Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਉਤਰੀ ਰਾਜਾਂ ਦੀ ਪੁਲਸ ਗੈਂਗਸਟਰਾਂ ਤੇ ਨਸ਼ਾ ਤਸਕਰੀ ਰੋਕਣ ਬਾਰੇ ਇਕਜੁੱਟ ਹੋਣ ਲੱਗੀ

July 19, 2019 09:47 AM

ਚੰਡੀਗੜ੍ਹ, 18 ਜੁਲਾਈ (ਪੋਸਟ ਬਿਊਰੋ)- ਭਾਰਤ ਦੇ ਸੱਤ ਉਤਰੀ ਰਾਜਾਂ ਦੇ ਪੁਲਸ ਮੁਖੀਆਂ ਦੀ ਕੱਲ੍ਹ ਇਥੇ ਹੋਈ ਸਾਂਝੀ ਮੀਟਿੰਗ ਦੌਰਾਨ ਇਸ ਖੇਤਰ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਬਾਰੇ ਆਪਸ 'ਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ ਅਧਿਕਾਰੀ ਇਕ ਸਾਂਝਾ ਪੁਲਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਲਈ ਸਹਿਮਤ ਹੋ ਗਏ।
ਉਤਰ ਖੇਤਰੀ ਪੁਲਸ ਤਾਲਮੇਲ ਕਮੇਟੀ ਦੀ ਇਹ ਮੀਟਿੰਗ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਦਿਨਕਰ ਗੁਪਤਾ ਨੇ ਸੱਦੀ ਸੀ, ਜਿੱਥੇ ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉਤਰਾਖੰਡ, ਰਾਜਸਥਾਨ ਤੇ ਨਵੀਂ ਦਿੱਲੀ ਦੇ ਸੀਨੀਅਰ ਪੁਲਸ ਅਫਸਰ ਆਏ ਸਨ। ਸਾਰੇ ਪੁਲਸ ਅਫਸਰ ਡੀ ਜੀ ਪੀ ਪੰਜਾਬ ਦੀ ਇਸ ਤਜਵੀਜ਼ ਨਾਲ ਸਹਿਮਤ ਸਨ ਕਿ ਮੈਂਬਰ ਰਾਜਾਂ ਦੀ ਪੁਲਸ ਨਾਲ ਸੂਚਨਾਵਾਂ ਦੇ ਤੁਰੰਤ ਲੈਣ-ਦੇਣ ਲਈ ਸੂਚਨਾ ਤਕਨੀਕ 'ਤੇ ਆਧਾਰਤ ਸਾਂਝਾ ਪਲੇਟਫਾਰਮ ਤਿਆਰ ਕੀਤਾ ਜਾਵੇ, ਜਿਸ ਨਾਲ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ ਮੁਹਿੰਮ ਚਲਾਉਣ ਲਈ ਚੰਗਾ ਤਾਲਮੇਲ ਹੋ ਸਕੇਗਾ ਅਤੇ ਚੰਗੇ ਨਤੀਜੇ ਮਿਲ ਸਕਣਗੇ। ਡੀ ਜੀ ਪੀ ਪੰਜਾਬ ਦੀ ਇਸ ਤਜਵੀਜ਼ ਬਾਰੇ ਵੀ ਮੀਟਿੰਗ ਵਿੱਚ ਸਹਿਮਤੀ ਸੀ ਕਿ ਉਤਰੀ ਰਾਜਾਂ ਦੇ ਪੁਲਸ ਮੁਖੀਆਂ ਦੀ ਸਾਂਝੀ ਬੈਠਕ ਤਿੰਨ ਮਹੀਨਿਆਂ ਪਿੱਛੋਂ ਵਾਰੋ-ਵਾਰੀ ਵੱਖੋ-ਵੱਖ ਰਾਜਾਂ ਵਿੱਚ ਸੱਦੀ ਜਾਵੇ। ਇਸੇ ਤਰ੍ਹਾਂ ਅੱਤਵਾਦ ਵਿਰੋਧੀ ਦਸਤਾ (ਏ ਟੀ ਐਸ), ਵਿਸ਼ੇਸ਼ ਕਾਰਵਾਈ ਦਲ (ਐਸ ਓ ਜੀ), ਵਿਸੇਸ਼ ਟਾਸਕ ਫੋਰਸ (ਐਸ ਟੀ ਐਫ) ਅਤੇ ਵਿਸ਼ੇਸ਼ ਸੈਲਾਂ ਦੇ ਮੁਖੀਆਂ ਦੀ ਸਾਂਝੀ ਮੀਟਿੰਗ ਦੋ ਮਹੀਨਿਆਂ ਬਾਅਦ ਹੋਵੇ, ਤਾਂ ਜੋ ਵੱਖ-ਵੱਖ ਜੁਰਮਾਂ ਬਾਰੇ ਸੂਚਨਾ ਅਤੇ ਅੰਕੜੇ ਮੈਂਬਰ ਰਾਜਾਂ ਨਾਲ ਸਾਂਝੇ ਕੀਤੇ ਜਾ ਸਕਣ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਸਕੇ।
ਮੀਟਿੰਗ ਵਿੱਚ ਹਾਜ਼ਰ ਪੁਲਸ ਅਧਿਕਾਰੀਆਂ ਨੇ ਡੀ ਜੀ ਪੀ ਹਰਿਆਣਾ ਮਨੋਜ ਯਾਦਵ ਵੱਲੋਂ ਪੰਚਕੂਲਾ ਵਿਖੇ ਸਾਂਝਾ ਪੁਲਸ ਅਤੇ ਡਰੱਗ ਸਕੱਤਰੇਤ ਸਥਾਪਤ ਕਰਨ 'ਤੇ ਸਹਿਮਤੀ ਜਤਾਈ, ਜਿਥੇ ਮੈਂਬਰ ਰਾਜਾਂ ਦੇ ਨੋਡਲ ਪੁਲਸ ਅਫਸਰ ਬੈਠ ਕੇ ਸਬੰਧਤ ਮੈਂਬਰ ਰਾਜਾਂ ਨਾਲ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਹੋਰ ਗੰਭੀਰ ਸੰਗਠਿਤ ਜੁਰਮਾਂ ਸਬੰਧੀ ਇਕ ਦੂਜੇ ਨਲ ਸੂਚਨਾ ਤੇ ਅੰਕੜੇ ਦਾ ਵਟਾਂਦਰਾ ਕਰ ਸਕਣਗੇ। ਹਿਮਾਚਲ ਪ੍ਰਦੇਸ਼ ਦੇ ਡੀ ਜੀ ਪੀ ਸੀਤਾ ਰਾਮ ਮਾਰੜੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਾਈਨ ਤੋੜਨ ਲਈ ਗੁਆਂਢੀ ਰਾਜਾਂ ਦੀ ਤਾਲਮੇਲ ਮੁਹਿੰਮ, ਸਾਂਝੀ ਕਾਰਵਾਈ ਤੇ ਖੁਫੀਆ ਸੂਚਨਾ ਸਾਂਝੀ ਕਰਨ ਦੀ ਜ਼ਰੂਰਤ ਹੈ। ਚੰਡੀਗੜ੍ਹ ਦੇ ਡੀ ਜੀ ਪੀ ਸੰਜੇ ਬੈਨੀਵਾਲ ਨੇ ਉਤਰੀ ਰਾਜਾਂ ਵਿੱਚ ਮਹਾਰਾਸ਼ਟਰ ਸੰਗਠਿਤ ਅਪਰਾਧ ਰੋਕਥਾਮ ਕਾਨੂੰਨ (ਮਕੋਕਾ) ਲਾਗੂ ਕਰਨ ਲਈ ਕਿਹਾ ਤਾਂ ਜੋ ਗੈਂਗਸਟਰਾਂ ਨਾਲ ਨਾਲ ਸੌਖਾ ਨਜਿੱਠਿਆ ਜ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ