Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

200 ਨਾਜਾਇਜ਼ ਇਮਾਰਤਾਂ ਦੀ ਰਿਪੋਰਟ ਹਾਈ ਕੋਰਟ ਨੂੰ ਸੌਂਪੀ

July 18, 2019 09:18 AM

ਜਲੰਧਰ, 17 ਜੁਲਾਈ (ਪੋਸਟ ਬਿਊਰੋ)- ਇਸ ਮਹਾਨਗਰ ਵਿੱਚ ਨਾਜਾਇਜ਼ ਉਸਾਰੀਆਂ ਦੇ ਖਿਲਾਫ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਜਨਹਿਤ ਪਟੀਸ਼ਨ ਉਤੇ ਮੰਗੇ ਗਏ ਜਵਾਬ ਉੱਤੇ ਜਲੰਧਰ ਨਗਰ ਨਿਗਮ ਨੇ ਕੱਲ੍ਹ ਕੋਰਟ ਵਿੱਚ ਇੱਕ ਰਿਪੋਰਟ ਪੇਸ਼ ਕਰ ਦਿੱਤੀ ਹੈ। ਕੋਰਟ ਨੇ ਕਰੀਬ 250 ਨਾਜਾਇਜ਼ ਇਮਾਰਤਾਂ ਬਾਰੇ ਰਿਪੋਰਟ ਮੰਗੀ ਸੀ। ਨਿਗਮ ਨੇ ਕਰੀਬ 200 ਇਮਾਰਤਾਂ ਦੀ ਰਿਪੋਰਟ ਦੇ ਦਿੱਤੀ ਹੈ। ਪਟੀਸ਼ਨ 'ਤੇ ਹਾਈ ਕੋਰਟ ਵਿੱਚ ਸੁਣਵਾਈ 23 ਜੁਲਾਈ ਨੂੰ ਹੋਣੀ ਹੈ। ਨਗਰ ਨਿਗਮ ਨੂੰ ਪੈਂਡਿੰਗ ਰਿਪੋਰਟ 23 ਜੁਲਾਈ ਤੋਂ ਪਹਿਲਾਂ ਜਮ੍ਹਾਂ ਕਰਾਉਣੀ ਪਵੇਗੀ।
ਵਰਨਣ ਯੋਗ ਹੈ ਕਿ ਆਰ ਟੀ ਆਈ ਐਕਟੀਵਿਸਟ ਸਿਮਰਨਜੀਤ ਸਿੰਘ ਨੇ ਜਨਹਿਤ ਪਟੀਸ਼ਨ ਰਾਹੀਂ ਇਹ ਦੋਸ਼ ਲਾਇਆ ਹੈ ਕਿ ਨਗਰ ਨਿਗਮ ਦਾ ਬਿਲਡਿੰਗ ਡਿਪਾਰਟਮੈਂਟ ਇਸ ਸ਼ਹਿਰ ਵਿਚ ਬਿਲਡਿੰਗ ਬਾਇਲਾਜ ਤੋੜਨ ਵਾਲੇ ਲੋਕਾਂ ਉੱਤੇ ਕਾਰਵਾਈ ਨਹੀਂ ਕਰ ਰਿਹਾ ਅਤੇ ਬਿਨਾਂ ਮਨਜ਼ੂਰੀ ਮੇਨ ਰੋਡਸ ਉੱਤੇ ਬਣਦੀਆਂ ਇਮਾਰਤਾਂ ਨਾਲ ਟਰੈਫਿਕ ਸਿਸਟਮ ਵੀ ਵਿਗੜ ਗਿਆ ਹੈ। ਕਮਰਸ਼ੀਅਲ ਬਿਲਡਿੰਗਾਂ ਵਿੱਚ ਪਾਰਕਿੰਗ ਲਈ ਬੇਸਮੈਂਟ ਬਣਾਈ ਜਾਣੀ ਜ਼ਰੂਰੀ ਹੈ, ਪਰ ਇਨ੍ਹਾਂ ਦੀ ਕਮਰਸ਼ੀਅਲ ਵਰਤੋਂ ਕੀਤੀ ਜਾ ਰਹੀ ਹੈ ਅਤੇ ਗੱਡੀਆਂ ਸੜਕਾਂ 'ਤੇ ਖੜ੍ਹੀਆਂ ਹੁੰਦੀਆਂ ਹਨ ਅਤੇ ਟਰੈਫਿਕ ਜਾਮ ਕਾਰਨ ਜਨਤਾ ਨੂੰ ਪ੍ਰੇਸ਼ਾਨ ਹੋਣਾ ਪੈਂਦਾ ਹੈ। ਇਸ ਪਟੀਸ਼ਨ ਉੱਤੇ ਹਾਈ ਕੋਰਟ ਨੇ 17 ਮਈ ਨੂੰ ਲੋਕਲ ਬਾਡੀ ਵਿਭਾਗ ਦੇ ਸੈਕਟਰੀ, ਡਿਪਟੀ ਕਮਿਸ਼ਨਰ ਅਤੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਤੋਂ ਚਾਰ ਹਫਤੇ ਵਿੱਚ ਜਵਾਬ ਮੰਗਿਆ ਸੀ। ਕੋਰਟ ਵਿੱਚ ਸੁਣਵਾਈ ਦੌਰਾਨ ਸੈਕਟਰੀ, ਡੀ ਸੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੇ ਕਾਰਵਾਈ ਹੇਠ ਆਈਆਂ 93 ਇਮਾਰਤਾਂ ਦੀ ਰਿਪੋਰਟ ਦਿੱਤੀ ਸੀ ਅਤੇ ਨਾਜਾਇਜ਼ ਉਸਾਰੀਆਂ ਲਈ ਨੌਂ ਅਫਸਰ ਸਸਪੈਂਡ ਕੀਤੇ ਸਨ। ਕੋਰਟ ਨੇ ਇਸ ਜਵਾਬ ਉੱਤੇ ਤਸੱਲੀ ਨਹੀਂ ਜਤਾਈ ਅਤੇ ਕਾਰਵਾਈ ਦੀ ਵਿਸਥਾਰ ਪੂਰਵਕ ਜਾਣਕਾਰੀ ਮੰਗੀ ਹੈ।
ਮੇਅਰ ਜਗਦੀਸ਼ ਰਾਜਾ ਨੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਤੋਂ ਰੈਗੂਲਰਾਈਜੇਸ਼ਨ ਪਾਲਿਸੀ ਤਹਿਤ ਅਪਲਾਈ ਕੀਤੀ ਗਈ ਐਨ ਓ ਸੀ ਦੀਆਂ ਫਾਈਲਾਂ ਨੂੰ ਕਲੀਅਰ ਕਰਨ ਵਿੱਚ ਦੇਰੀ ਬਾਰੇ ਰਿਪੋਰਟ ਮੰਗੀ ਹੈ। ਕਰੀਬ 500 ਫਾਈਲਾਂ ਪੈਂਡਿੰਗ ਹਨ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ