Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਰਕਾਰੀ ਹਦਾਇਤਾਂ ਜਾਰੀ: ਪਰਾਲੀ ਸਾੜਨੋਂ ਰੋਕਣ ਲਈ ਸਾਰੇ ਵਿਭਾਗ ਜਵਾਬਦੇਹ ਹੋਣਗੇ

October 11, 2018 07:12 AM

ਚੰਡੀਗੜ੍ਹ, 10 ਅਕਤੂਬਰ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੇ ਵਿਰੁੱਧ ਮੁਹਿੰਮ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਣਾਉਂਦੇ ਹੋਏ ਸਾਰੇ ਵਿਭਾਗਾਂ/ ਬੋਰਡਾਂ/ ਕਾਰਪੋਰੇਸ਼ਨਾਂ ਤੇ ਕੋਆਪਰੇਟਿਵ ਸਭਾਵਾਂ ਦੇ ਸਾਰੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਮੁਤਾਬਕ ਸਰਕਾਰੀ ਮੁਲਾਜ਼ਮਾਂ ਦੇ ਆਪਣੇ ਖੇਤਾਂ ਦੇ ਨਾਲ ਉਨ੍ਹਾਂ ਵੱਲੋਂ ਵਾਹੇ ਜਾਂਦੇ ਖੇਤਾਂ ਵਿੱਚ ਵੀ ਪਰਾਲੀ ਸਾੜਨ ਦੀ ਘਟਨਾ ਵਾਪਰਨ 'ਤੇ ਜਵਾਬਦੇਹੀ ਤੈਅ ਹੋਵੇਗੀ।
ਝੋਨੇ ਦੀ ਪਰਾਲੀ ਸਾੜਨ ਦੇ ਵਿਰੁੱਧ ਮੁਹਿੰਮ ਦੇ ਸੂਬਾਈ ਨੋਡਲ ਅਫਸਰ ਕੇ ਐੱਸ ਪੰਨੂ ਨੇ ਦੱਸਿਆ ਕਿ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਕੇ ਇਹ ਵੀ ਯਕੀਨੀ ਕਰਨ ਨੂੰ ਕਿਹਾ ਹੈ ਕਿ ਸਾਰੇ ਮੁਲਾਜ਼ਮ ਪਰਾਲੀ ਨੂੰ ਅੱਗ ਲਾਉਣ ਵਾਲੀਆਂ ਘਟਨਾਵਾਂ ਵਿੱਚ ਸ਼ਾਮਲ ਨਾ ਹੋਣ। ਮੁਲਾਜ਼ਮਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ 'ਤੇ ਪੈਂਦੇ ਮਾਰੂ ਅਸਰ ਬਾਰੇ ਕਿਸਾਨਾਂ ਨੂੰ ਵੱਧ ਜਾਗਰੂਕ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਢਿੱਲਮੱਠ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੂਰੇ ਪੰਜਾਬ ਦੇ ਵਿੱਚ ਇਨ੍ਹਾਂ ਕਰਮਚਾਰੀਆਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਕਿਸੇ ਵੀ ਘਟਨਾ ਬਾਰੇ ਸੰਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ ਨੂੰ ਕਿਹਾ ਗਿਆ ਹੈ।
ਵਰਨਣ ਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪ੍ਰੋਗਰਾਮ ਉਲੀਕਿਆ ਹੈ ਤਾਂ ਜੋ ਕਿਸਾਨ ਇਸ ਨੂੰ ਸਾੜੇ ਬਿਨਾਂ ਸੰਭਾਲ ਸਕਣ। ਕਿਸਾਨਾਂ ਨੂੰ ਇਸ ਮਕਸਦ ਲਈ ਸਬਸਿਡੀ ਵਾਲੀਆਂ 24315 ਖੇਤੀ ਮਸ਼ੀਨਾਂ/ ਸੰਦ ਸਪਲਾਈ ਕੀਤੇ ਜਾ ਰਹੇ ਹਨ ਅਤੇ ਇਹ ਸੰਦ ਕਿਸਾਨਾਂ ਤੋਂ ਇਲਾਵਾ ਕੋਆਪਰੇਟਿਵ ਸਭਾਵਾਂ ਅਤੇ ਕਸਟਮ ਹਾਇਰ ਸੈਂਟਰਾਂ ਨੂੰ ਵੀ ਦਿੱਤੇ ਜਾ ਰਹੇ ਹਨ ਤਾਂ ਜੋ ਪਰਾਲੀ ਬਿਲਕੁਲ ਨਾ ਸਾੜੇ ਜਾਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ