ਨੇ ਕਿਹਾ ਹੈ ਕਿ ਜਦ ਤੱਕ ਇਸ ਘਿਨੌਣੇ ਅਪਰਾਧ ਦੇ ਦੋਸ਼ੀ ਤੇ ਉਨ੍ਹਾਂ ਦੇ ਆਕਾਵਾਂ ਦਾ ਪਰਦਾ ਫਾਸ਼ ਨਹੀਂ ਹੁੰਦਾ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਮਿਸਾਲੀ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਅਕਾਲੀ ਦਲ ਚੁੱਪ ਨਹੀਂ ਬੈਠੇਗਾ। ਇਸ ਬਾਰੇ ਕਾਨੂੰਨੀ ਲੜਾਈ ਤੋਂ ਇਲਾਵਾ ਅਕਾਲੀ ਦਲ ਇਸ ਅਪਰਾਧ ਨਾਲ ਸਿੱਧੇ ਅਤੇ ਅਸਿੱਧੇ ਤੌਰ 'ਤੇ ਜੁੜੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਤੱਕ ਪਹੁੰਚਾਉਣ ਲਈ ਸਾਰੇ ਸ਼ਾਂਤਮਈ ਅਤੇ ਲੋਕਤੰਤਰੀ ਤਰੀਕੇ ਇਸਤੇਮਾਲ ਕਰੇਗਾ।
ਕੱਲ੍ਹ ਇਸ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਇਸ ਬਾਰੇ ਪਾਰਟੀ ਦੇ ਬੁਲਾਰੇ ਹਰਚਰਨ ਬੈਂਸ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਇਹ ਫੈਸਲਾ ਵੀ ਲਿਆ ਗਿਆ ਕਿ ਅਕਾਲੀ ਆਗੂਆਂ ਦਾ ਇੱਕ ਵਫਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਇਸ ਕਲੋਜ਼ਰ ਰਿਪੋਰਟ ਨੂੰ ਵਾਪਸ ਲੈਣ ਲਈ ਉਨ੍ਹਾਂ ਨੂੰ ਦਖਲ ਦੇਣ ਦੀ ਅਪੀਲ ਕਰੇਗਾ। ਵਫਦ ਗ੍ਰਹਿ ਮੰਤਰੀ ਨੂੰ ਇਹ ਜਾਂਚ ਮੁਕੰਮਲ ਕਰਵਾਉਣ ਲਈ ਪਹਿਲ ਦੇ ਆਧਾਰ 'ਤੇ ਉਹ ਸਾਰੇ ਜ਼ਰੂਰੀ ਕਦਮ ਉਠਾਉਣ ਦੀ ਅਪੀਲ ਕਰੇਗਾ, ਜਿਨ੍ਹਾਂ ਨਾਲ ਇਸ ਅਪਰਾਧ ਦੇ ਦੋਸ਼ੀ ਕਾਨੂੰਨ ਦੇ ਸ਼ਿਕੰਜੇ ਵਿੱਚ ਆ ਜਾਣ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ। ਸੁਖਬੀਰ ਸਿੰਘ ਬਾਦਲ ਨੇ ਦੋਸ਼ਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਜਾਰੀ ਕੀਤੇ ਬਿਆਨ ਵਿੱਚ ਬੈਂਸ ਨੇ ਦੱਸਿਆ ਕਿ ਇਸ ਦੇ ਨਾਲ ਪਾਰਟੀ ਕਾਨੂੰਨੀ ਮਾਹਰਾਂ ਦੀ ਟੀਮ ਇਹ ਯਕੀਨੀ ਬਣਾਉਣ ਲਈ ਇਹ ਕੇਸ ਅਦਾਲਤ ਵਿੱਚ ਲਿਜਾਵੇਗੀ ਕਿ ਬੇਅਦਬੀ ਦੀਆਂ ਘਟਨਾਵਾਂ ਪਿਛਲੀ ਸਾਜ਼ਿਸ਼ ਦਾ ਪਰਦਾ ਫਾਸ਼ ਹੋ ਜਾਵੇ ਤੇ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਆਕਾਵਾਂ ਨੂੰ ਮਿਸਾਲੀ ਸਜ਼ਾਵਾਂ ਮਿਲਣ, ਤਾਂ ਕਿ ਭਵਿੱਖ ਵਿੱਚ ਕੋਈ ਹੋਰ ਏਦਾਂ ਕਰਨ ਦੀ ਜੁਰੱਅਤ ਨਾ ਕਰੇ। ਉਨ੍ਹਾਂ ਦੱਸਿਆ ਕਿ ਸਿੱਖ ਜਥੇਬੰਦੀਆਂ ਦੇ ਕਹਿਣ ਉਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਜਿਨ੍ਹਾਂ ਮੁੱਦਿਆਂ ਦੀ ਸੀ ਬੀ ਆਈ ਨੂੰ ਜਾਂਚ ਸੌਂਪੀ ਸੀ, ਉਨ੍ਹਾਂ ਵਿੱਚੋਂ ਕਿਸੇ ਦੀ ਜਾਂਚ ਨਹੀਂ ਹੋਈ ਤਾਂ ਸੀ ਬੀ ਆਈ ਵੱਲੋਂ ਇਸ ਜਾਂਚ ਸੰਬੰਧੀ ਕਲੋਜ਼ਰ ਰਿਪੋਰਟ ਦਾਖਲ ਕਰਨ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਦੱਸਿਆ ਕਿ ਸਿੱਖ ਜਥੇਬੰਦੀਆਂ ਕੇਂਦਰੀ ਏਜੰਸੀ ਤੋਂ ਬੇਅਦਬੀ ਦੇ ਕੇਸਾਂ ਦੀ ਜਾਂਚ ਕਰਾਉਣ ਦੀ ਮੰਗ ਕਰਦੀਆਂ ਰਹੀਆਂ ਸਨ, ਕਿਉਂਕਿ ੳਦੋਂ ਦੇ ਆਈ ਜੀ, ਆਈ ਪੀ ਐੱਸ ਸਹੋਤਾ ਅਤੇ ਡੀ ਆਈ ਜੀ, ਆਰ ਐੱਸ ਖੱਟੜਾ ਦੀ ਅਗਵਾਈ ਵਿੱਚ ਪੰਜਾਬ ਪੁਲਸ ਦੀ ਸਪੈਸ਼ਲ ਜਾਂਚ ਟੀਮ ਵੱਲੋਂ ਕੀਤੀ ਜਾਂਦੀ ਜਾਂਚ ਉੱਤੇ ਉਨ੍ਹਾਂ ਨੂੰ ਭਰੋਸਾ ਨਹੀਂ ਸੀ। ਪਾਰਟੀ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਦੇ ਜੇਲ੍ਹ ਅੰਦਰ ਸ਼ੱਕੀ ਹਾਲਾਤ ਵਿੱਚ ਹੋਏ ਕਤਲ ਨਾਲ ਜੁੜੀਆਂ ਸਾਰੀਆਂ ਘਟਨਾਵਾਂ ਨੂੰ ਡੂੰਘਾਈ ਵਿੱਚ ਜਾਂਚ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਦੋਸ਼ੀ ਨੇ ਨਾ ਸਿਰਫ ਸਾਰੇ ਦੋਸ਼ੀਆਂ ਬਾਰੇ ਠੋਸ ਸਬੂਤ ਦਿੱਤੇ ਹੋ ਸਕਦੇ ਹਨ, ਸਗੋਂ ਇਹ ਵੀ ਹੋ ਸਕਦਾ ਹੈ ਕਿ ਉਸ ਨੇ ਇਨ੍ਹਾਂ ਸ਼ਰਮਨਾਕ ਘਟਨਾਵਾਂ ਪਿਛਲੀ ਸਾਜ਼ਿਸ਼ ਦੇ ਅਸਲੀ ਸਾਜ਼ਿਸ਼ਕਾਰਾਂ ਬਾਰੇ ਕੋਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੋਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ