Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਟਰੰਪ ਵੱਲੋਂ ਕੀਤੀਆਂ ਟਿੱਪਣੀਆਂ ਅਪਮਾਨਜਨਕ : ਸ਼ੀਅਰ

July 18, 2019 10:23 PM

ਸਸਕਾਟੂਨ, 18 ਜੁਲਾਈ (ਪੋਸਟ ਬਿਊਰੋ) : ਫੈਡਰਲ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦਾ ਕਹਿਣਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੀਂਂ ਚਾਰ ਡੈਮੋਕ੍ਰੈਟਿਕ ਕਾਂਗਰਸਵੁਮਨ ਲਈ ਕੀਤੀਆਂ ਗਈਆਂ ਟਿੱਪਣੀਆਂ ਦੀ ਸਮਾਜ ਵਿੱਚ ਕੋਈ ਥਾਂ ਨਹੀਂ ਹੈ।
ਸ਼ੀਅਰ ਨੇ ਆਖਿਆ ਕਿ ਲੋਕਾਂ ਨੂੰ ਆਪਣੀਆਂ ਸਰਕਾਰਾਂ ਦੀ ਆਲੋਚਨਾ ਕਰਨ ਦਾ ਪੂਰਾ ਹੱਕ ਹੋਣਾ ਚਾਹੀਦਾ ਹੈ ਤੇ ਇਸ ਲਈ ਉਨ੍ਹਾਂ ਦੇ ਪਿਛੋਕੜ ਉੱਤੇ ਕਿੰਤੂ ਨਹੀਂ ਕੀਤਾ ਜਾਣਾ ਚਾਹੀਦਾ ਤੇ ਨਾ ਹੀ ਉਨ੍ਹਾਂ ਨੂੰ ਦੇਸ਼ ਛੱਡਣ ਲਈ ਆਖਿਆ ਜਾਣਾ ਚਾਹੀਦਾ ਹੈ। ਸਸਕਾਟੂਨ ਵਿੱਚ ਚੇਂਬਰ ਆਫ ਕਾਮਰਸ ਨਾਲ ਗੱਲਬਾਤ ਦੌਰਾਨ ਪੱਤਰਕਾਰਾਂ ਵੱਲੋਂ ਇਹ ਪੁੱਛੇ ਜਾਣ ਉਪਰੰਤ ਉਨ੍ਹਾਂ ਆਖਿਆ ਕਿ ਸਾਡੇ ਸਮਾਜ ਵਿੱਚ ਇਸ ਤਰ੍ਹਾਂ ਦੀ ਅਸਹਿਨਸ਼ੀਲਤਾ ਲਈ ਕੋਈ ਥਾਂ ਨਹੀਂ ਤੇ ਨਾ ਹੀ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਟਿੱਪਣੀਆਂ ਲਈ ਹੀ ਕੋਈ ਥਾਂ ਹੈ।
ਟਰੰਪ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਟਿੱਪਣੀਆਂ ਕਾਰਨ ਉਨ੍ਹਾਂ ਨੂੰ ਨਸਲਵਾਦੀ ਦੱਸਿਆ ਜਾ ਰਿਹਾ ਹੈ ਤੇ ਟਵਿੱਟਰ ਉੱਤੇ ਵੀ ਇਸ ਬਾਰੇ ਕਾਫੀ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ। ਸ਼ੀਅਰ ਅਜਿਹੇ ਟਵੀਟਸ ਨੂੰ ਨਸਲਵਾਦੀ ਤਾਂ ਨਹੀਂ ਆਖ ਸਕੇ ਪਰ ਉਨ੍ਹਾਂ ਆਖਿਆ ਕਿ ਇਹ ਕਾਫੀ ਅਪਮਾਨਜਨਕ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਇਹ ਆਖ ਚੁੱਕੇ ਹਨ ਕਿ ਟਰੰਪ ਦੀਆਂ ਟਿੱਪਣੀਆਂ ਸਰਹੱਦ ਪਾਰ ਕਰਕੇ ਕੈਨੇਡਾ ਦਾਖਲ ਨਹੀਂ ਹੋ ਸਕਦੀਆਂ ਕਿਉਂਕਿ ਵੰਨ-ਸੁਵੰਨਤਾ ਕੈਨੇਡਾ ਦੇ ਮਜ਼ਬੂਤ ਥੰਮ੍ਹਾਂ ਵਿੱਚੋਂ ਇੱਕ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ