Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਅੰਤਰਰਾਸ਼ਟਰੀ

ਰਾਸ਼ਟਰਪਤੀ ਟਰੰਪ ਦੀ ਨਸਲੀ ਟਿੱਪਣੀ ਵਿਰੁੱਧ ਪਾਰਲੀੰਮੈਂਟ ਵੱਲੋਂ ਨਿੰਦਾ ਮਤਾ ਪਾਸ

July 19, 2019 09:26 AM

ਵਾਸ਼ਿੰਗਟਨ, 18 ਜੁਲਾਈ (ਪੋਸਟ ਬਿਊਰੋ)- ਅਮਰੀਕੀ ਪ੍ਰਤੀਨਿਧ ਸਭਾ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੀਤੀ ਗਈ ਇੱਕ ਨਸਲੀ ਟਿੱਪਣੀ ਦੇ ਵਿਰੁੱਧ ਕੱਲ੍ਹ ਨਿੰਦਾ ਮਤਾ ਪਾਸ ਕੀਤਾ ਹੈ।
ਵਰਨਣ ਯੋਗ ਹੈ ਕਿ ਡੋਨਾਲਡ ਟਰੰਪ ਨੇ ਐਤਵਾਰ ਨੂੰ ਲੜੀਵਾਰ ਕੀਤੇ ਗਏ ਕਈ ਟਵੀਟਸ ਵਿੱਚ ਕਿਹਾ ਸੀ ਕਿ ਚਾਰ ਡੈਮੋਕ੍ਰੇਟਿਕ ਮਹਿਲਾ ਪਾਰਲੀਮੈਂਟ ਮੈਂਬਰਾਂ ਨੂੰ ਉਥੇ ਮੁੜ ਜਾਣਾ ਚਾਹੀਦਾ ਹੈ, ਜਿੱਥੋਂ ਉਹ ਆਈਆਂ ਹਨ। ਜ਼ਿਕਰ ਯੋਗ ਹੈ ਕਿ ਇਹ ਚਾਰੇ ਮਹਿਲਾ ਪਾਰਲੀਮੈਂਟ ਮੈਂਬਰ ਸਖਤ ਇਮੀਗਰੇਸ਼ਨ ਨੀਤੀਆਂ ਦੀ ਸਖਤ ਆਲੋਚਨਾ ਕਰਦੀਆਂ ਰਹੀਆਂ ਹਨ। ਡੈਮੋਕ੍ਰੇਟਿਕ ਪਾਰਟੀ ਦੀਆਂ ਚਾਰ ਪ੍ਰਗਤੀਸ਼ੀਲ ਮਹਿਲਾਵਾਂ ਨਿਊ ਯਾਰਕ ਦੀ ਅਲੈਗਜ਼ੈਂਡਰੀਆ, ਓਕਾਸੀਓ-ਕੋਟਰੇਜ, ਮਿਨੇਸੋਟਾ ਦੀ ਇਲਹਾਨ ਉਮਰ, ਮੈਸਚੁਸੇਟਸ ਦੀ ਰਾਸ਼ਿਦਾ ਤਾਲਿਬ ਤੇ ਮਿਸ਼ੀਗਨ ਦੀ ਆਇਨਾ ਪ੍ਰੇਸਲੀ ਦੇ ਵਿਰੁੱਧ ਕੀਤੀ ਗਈ ਰਾਸ਼ਟਰਪਤੀ ਦੀਆਂ ਟਿੱਪਣੀ ਦੀ ਆਲੋਚਨਾ ਲਈ ਕੱਲ੍ਹ ਪਾਰਲੀਮੈਂਟ 'ਚ ਇਹ ਨਿੰਦਾ ਮਤਾ ਪਾਸ ਕੀਤਾ ਗਿਆ।
ਅਮਰੀਕੀ ਕਾਂਗਰਸ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਵਿੱਚ ਪਾਰਲੀਮੈਂਟ ਮੈਂਬਰ ਟਾਮ ਮਲਿਨੋਵਸਕੀ ਵੱਲੋਂ ਪੇਸ਼ ਕੀਤੇ ਮਤੇ ਦੇ ਪੱਖ ਵਿੱਚ 240 ਵੋਟਾਂ ਪਈਆਂ, ਜਦ ਕਿ ਵਿਰੋਧ ਵਿੱਚ 184 ਵੋਟਾਂ ਪਈਆਂ। ਮਹਿਲਾ ਪਾਰਲੀਮੈਂਟ ਮੈਂਬਰ ਗ੍ਰੇਸ ਮੇਂਗ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੀਆਂ ਟਿੱਪਣੀਆਂ ਨਸਲਵਾਦੀ ਹਨ। ਪ੍ਰਸਤਾਵ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨਸਲੀ ਟਿੱਪਣੀਆਂ ਦੀ ਸਖਤ ਨਿੰਦਾ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਟਿੱਪਣੀ ਨੇ ਨਵੇਂ ਅਮਰੀਕੀ ਅਤੇ ਗੈਰ ਗੋਰੇ ਲੋਕਾਂ ਦੇ ਪ੍ਰਤੀ ਡਰ ਅਤੇ ਨਫਰਤ ਨੂੰ ਵਧਾਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਥਾਨਕ ਘੱਟਗਿਣਤੀ ਦੇ ਭਾਈਚਾਰਿਆਂ ਦੀਆਂ ਡੈਮੋਕ੍ਰੇਟ ਮਹਿਲਾ ਪਾਰਲੀਮੈਂਟ ਮੈਂਬਰਾਂ ਦੇ ਗਰੁੱਪ ਉੱਤੇ ਕੱਲ੍ਹ ਆਪਣਾ ਹਮਲਾ ਜਾਰੀ ਰੱਖਦੇ ਹੋਏ ਆਖਿਆ ਸੀ ਕਿ ਜੋ ਅਮਰੀਕਾ ਨਾਲ ਨਫਰਤ ਕਰਦੇ ਹਨ, ਉਨ੍ਹਾਂ ਨੂੰ ਦੇਸ਼ ਛੱਡ ਦੇਣਾ ਚਾਹੀਦਾ ਹੈ। ਟਰੰਪ ਨੇ ਟਵੀਟ ਕਰ ਕੇ ਆਖਿਆ ਕਿ ਸਾਡਾ ਦੇਸ਼ ਆਜ਼ਾਦ, ਖੂਬਸੂਰਤ ਅਤੇ ਬਹੁਤ ਸਫਲ ਹੈ। ਜੇ ਤੁਸੀਂ ਸਾਡੇ ਦੇਸ਼ ਨਾਲ ਨਫਰਤ ਕਰਦੇ ਹੋ ਤਾਂ ਤੁਸੀਂ ਇਥੇ ਖੁਸ਼ ਨਹੀਂ ਹੋ ਤਾਂ ਤੁਸੀਂ ਜਾ ਸਕਦੇ ਹੋ। ਡੈਮੋਕ੍ਰੇਟਸ ਨੇ ਟਰੰਪ ਦੀਆਂ ਟਿੱਪਣੀਆਂ ਨੂੰ ਨਸਲੀ ਕਰਾਰ ਦਿੱਤਾ ਹੈ ਹਾਲਾਂਕਿ ਟਰੰਪ ਨੇ ਇਨ੍ਹਾਂ ਆਲੋਚਨਾਵਾਂ ਨੂੰ ਰੱਦ ਕਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ