Welcome to Canadian Punjabi Post
Follow us on

29

March 2024
 
ਪੰਜਾਬ

ਵਿੱਤ ਕੰਪਨੀ ਦੇ ਕਰਮਚਾਰੀ ਕੋਲੋਂ ਛੇ ਲੱਖ ਰੁਪਏ ਲੁੱਟ ਲਏ ਗਏ

October 11, 2018 07:13 AM

ਅੰਮ੍ਰਿਤਸਰ, 10 ਅਕਤੂਬਰ (ਪੋਸਟ ਬਿਊਰੋ)- ਇਸ ਸ਼ਹਿਰ ਦੀ ਟੇਲਰ ਰੋਡ 'ਤੇ ਇਕ ਪ੍ਰਾਈਵੇਟ ਕੰਪਨੀ ਦੇ ਕਾਰਿੰਦੇ ਕੋਲੋਂ ਦਿਨ ਦਿਹਾੜੇ ਲੁਟੇਰਿਆਂ ਨੇ ਲਗਭਗ ਛੇ ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ।
ਮਿਲੇ ਵੇਰਵੇ ਮੁਤਾਬਕ ਆਰ ਬੀ ਐਲ ਫਾਈਨੈਂਸ ਕੰਪਨੀ ਦਾ ਕਰਮਚਾਰੀ ਸੁਭਾਸ਼ ਕੁਮਾਰ ਇਥੇ ਟੇਲਰ ਰੋਡ ਉਤੇ ਗਾਂਧੀ ਗਰਾਊਂਡ ਨੇੜੇ ਇਕ ਬੈਂਕ ਵਿੱਚ ਰਕਮ ਜਮ੍ਹਾਂ ਕਰਾਉਣ ਗਿਆ ਸੀ। ਜਦੋਂ ਉਹ ਨਰੂਲਾ ਪੈਲੇਸ ਨੇੜੇ ਪੁੱਜਾ ਤਾਂ ਪਿੱਛੋਂ ਆਏ ਦੋ ਮੋਟਰ ਸਾਈਕਲ ਸਵਾਰ ਉਸ ਦਾ ਬੈਗ ਖੋਹ ਕੇ ਨਿਕਲ ਗਏ। ਇਸ ਕਰਮਚਾਰੀ ਨੇ ਪੁਲਸ ਨੂੰ ਦੱਸਿਆ ਕਿ ਬੈਗ ਵਿੱਚ ਛੇ ਲੱਖ 3300 ਰੁਪਏ ਦੀ ਰਕਮ ਸੀ। ਉਸ ਨੇ ਦੱਸਿਆ ਕਿ ਉਹ ਪਿਛਲੇ ਇਕ ਸਾਲ ਤੋਂ ਇਸ ਵਿੱਤ ਕੰਪਨੀ ਵਿੱਚ ਕੰਮ ਕਰ ਰਿਹਾ ਹੈ ਅਤੇ ਲਗਭਗ ਰੋਜ਼ ਬੈਂਕ ਵਿੱਚ ਪੈਸੇ ਜਮ੍ਹਾਂ ਕਰਾਉਣ ਆਉਂਦਾ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਸਿਵਲ ਲਾਈਨ ਦੀ ਪੁਲਸ ਮੌਕੇ 'ਤੇ ਪੁੱਜ ਗਈ ਅਤੇ ਵੇਰਵੇ ਇਕੱਠੇ ਕਰਨ ਲਈ ਇਮਾਰਤਾਂ ਦੇ ਬਾਹਰ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਪ੍ਰਾਪਤ ਕਰਨ ਦਾ ਯਤਨ ਸ਼ੁਰੂ ਕੀਤਾ ਹੈ। ਪੁਲਸ ਨੂੰ ਕੁਝ ਕੈਮਰਿਆਂ ਦੀ ਫੁਟੇਜ ਮਿਲੀ ਹੈ, ਪਰ ਲੁਟੇਰਿਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ