Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਟਰੰਪ ਨੇ ਸਾਊਦੀ ਅਰਬ ਨੂੰ ਲਾਪਤਾ ਪੱਤਰਕਾਰ ਦੇ ਕੇਸ ਦੀ ਜਾਂਚ ਵਿੱਚ ਸਹਿਯੋਗ ਲਈ ਕਿਹਾ

October 11, 2018 07:19 AM

ਵਾਸ਼ਿੰਗਟਨ, 10 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਊਦੀ ਅਰਬ ਦੇ ਸੀਨੀਅਰ ਪੱਤਰਕਾਰ ਜਮਾਲ ਖਸ਼ੋਗੀ ਦੀ ਗੁਮਸ਼ੁਦਗੀ 'ਤੇ ਚਿੰਤਾ ਪ੍ਰਗਟ ਕੀਤੀ ਹੈ। ਟਰੰਪ ਨੇ ਇਸ ਦੇ ਨਾਲ ਹੀ ਸਾਊਦੀ ਅਰਬ ਸਰਕਾਰ ਨੂੰ ਇਹ ਬੇਨਤੀ ਕੀਤੀ ਹੈ ਕਿ ਉਹ ਜਮਾਲ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਪੜਤਾਲ ਕਰਨ ਵਿੱਚ ਸਹਿਯੋਗ ਕਰੇ ਤੇ ਇਸ ਦੇ ਨਤੀਜੇ ਬਾਰੇ ਵੀ ਪਾਰਦਰਸ਼ਤਾ ਵਰਤੇ।
ਵਰਨਣ ਯੋਗ ਹੈ ਕਿ ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਵਿੱਚ ਲਿਖਣ ਵਾਲੇ 59 ਸਾਲਾ ਜਮਾਲ ਬੀਤੇ ਹਫਤੇ ਇਸਤਾਂਬੁਲ ਦੇ ਸਾਊਦੀ ਦੂਤਘਰ 'ਚ ਦਾਖਲ ਹੋਣ ਪਿੱਛੋਂ ਲਾਪਤਾ ਹਨ। ਤੁਰਕੀ ਨੇ ਸ਼ੰਕਾ ਪ੍ਰਗਟ ਕੀਤੀ ਹੈ ਕਿ ਸਾਊਦੀ ਅਰਬ ਸਰਕਾਰ ਨੇ ਦੂਤਘਰ ਦੇ ਅੰਦਰ ਜਮਾਲ ਦੀ ਹੱਤਿਆ ਕਰਵਾ ਦਿੱਤੀ ਹੈ। ਜਮਾਲ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਖਿਲਾਫ ਇਕ ਸਾਲ ਤੋਂ ਲੇਖ ਲਿਖਦੇ ਰਹੇ ਸਨ। ਡੋਨਾਲਡ ਟਰੰਪ ਨੇ ਬੀਤੇ ਦਿਨੀਂ ਕਿਹਾ, ‘ਇਸ ਘਟਨਾ ਤੋਂ ਮੈਂ ਕਾਫੀ ਚਿੰਤਤ ਹਾਂ। ਪੱਤਰਕਾਰ ਦੀ ਗੁੰਮਸ਼ੁਦਗੀ ਦੀ ਖਬਰ ਸੁਣ ਕੇ ਚੰਗਾ ਨਹੀਂ ਲੱਗਾ। ਆਸ ਸੀ ਕਿ ਮਾਮਲਾ ਖੁਦ ਹੱਲ ਹੋ ਜਾਵੇਗਾ, ਪਰ ਪੱਤਰਕਾਰ ਦੇ ਸਬੰਧ 'ਚ ਕੁਝ ਬੁਰੀ ਖਬਰ ਚੱਲ ਰਹੀ ਹੈ ਜੋ ਮੈਨੂੰ ਪਸੰਦ ਨਹੀਂ ਹੈ।'
ਵਾਸ਼ਿੰਗਟਨ ਪੋਸਟ ਨੇ ਤੁਰਕੀ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਲਿਖਿਆ ਹੈ ਕਿ ਜਮਾਲ ਦੀ ਹੱਤਿਆ ਲਈ ਦੋ ਜਹਾਜ਼ਾਂ ਵਿੱਚ 15 ਸਾਊਦੀ ਲੋਕਾਂ ਦੀ ਇਕ ਟੀਮ ਤੁਰਕੀ ਆਈ ਸੀ। ਸਾਊਦੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਮਾਲ ਦੂਤਘਰ ਦੇ ਪਿਛਲੇ ਦਰਵਾਜ਼ੇ ਤੋਂ ਨਿਕਲ ਗਏ ਸਨ। ਉਹ ਤੁਰਕੀ ਦੀ ਇਕ ਔਰਤ ਨਾਲ ਵਿਆਹ ਕਰਨ ਵਾਲੇ ਸਨ। ਇਸੇ ਮਕਸਦ ਨਾਲ ਉਹ ਦੋ ਅਕਤੂਬਰ ਨੂੰ ਦੂਤਘਰ 'ਚ ਗਏ ਸਨ ਤੇ ਉਦੋਂ ਤੋਂ ਲਾਪਤਾ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ