Welcome to Canadian Punjabi Post
Follow us on

12

December 2019
ਪੰਜਾਬ

ਬੇਅਦਬੀ ਮਾਮਲਾ : ਪੰਜਾਬ ਸਰਕਾਰ ਨੇ ਸੀ ਬੀ ਆਈ ਤੋਂ ਕਲੋਜ਼ਰ ਰਿਪੋਰਟ ਮੰਗ ਲਈ

July 18, 2019 09:40 AM

ਚੰਡੀਗੜ੍ਹ, 17 ਜੁਲਾਈ, (ਪੋਸਟ ਬਿਊਰੋ)- ਅਕਾਲੀ-ਭਾਜਪਾ ਸਰਕਾਰ ਵੇਲੇਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਦੀ ਸੀ ਬੀ ਆਈਵੱਲੋਂ ਮੋਹਾਲੀ ਦੀ ਸੀ ਬੀ ਆਈਕੋਰਟਨੂੰ ਸੌਂਪੀ ਕਲੋਜ਼ਰ ਰਿਪੋਰਟ ਤੋਂ ਪੰਜਾਬ ਦੀਕੈਪਟਨ ਅਮਰਿੰਦਰ ਸਿੰਘ ਸਰਕਾਰ ਨਾਰਾਜ਼ ਹੈ, ਕਿਉਂਕਿ ਅਕਾਲੀ-ਭਾਜਪਾ ਸਰਕਾਰ ਨੇ ਕੇਸ ਸੀ ਬੀ ਆਈ ਨੂੰ ਦਿੱਤਾ ਸੀ, ਇਸ ਲਈ ਉਨ੍ਹਾਂਨੂੰ ਦੱਸੇ ਬਿਨਾਂ ਕੇਸ ਦੀ ਕਲੋਜ਼ਰ ਰਿਪੋਰਟ ਦੇਣਾ ਗਲਤ ਫੈਸਲਾ ਕੀਤਾ ਗਿਆ ਜਾਪਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਗ੍ਰਹਿ ਵਿਭਾਗ ਦੇ ਰਾਹੀਂਸੀ ਬੀ ਆਈਤੋਂ ਕਲੋਜ਼ਰ ਰਿਪੋਰਟ ਦੀ ਕਾਪੀ ਮੰਗੀ ਹੈ। ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਕੇਸ ਦੀ ਤਹਿ ਤਕ ਜਾਂਦੇ ਕਾਨੂੰਨੀ ਪੱਖ ਜਾਂਚਣ ਨੂੰ ਕਿਹਾ ਹੈ।ਸਰਕਾਰੀ ਸੂਤਰਾਂ ਮੁਤਾਬਕ ਸੀ ਬੀ ਆਈਦੀ ਕਲੋਜ਼ਰ ਰਿਪੋਰਟ ਦੀ ਕਾਪੀ ਮਿਲ ਜਾਣ ਪਿੱਛੋਂ ਪੰਜਾਬ ਸਰਕਾਰ ਉਸ ਕੇਸਦੀ ਗੰਭੀਰਤਾ ਨਾਲ ਮੁੜ ਜਾਂਚ ਕਰਨ ਲਈ ਕਹਿ ਸਕਦੀ ਹੈ।
ਵਰਨਣ ਯੋਗ ਹੈ ਕਿ ਬੇਅਦਬੀ ਦੇ ਕੇਸ ਵਿੱਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਸੀ ਬੀ ਆਈ ਨੇ ਇਸ ਜਾਂਚ ਰੋਕ ਦਿੱਤੀ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਕਲੋਜ਼ਰ ਰਿਪੋਰਟਦੇ ਖਿਲਾਫ ਅਦਾਲਤ ਵਿੱਚ ਜਾਣਦਾ ਬਿਆਨ ਦਿੱਤਾ ਤਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮਗਰਮੱਛ ਦੇ ਅੱਥਰੂ ਨਾ ਵਹਾਉਣ ਨੂੰ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਉਹ ਇਸ ਮੁੱਦੇ ਉੱਤੇ ਚਿੰਤਾ ਦਾ ਵਿਖਾਵਾ ਕਰ ਕੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਘਟਨਾਵਾਂ ਵੇਲੇ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸਨ, ਉਨ੍ਹਾਂ ਨੇ ਹੀਕੇਸ ਦੀ ਜਾਂਚ ਪੰਜਾਬ ਪੁਲਿਸ ਦੀ ਥਾਂ ਬਰਗਾੜੀ ਕਾਂਡ ਵਾਲੇ ਤਿੰਨ ਕੇਸਸੀ ਬੀ ਆਈ ਨੂੰ ਭੇਜੇ ਸਨ। ਉਨ੍ਹਾਂ ਕਿਹਾ ਕਿ ਜਦੋਂਸੀ ਬੀ ਆਈ ਨੇ ਕੇਸ ਬੰਦ ਕਰਨ ਦੀ ਰਿਪੋਰਟ ਪੇਸ਼ ਕਰ ਦਿੱਤੀ ਹੈ ਤਾਂ ਸੁਖਬੀਰ ਸਿੰਘ ਬਾਦਲ ਬੁਖਲਾ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਸੀ ਬੀ ਆਈ ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇ ਫ਼ੈਸਲੇ ਨੂੰ ਅਕਾਲੀ ਦਲ ਅਦਾਲਤਦੇ ਸਾਹਮਣੇ ਕਿਵੇਂ ਰੱਖੇਗਾ? ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲਸੀ ਬੀ ਆਈ ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ ਤਾਂ ਕੇਂਦਰਦੀ ਐੱਨ ਡੀਏ ਦੀ ਸਰਕਾਰ ਵਿੱਚ ਅਕਾਲੀ ਦਲ ਸ਼ਾਮਲ ਹੈ, ਓਥੇ ਗੱਲ ਕਰਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਪਿੱਛੋਂਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਦੇ ਲੋਕਾਂ ਉੱਤੇ ਪੁਲਿਸ ਵੱਲੋਂ ਗੋਲ਼ੀ ਚਲਾਉਣ ਦੀਆਂ ਘਟਨਾਵਾਂਦੇ ਦੋਸ਼ੀਆਂ ਉੱਤੇ ਕਾਨੂੰਨੀ ਕਾਰਵਾਈ ਕਰਨ ਦੇ ਵਾਅਦੇ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰੇਗੀ।
ਇਸ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਨੇ ਇੱਕ ਮਤਾ ਪਾਸ ਕਰ ਕੇ ਬਰਗਾੜੀ ਕਾਂਡ ਬਾਰੇ ਸੀ ਬੀ ਆਈ ਵੱਲੋਂ ਅਦਾਲਤ ਵਿੱਚ ਦਿੱਤੀ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਮੀ ਬਾਈ ਨਾਲ ਠੱਗੀ, ਏਅਰਪੋਰਟ ਜਾ ਕੇ ਪਤਾ ਲੱਗਾ!
ਸੁਖਬੀਰ ਸਿੰਘ ਬਾਦਲ ਵੱਲੋਂ ਅਮਰਿੰਦਰ ਸਿੰਘ ਉੱਤੇਮੋੜਵਾਂ ਵਾਰ
ਅਮਰਿੰਦਰ ਸਿੰਘ ਵੱਲੋਂ ਅਕਾਲੀ ਆਗੂਆਂ ਵਿਰੁੱਧ ਬਦਮਾਸ਼ਾਂ ਨਾਲ ਸੰਬੰਧਰੱਖਣ ਦਾ ਦੋਸ਼
ਰਣਜੀਤ ਕਤਲ ਕੇਸ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲਦੇ ਕੇਸਵਿੱਚ ਜੱਜ ਬਦਲਣ ਦੀ ਮੰਗ ਉੱਠੀ
ਕੌਮੀ ਝੰਡਾ ਦਿਵਸ ਮੌਕੇ ਜਲ, ਥਲ ਤੇ ਹਵਾਈ ਸੈਨਾ ਦੇ ਸਾਬਕਾ ਮੁੱਖੀਆਂ ਵਲੋਂ ਚੰਡੀਗੜ੍ਹ ਵਾਰ ਮੈਮੋਰੀਅਲ ਵਿਖੇ ਸ਼ਰਧਾਂਜਲੀ ਭੇਟ
ਤਰਨ ਤਾਰਨ ਪੁਲਿਸ ਨੇ ਅਨੂਪ ਸਿੰਘ ਦੇ ਫਰਜ਼ੀ ਕਤਲ ਤੋਂ ਉਠਾਇਆ ਪਰਦਾ
ਵਿਜੀਲੈਂਸ ਨੇ 20,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ
ਕੈ. ਅਮਰਿੰਦਰ ਵੱਲੋਂ ਡੀ.ਜੀ.ਪੀ. ਨੂੰ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਸਾਂਝ ਦੀ ਜਾਂਚ ਦੇ ਆਦੇਸ਼
ਅੰਕਿਤਾ ਟੈਲੀ ਸ਼ਾਪਿੰਗ ਦਾ ਮਾਲਕ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ
ਡਾਕਟਰੀ ਇਮਤਿਹਾਨ ਦੇ ਦੌਰਾਨ ਕੱਕਾਰਾਂ ਤੋਂ ਪਾਬੰਦੀ ਹਟਾਉਣ ਦੇ ਹੁਕਮ