Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

550ਵੇਂ ਪ੍ਰਕਾਸ਼ ਪੁਰਬ ਉੱਤੇ ਪੰਜਾਬ ਨੂੰ ਇੱਕ ਹੋਰ ਏਮਜ਼ ਦੇਣ ਦੇ ਲਈ ਕੇਂਦਰ ਸਹਿਮਤ

July 18, 2019 09:17 AM

ਚੰਡੀਗੜ੍ਹ, 17 ਜੁਲਾਈ (ਪੋਸਟ ਬਿਊਰੋ)- ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਪੰਜਾਬ ਵਿੱਚ ਦੂਜੇ ਏਮਜ਼ (ਆਲ ਇੰਡੀਆ ਮੈਡੀਕਲ ਇੰਸਟੀਚਿਊਟ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਬਾਰੇ ਸੂਬੇ ਤੋਂ ਵਿਸਥਾਰਤ ਮਤੇ ਦੀ ਮੰਗ ਕੀਤੀ ਹੈ। ਕੇਂਦਰੀ ਸਿਹਤ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਬੇਨਤੀ ਦੇ ਸੰਬੰਧ ਵਿੱਚ ਇਹ ਪਰਪੋਜ਼ਲ ਮੰਗੀ ਹੈ।
ਵਰਨਣ ਯੋਗ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੱਲ੍ਹ ਇਥੇ ਮੀਟਿੰਗ ਦੌਰਾਨ ਡਾਕਟਰ ਹਰਸ਼ਵਰਧਨ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਅਤੇ ਵਿੱਤ ਮੰਤਰੀ ਨੂੰ ਭੇਜੇ ਵੱਖੋ-ਵੱਖਰੇ ਪੱਤਰਾਂ ਵਿੱਚ ਪੰਜਾਬ ਵਿੱਚ ਦੂਜੇ ਏਮਜ਼ ਨੂੰ ਇਸ ਮੌਕੇ ਸਮਰਪਿਤ ਕਰਨ ਲਈ ਕੇਂਦਰ ਤੋਂ ਆਗਿਆ ਮੰਗੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਨੇ ਕੇਂਦਰੀ ਬਜਟ ਜਾਰੀ ਹੋਣ ਤੋਂ ਬਾਅਦ ਇਹ ਵਿਚਾਰ ਦਾ ਭਰੋਸਾ ਦਿੱਤਾ ਸੀ। ਪਹਿਲਾ ਏਮਜ਼ ਬਠਿੰਡਾ ਵਿਖੇ ਬਣਦਾ ਪਿਆ ਹੈ। ਪੰਜਾਬ ਨੂੰ ਦੂਜੇ ਏਮਜ਼ ਦਾ ਪ੍ਰਸਤਾਵ ਲੁਧਿਆਣਾ ਜਾਂ ਜਲੰਧਰ ਵਿਖੇ ਕੀਤਾ ਹੈ।
ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 250 ਕਰੋੜ ਰੁਪਏ ਦੀ ਲਾਗਤ ਵਾਲੀ ਜਲੰਧਰ ਵਿਖੇ ਪਿਮਸ (ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼) ਇਮਾਰਤ ਨੂੰ ਇਸ ਮਕਸਦ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਏਮਜ਼ ਦੇ ਬਠਿੰਡਾ ਪ੍ਰੋਜੈਕਟ ਲਈ ਸੂਬਾ ਸਰਕਾਰ ਵੱਲੋਂ ਸਾਰੀਆਂ ਪ੍ਰਵਾਨਗੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਕੁਝ ਵੀ ਪੈਂਡਿੰਗ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾਕਟਰ ਵਰਧਨ ਨੇ ਇਸ ਪ੍ਰਸਤਾਵ ਨੂੰ ਪ੍ਰਾਪਤ ਕਰਨ ਪਿੱਛੋਂ ਇਸ ਮੰਗ ਬਾਰੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਪ੍ਰਿੰਸੀਪਲ ਸੈਕਟਰੀ ਨੂੰ ਕੇਂਦਰੀ ਸਿਹਤ ਸੈਕਟਰੀ ਕੋਲ ਇਹ ਮਾਮਲਾ ਅੱਗੇ ਲਿਜਾਣ ਨੂੰ ਕਿਹਾ ਹੈ। ਉਨ੍ਹਾਂ ਨੇ ਫਿਰੋਜ਼ਪੁਰ ਵਿਖੇ ਪੀ ਜੀ ਆਈ ਸੈਟੇਲਾਈਟ ਸੈਂਟਰ ਦੀ ਪ੍ਰਵਾਨਗੀ ਬਾਰੇ ਵੀ ਕੇਂਦਰ ਮੰਤਰੀ ਤੋਂ ਮੰਗ ਕੀਤੀ ਹੈ। ਸੂਬਾ ਸਰਕਾਰ ਨੇ ਇਸ ਵਾਸਤੇ ਜ਼ਮੀਨ ਪੀ ਜੀ ਆਈ ਨੂੰ ਤਬਦੀਲ ਕਰ ਦਿੱਤੀ ਹੈ, ਪਰ ਇਸ ਬਾਰੇ ਫਾਈਲ ਕੇਂਦਰੀ ਸਿਹਤ ਮੰਤਰਾਲੇ ਕੋਲ ਪ੍ਰਵਾਨਗੀ ਲਈ ਲੰਬਿਤ ਪਈ ਹੋਈ ਹੈ। ਮੁੱਖ ਮੰਤਰੀ ਦੇ ਅਨੁਸਾਰ ਫਿਰੋਜ਼ਪੁਰ ਸਰਹੱਦੀ ਜ਼ਿਲ੍ਹਾ ਹੈ ਅਤੇ ਵਿਕਾਸ ਲਈ ਨੀਤੀ ਆਯੋਗ ਵੱਲੋਂ ਚੁਣੇ ਗਏ 120 ਪੱਛੜੇ ਜ਼ਿਲ੍ਹਿਆਂ 'ਚੋਂ ਇੱਕ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਿਆਂ ਦੇ ਇਲਾਜ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ