Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

‘ਵਿਭਿੰਨਤਾ ਵਿਚ ਏਕਤਾ` ਦੇ ਨਾਅਰੇ ਨੂੰ ਬੁਲੰਦ ਕਰਦਾ ਹੈ ਕੈਰਾਬਰੈਮ : ਸੋਨੀਆ ਸਿੱਧੂ

July 18, 2019 09:45 AM

ਬਰੈਂਪਟਨ -ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਬੀਤੇ ਦਿਨੀਂ 12-14 ਜੁਲਾਈ ਨੂੰ ਹੋਏ ਕੈਰਾਬਰੈਮ-2019 ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਵਿਚ ਆਪਣੀ ਸ਼ਮੂਲੀਅਤ ਕੀਤੀ। ਇਸ ਤਿੰਨ-ਦਿਨਾਂ ਕੈਰਾਬਰੈਮ ਮੇਲੇ ਵਿਚ ਜੀ.ਟੀ.ਏ ਵਿਚ ਰਹਿੰਦੇ ਵੱਖ-ਵੱਖ ਸੱਭਿਆਚਾਰਕ ਗਰੁੱਪਾਂ ਵੱਲੋਂ ਵੱਖੋ-ਵੱਖਰੀਆਂ ਪਾਵਿਲੀਅਨਾਂ ਵਿਚ ਆਪੋ-ਆਪਣੇ ਸੱਭਿਆਚਾਰ ਨੂੰ ਦਰਸਾਉਂਦੀਆਂ ਕਲਾ-ਕਿਰਤਾਂ, ਖਾਣੇ, ਗੀਤ-ਸੰਗੀਤ, ਨਾਚ, ਆਦਿ ਨੂੰ ਬਾਖ਼ੂਬੀ ਦਰਸਾਇਆ ਗਿਆ। ਇਹ ਕੈਰਾਬਰੈਮ ਮੇਲਾ ਪਿਛਲੇ 36 ਸਾਲਾਂ ਤੋਂ ਹਰ ਸਾਲ ਲਗਾਤਾਰ ਲਗਾਇਆ ਜਾ ਰਿਹਾ ਹੈ ਅਤੇ ਇਸ ਦਾ ਮੁੱਖ ਉਦੇਸ਼ ਬਰੈਂਪਟਨ ਵਿਚ ਵੱਸ ਰਹੀਆਂ ਵੱਖ-ਵੱਖ ਕਮਿਊਨਿਟੀਆਂ ਵੱਲੋਂ ਆਪੋ-ਆਪਣੇ ਸੱਭਿਆਚਾਰ ਨੂੰ ਪ੍ਰਦਰਸ਼ਿਤ ਕਰਨਾ ਹੁੰਦਾ ਹੈ।
ਐੱਮ.ਪੀ ਸੋਨੀਆ ਸਿੱਧੂ ਇਸ ਮੇਲੇ ਦੇ ਪਹਿਲੇ ਦਿਨ ਦੇ ਉਦਘਾਟਨੀ-ਸਮਾਰੋਹ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਇਸ ਦੇ ਵੱਖ-ਵੱਖ ਪਾਵਿਲੀਅਨਾਂ ਵਿਚ ਜਾ ਕੇ ਮੇਲੇ ਵਿਚ ਆਏ ਲੋਕਾਂ ਨਾਲ ਗੱਲਾਂ-ਬਾਤਾਂ ਕੀਤੀਆਂ। ਉਨ੍ਹਾਂ ਮੇਲੇ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਕਮਿਊਨਿਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਹਰ ਸਾਲ ਮਨਾਇਆ ਜਾਣ ਵਾਲਾ ਇਹ ਕੈਰਾਬਰੈਮ ਮੇਲਾ ਬਰੈਂਪਟਨ ਵਿਚ ਵੱਸਦੇ ਵੱਖ-ਵੱਖ ਸੱਭਿਆਚਾਰਾਂ ਵਾਲੇ ਲੋਕਾਂ ਦੀ ਏਕਤਾ ਨੂੰ ਦਰਸਾਉਂਦਾ ਹੈ ਅਤੇ ਕੈਨੇਡਾ ਦੇ ਵਿਭਿੰਨਤਾ ਵਿਚ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਾ ਹੈ। ਇਸ ਦਾ ਉਦੇਸ਼ ਬਰੈਂਪਟਨ-ਵਾਸੀਆਂ ਵਿਚਲੀ ਏਕਤਾ ਅਤੇ ਨੇੜਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਇਸ ਮੇਲੇ ਦੇ ਵੱਡੇ ਸਮਰਥਕ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅੱਗੋਂ ਲਈ ਵੀ ਇਸ ਦੇ ਇੰਝ ਹੀ ਸਮਰਥਕ ਬਣੇ ਰਹਿਣਗੇ।
ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ,"ਸਭਿੱਆਚਾਰਾਂ ਅਤੇ ਉੱਪ-ਸਭਿੱਆਚਾਰਾਂ ਵਿਚਕਾਰ ਭਾਈਚਾਰਕ ਅਤੇ ਸ਼ਾਂਤੀਪੂਰਵਕ ਸਬੰਧ ਕੈਰਾਬਰੈਮ ਵਰਗੇ ਵਿੱਦਿਅਕ ਅਤੇ ਸੱਭਿਆਚਾਰਕ ਕਮਿਊਨਿਟੀ ਸਮਾਰੋਹਾਂ ਨਾਲ ਹੀ ਅੱਗੇ ਵੱਧਦੇ ਹਨ। ਬਰੈਂਪਟਨ-ਵਾਸੀਆਂ ਦੇ ਵੱਡੀ ਗਿਣਤੀ ਵਿਚ ਇਸ ਮੇਲੇ ਵਿਚ ਆਉਣ `ਤੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਲੋਕ ਇੱਥੇ ਆ ਕੇ ਇਕ ਦੂਸਰੇ ਦੀ ਜੀਵਨ-ਜਾਚ ਬਾਰੇ ਬੜਾ ਕੁਝ ਸਿੱਖਦੇ ਹਨ। ਕੈਰਾਬਰੈਮ ਦਾ ਸਲਾਨਾ ਈਵੈਂਟ ਇਸ ਗੱਲ ਨੂੰ ਭਲੀ-ਭਾਂਤ ਦਰਸਾਉਂਦਾ ਹੈ ਕਿ ਇੱਥੋਂ ਦੇ ਅਗਾਂਹ-ਵਧੂ ਲੋਕ ਸੱਭਿਆਚਾਰਕ-ਵਿਭਿੰਨਤਾ ਪ੍ਰਤੀ ਜਾਗਰੂਕ ਹਨ ਅਤੇ ਉਹ ਇਸ ਨੂੰ ਬਾਰੀਕੀ ਨਾਲ ਸਮਝ ਕੇ ਪ੍ਰਾਥਮਿਕਤਾ ਦਿੰਦੇ ਹਨ। ਆਪਣੇ ਗਵਾਂਢੀ ਨਾਲ ਪਿਆਰ ਕਰਨ ਦਾ ਭਾਵ ਉਸ ਨੂੰ ਸਮਝਣ ਅਤੇ ਉਸ ਦੇ ਨਾਲ ਗੱਲਾਂ-ਬਾਤਾਂ ਸਾਂਝੀਆਂ ਕਰਨ ਲਈ ਸਮਾਂ ਕੱਢਣਾ ਹੈ। ਇਸ ਮੇਲੇ ਵਿਚ ਹਰ ਕੋਈ ਦੂਸਰਿਆਂ ਨੂੰ ਸਮਝਣ ਅਤੇ ਉਨ੍ਹਾਂ ਨਾਲ ਮਿਲ ਕੇ ਗੱਲ ਬਾਤ ਕਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਇਹੀ ਇਸ ਮੇਲੇ ਦੀ ਮੁੱਖ ਪ੍ਰਾਪਤੀ ਹੈ।"

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ