Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਲੱਖਾਂ ਦਾ ਘਪਲਾ ਕਰ ਚੁੱਕਾ ਕੋਆਪਰੇਟਿਵ ਸੋਸਾਇਟੀ ਦਾ ਸੈਕਟਰੀ ਗ੍ਰਿਫਤਾਰ

July 19, 2019 09:46 AM

ਅੰਮ੍ਰਿਤਸਰ, 18 ਜੁਲਾਈ (ਪੋਸਟ ਬਿਊਰੋ)- ਪਿੰਡ ਸੁਲਤਾਨਵਿੰਡ ਦੀ ਕੋਆਪਰੇਟਿਵ ਸੋਸਾਇਟੀ ਦੇ ਸੈਕਟਰੀ ਮਗਵਿੰਦਰ ਸਿੰਘ ਵੱਲੋਂ ਲੱਖਾਂ ਰੁਪਏ ਦੇ ਘੋਟਾਲੇ ਦੀ ਜਾਂਚ ਮੰਤਰੀ ਵੱਲੋਂ ਕਰਵਾਈ ਗਈ ਤਾਂ ਇਸ ਦੇ ਬਾਅਦ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਕੇਸ ਦਰਜ ਕੀਤਾ। ਕੱਲ ਰਾਤ ਛਾਪੇਮਾਰੀ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪਿੰਡ ਸੁਲਤਾਨਵਿੰਡ ਦੇ ਵਾਸੀ ਗੁਰਪਾਲ ਸਿੰਘ, ਗੁਰਦੇਵ ਸਿੰਘ, ਸੇਵਕ ਸਿੰਘ, ਹਰਭਜਨ ਸਿੰਘ, ਹਰਭਜਨ ਸਿੰਘ, ਬਲਵਿੰਦਰ ਸਿੰਘ ਅਤੇ ਤਰਲੋਕ ਸਿੰਘ ਨੇ ਪੁਲਸ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸ਼ਿਕਾਇਤ ਕੀਤੀ ਕਿ ਪਿੰਡ ਦੀ ਕੋਆਪਰੇਟਿਵ ਸੋਸਾਇਟੀ ਦਾ ਪੰਚਾਇਤ ਸੈਕਟਰੀ ਮਗਵਿੰਦਰ ਸਿੰਘ ਪਿਛਲੇ ਕਈ ਸਾਲਾਂ ਤੋਂ ਘੋਟਾਲਾ ਕਰ ਰਿਹਾ ਹੈ। ਉਸ ਨੇ ਪਿੰਡ ਦੇ ਦਰਜਨਾਂ ਲੋਕਾਂ ਦੇ ਨਾਂਅ 'ਤੇ ਕੋਆਪਰੇਟਿਵ ਬੈਂਕ ਸੁਲਤਾਨਵਿੰਡ ਰੋਡ ਵਿੱਚ ਜਾਅਲੀ ਕਾਗਜ਼ਾਂ ਦੇ ਨਾਲ ਖਾਤੇ ਖੋਲ੍ਹੇ ਅਤੇ ਪ੍ਰਤੀ ਵਿਅਕਤੀ ਸਾਢੇ ਤਿੰਨ ਲੱਖ ਰੁਪਏ ਦਾ ਕਰਜ਼ਾ ਲਿਆ। ਬੈਂਕ ਅਧਿਕਾਰੀ ਰਿਕਵਰੀ ਕਰਨ ਲਈ ਉਨ੍ਹਾਂ ਲੋਕਾਂ ਦੇ ਘਰੀਂ ਪਹੁੰਚੇ ਤਾਂ ਉਨ੍ਹਾਂ ਨੂੰ ਘੋਟਾਲੇ ਦਾ ਪਤਾ ਲੱਗਾ। ਮਗਵਿੰਦਰ ਸਿੰਘ ਨੇ ਖਾਤਿਆਂ ਵਿੱਚ ਲਏ ਕਰਜ਼ੇ ਦੇ ਕੇਸਾਂ ਨੂੰ ਮੁਆਫੀ ਲਈ ਪੰਜਾਬ ਸਰਕਾਰ ਨੂੰ ਕੇਸ ਬਣਾ ਕੇ ਭੇਜੇ ਤਾਂ ਸਰਕਾਰ ਨੇ ਕਰਜ਼ਾ ਮੁਆਫੀ ਵੀ ਕਰ ਦਿੱਤੀ। ਜਦ ਉਨ੍ਹਾਂ ਨੇ ਪੁਲਸ ਤੇ ਕੋਆਪਰੇਟਿਵ ਵਿਭਾਗ ਨੂੰ ਸ਼ਿਕਾਇਤ ਕੀਤੀ ਤਾਂ ਉਨ੍ਹਾਂ 'ਤੇ ਕਈ ਦਬਾਅ ਪਾ ਕੇ ਸਮਝੌਤੇ ਲਈ ਕਿਹਾ ਗਿਆ। ਜਦ ਉਹ ਨਹੀਂ ਮੰਨੇ ਤਾਂ ਮਗਵਿੰਦਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਦੋਸ਼ ਉਨ੍ਹਾਂ ਉੱਤੇ ਲਾ ਦਿੱਤੇ।
ਥਾਣਾ ਸੁਲਤਾਨਵਿੰਡ ਰੋਡ ਦੇ ਉਸ ਸਮੇਂ ਦੇ ਐਸ ਐਚ ਓ ਬਚਨ ਸਿੰਘ ਦਾ ਕਹਿਣਾ ਹੈ ਕਿ ਮਗਵਿੰਦਰ ਸਿੰਘ ਵੱਲੋਂ ਜੋ ਸ਼ਿਕਾਇਤ ਦਿੱਤੀ ਗਈ ਹੈ, ਉਸ ਵਿੱਚ ਕੋਈ ਸੱਚਾਈ ਨਹੀਂ ਨਿਕਲੀ ਤੇ ਦੂਜੇ ਪਾਸੇ ਪਿੰਡ ਦੇ ਲੋਕਾਂ ਨੇ ਮੰਤਰੀ ਰੰਧਾਵਾ ਨੂੰ ਜਿਹੜੀ ਸ਼ਿਕਾਇਤ ਕੀਤੀ, ਉਸ ਦੀ ਜਾਂਚ ਡਿਪਟੀ ਰਜਿਸਟਰਾਰ ਅੰਮ੍ਰਿਤਸਰ ਅਤੇ ਜਾਇੰਟ ਰਜਿਸਟਰਾਰ ਜਲੰਧਰ ਨੂੰ ਦੁਬਾਰਾ ਸੌਂਪੀ ਗਈ ਸੀ। ਜਾਂਚ ਦੇ ਬਾਅਦ ਮਾਮਲਾ ਪੁਲਸ ਦੇ ਕੋਲ ਪਹੁੰਚਿਆ। ਪੁਲਸ ਕਮਿਸ਼ਨਰ ਐੱਸ ਐੱਸ ਸ੍ਰੀਵਾਸਤਵ ਵੱਲੋਂ ਡੀ ਏ ਲੀਗਲ ਦੀ ਰਾਏ ਲੈਣ ਪਿੱਛੋਂ ਮਗਵਿੰਦਰ ਸਿੰਘ ਦੇ ਖਿਲਾਫ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਸੀ। 17 ਮਈ 2019 ਨੂੰ ਥਾਣਾ ਸੁਲਤਾਨਵਿੰਡ ਵਿੱਚ ਮਗਵਿੰਦਰ ਸਿੰਘ ਦੇ ਖਿਲਾਫ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕਰ ਕੇ ਕੱਲ੍ਹ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ