Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਭਾਰੀ ਮੀਂਹ ਕਾਰਨ ਟੋਰਾਂਟੋ ਵਿੱਚ ਜਲ-ਥਲ ਹੋਇਆ ਇੱਕ

July 18, 2019 09:41 AM

ਟੋਰਾਂਟੋ, 17 ਜੁਲਾਈ (ਪੋਸਟ ਬਿਊਰੋ) : ਬੁੱਧਵਾਰ ਸਵੇਰੇ ਭਾਰੀ ਮੀਂਹ ਪੈਣ ਕਾਰਨ ਕਈ ਮੋਟਰਿਸਟਸ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਮੁੱਖ ਸੜਕਾਂ ਉੱਤੇ ਪਾਣੀ ਭਰ ਜਾਣ ਕਾਰਨ ਹੜ੍ਹ ਵਾਲੀ ਸਥਿਤੀ ਬਣ ਗਈ ਤੇ ਕਈ ਗੱਡੀਆਂ ਪਾਣੀ ਵਿੱਚ ਫਸ ਗਈਆਂ।
ਟੋਰਾਂਟੋ ਫਾਇਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਵੇਰੇ 9:30 ਤੇ 11:30 ਦਰਮਿਆਨ ਉਨ੍ਹਾਂ ਨੂੰ ਪਾਣੀ ਵਿੱਚ ਫਸੇ ਲੋਕਾਂ ਦੀਆਂ 12 ਕਾਲਜ਼ ਆਈਆਂ ਤੇ ਹਰੇਕ ਲੋਕੇਸ਼ਨ ਉੱਤੇ ਪਹੁੰਚਣ ਉੱਤੇ ਉਨ੍ਹਾਂ ਵੇਖਿਆ ਕਿ ਕਈ ਗੱਡੀਆਂ ਹੜ੍ਹ ਵਾਲੇ ਪਾਣੀ ਵਿੱਚ ਫਸੀਆਂ ਹੋਈਆਂ ਸਨ। ਇਸਲਿੰਗਟਨ ਐਵਨਿਊ ਨੂੰ ਜਾਣ ਵਾਲੇ ਹਾਈਵੇਅ 400 ਰੈਂਪ ਉੱਤੇ ਕਾਫੀ ਪਾਣੀ ਖੜ੍ਹਾ ਸੀ ਜਿਸ ਕਾਰਨ ਇੱਕ ਕਾਰ ਨੂੰ ਤਾਂ ਕਰੇਨ ਦੀ ਮਦਦ ਨਾਲ ਪਾਣੀ ਵਿੱਚੋਂ ਕੱਢਣਾ ਪਿਆ।
ਬੁੱਧਵਾਰ ਸਵੇਰੇ ਐਨਵਾਇਰਮੈਂਟ ਕੈਨੇਡਾ ਵੱਲੋਂ ਸਿਟੀ ਲਈ ਜਾਰੀ ਕੀਤੇ ਗਏ ਮੌਸਮ ਸਬੰਧੀ ਵਿਸ਼ੇਸ਼ ਬਿਆਨ ਵਿੱਚ 20 ਤੋਂ 40 ਮਿਲੀਮੀਟਰ ਤੱਕ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ। ਸ਼ਾਮ ਨੂੰ ਵੀ ਦੁਬਾਰਾ ਮੀਂਹ ਪੈਣ ਦੀ ਪੇਸ਼ੀਨਿਗੋਈ ਕੀਤੀ ਗਈ ਸੀ ਪਰ ਬਹੁਤਾ ਭਾਰੀ ਮੀਂਹ ਨਹੀਂ ਸੀ ਦੱਸਿਆ ਗਿਆ। ਕਈ ਥਾਂਵਾਂ ਉੱਤੇ ਪਾਣੀ ਖੜ੍ਹ ਜਾਣ ਕਾਰਨ ਕਈ ਸੜਕਾਂ ਤੇ ਹਾਈਵੇਅ ਰੈਂਪਸ ਬੰਦ ਕਰ ਦਿੱਤੇ ਗਏ ਸਨ। ਪਰ ਪਾਣੀ ਉਤਰਨ ਤੋਂ ਬਾਅਦ ਇਨ੍ਹਾਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ।
ਟੀਟੀਸੀ ਵੱਲੋਂ ਵੀ ਇਹ ਚੇਤਾਵਨੀ ਦਿੱਤੀ ਗਈ ਸੀ ਕਿ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣਨ ਸਦਕਾ ਕਈ ਰੂਟਾਂ ਉੱਤੇ ਦੇਰ ਹੋ ਸਕਦੀ ਹੈ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਮੋਟਰਿਸਟਸ ਨੂੰ ਸੜਕਾਂ ਉੱਤੇ ਵਿਸ਼ੇਸ਼ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਗਈ ਸੀ। ਟੋਰਾਂਟੋ ਐਂਡ ਰੀਜਨਲ ਕੰਜ਼ਰਵੇਸ਼ਨ ਅਥਾਰਟੀ (ਟੀਆਰਸੀਏ) ਵੱਲੋਂ ਬੁੱਧਵਾਰ ਦੁਪਹਿਰ ਨੂੰ ਹੜ੍ਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਸੀ। ਕਈ ਇਲਾਕਿਆਂ ਵਿੱਚ ਤਾਂ ਛੇ ਘੰਟੇ ਤੋਂ ਵੀ ਘੱਟ ਸਮੇਂ ਵਿੱਚ 80 ਮਿਲੀਮੀਟਰ ਮੀਂਹ ਪਿਆ ਸੀ।
ਟੀਆਰਸੀਏ ਨੇ ਆਪਣੇ ਬਿਆਨ ਵਿੱਚ ਆਖਿਆ ਕਿ ਜੀਟੀਏ ਭਰ ਵਿੱਚ ਭਾਰੀ ਮੀਂਹ ਪੈਣ ਕਾਰਨ ਇੱਥੋਂ ਦੀਆਂ ਨਦੀਆਂ ਚੜ੍ਹ ਚੁੱਕੀਆਂ ਹਨ ਤੇ ਉਨ੍ਹਾਂ ਵਿੱਚ ਪਾਣੀ ਦਾ ਪੱਧਰ ਵੀ ਵੱਧ ਚੁੱਕਿਆ ਹੈ। ਲੋਕਾਂ ਨੂੰ ਪਾਣੀ ਵਾਲੀਆਂ ਥਾਂਵਾਂ ਤੋਂ ਲੰਘਣ ਸਮੇਂ ਅਹਿਤਿਆਤ ਵਰਤਣ ਤੇ ਖੜ੍ਹੇ ਪਾਣੀ ਵਿੱਚੋਂ ਗੱਡੀਆਂ ਨਾ ਕੱਢਣ ਦੀ ਸਲਾਹ ਵੀ ਦਿੱਤੀ ਗਈ ਸੀ। ਸ਼ਨਿੱਚਰਵਾਰ ਨੂੰ ਦੁਬਾਰਾ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ