Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਦਾ ਸੈਂਟ ਆਈਲੈਂਡ ਦਾ ਟੂਰ

July 18, 2019 09:48 AM

ਬਰੈਂਪਟਨ, (ਡਾ. ਝੰਡ) -ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਤੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਦੀ ਕਲੱਬ ਦੇ 47 ਮੈਂਬਰਾਂ ਨੇ 14 ਜੁਲਾਈ ਐਤਵਾਰ ਨੂੰ ਸੈਂਟਰ ਆਈਲੈਂਡ ਦਾ ਟੂਰ ਲਗਾਇਆ। ਉਹ ਸਵੇਰੇ 9.00 ਵਜੇ ਵਿਲੀਅਮ ਹਿਊਸਨ ਪਾਰਕ ਵਿਖੇ ਇਕੱਠ ਹੋ ਗਏ ਅਤੇ ਇਕ ਸਕੂਲ ਬੱਸ ਵਿਚ ਸਵਾਰ ਹੋ ਕੇ ਦਸ ਕੁ ਵਜੇ ਟੋਰਾਂਟੋ ਡਾਊਨ ਟਾਊਨ ਪਹੁੰਚ ਗਏ। ਉੱਥੋਂ ਫ਼ੈਰੀ ਟਰਮੀਨਲ 'ਤੇ ਆਪਣਾ ਨੰਬਰ ਆਉਣ 'ਤੇ ਸਾਰੇ ਮੈਂਬਰ ਇਕ ਫ਼ੈਰੀ ਵਿਚ ਸਵਾਰ ਹੋ ਕੇ ਸੈਂਟਰ ਆਈਲੈਂਡ ਪਹੁੰਚੇ। ਕਈ ਥਾਵਾਂ ਵੇਖਣ ਤੋਂ ਬਾਅਦ ਇਕ ਖ਼ੂਬਸੂਰਤ ਪਾਰਕ ਵਿਚ ਬੈਠ ਕੇ ਸਾਰਿਆਂ ਨੇ ਆਪਣੇ ਨਾਲ ਲਿਆਂਦਾ ਹੋਇਆ ਭੋਜਨ ਛਕਿਆ ਅਤੇ ਚਾਹ-ਪਾਣੀ ਪੀਤਾ।
ਇੱਥੇ ਹੀ ਉਸ ਦਿਨ 'ਹਰੇ ਰਾਮਾ ਹਰੇ ਕ੍ਰਿਸ਼ਨਾ' ਵਾਲਿਆਂ ਦਾ ਪ੍ਰੋਗਰਾਮ ਵੀ ਚੱਲ ਰਿਹਾ ਸੀ। ਕਈ ਮੈਂਬਰ ਇਹ ਪ੍ਰੋਗਰਾਮ ਵੇਖਣ ਚਲੇ ਗਏ ਅਤੇ ਉੱਥੇ ਉਨ੍ਹਾਂ ਦਾ ਲੰਗਰ ਵੀ ਛਕਿਆ। ਉਪਰੰਤ, ਸਾਰੇ ਮੈਂਬਰ ਸਮੁੰਦਰ ਦੇ ਕੰਢੇ 'ਤੇ ਜਾ ਕੇ ਕੁਦਰਤੀ ਨਜ਼ਾਰਿਆਂ ਨੂੰ ਮਾਣਨ ਲੱਗ ਪਏ। ਕੁਦਰਤ ਦੀ ਗੋਦ ਵਿਚ ਬੈਠ ਕੇ ਸਾਰੇ ਹੀ ਬਹੁਤ ਖ਼ੁਸ਼ ਸਨ। ਉੱਥੇ ਹੀ ਕਈ ਬੀਬੀਆਂ ਨੇ ਬੋਲੀਆਂ ਪਾ ਪਾ ਕੇ ਅਤੇ ਨੱਚ ਕੇ ਸਾਰਿਆਂ ਦਾ ਖ਼ੂਬ ਮਨੋਰੰਜਨ ਕੀਤਾ।
ਚਾਰ ਕੁ ਵਜੇ ਵਾਪਸੀ ਪਾ ਲਈ ਅਤੇ ਸਾਰੇ ਮੈਂਬਰ ਫੈਰੀ ਵਿਚ ਚੜ੍ਹ ਗਏ। ਲੱਗਭੱਗ ਪੰਜ ਵਜੇ ਆਪਣੀ ਸਕੂਲ ਬੱਸ ਵਿਚ ਬੈਠ ਕੇ ਉੱਥੋਂ ਘਰਾਂ ਨੂੰ ਰਵਾਨਾ ਹੋਏ। ਇਸ ਟੂਰ ਪ੍ਰੋਗਰਾਮ ਦੀ ਸਫ਼ਲਤਾ ਵਿਚ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਤੋਂ ਇਲਾਵਾ ਮਲਕੀਤ ਸਿੰਘ, ਹਰਬੰਸ ਸਿੰਘ, ਬੇਅੰਤ ਸਿੰਘ ਬਿਰਦੀ, ਜੋਗਿੰਦਰ ਸਿੰਘ ਚੇਅਰਮੈਨ, ਸੁਰਜੀਤ ਸਿੰਘ, ਬਲਜੀਤ ਕੌਰ ਗਰੇਵਾਲ, ਮਨਜੀਤ ਕੌਰ ਥਿੰਦ ਆਦਿ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ