Welcome to Canadian Punjabi Post
Follow us on

19

August 2019
ਬ੍ਰੈਕਿੰਗ ਖ਼ਬਰਾਂ :
ਭਾਰਤ

ਅਮਿਤ ਸ਼ਾਹ ਵੱਲੋਂ ਦਬਕਾ: ਗੈਰ ਕਾਨੂੰਨੀ ਪਰਵਾਸੀਆਂ ਦੀ ਪਛਾਣ ਕਰਕੇ ਵਾਪਸ ਭੇਜਾਂਗੇ

July 19, 2019 09:52 AM

ਨਵੀਂ ਦਿੱਲੀ, 18 ਜੁਲਾਈ (ਪੋਸਟ ਬਿਊਰੋ)- ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ੍ਹ ਰਾਜ ਸਭਾ ਵਿੱਚ ਕਿਹਾ ਕਿ ਕੇਂਦਰ ਸਰਕਾਰ ਇਸ ਦੇਸ਼ ਵਿੱਚ ਰਹਿੰਦੇ ਗੈਰਕਾਨੂੰਨੀ ਪਰਵਾਸੀ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੌਮਾਂਤਰੀ ਕਾਨੂੰਨ ਦੇ ਤਹਿਤ ਉਨ੍ਹਾਂ ਦੇਸ਼ਾਂ ਵਿੱਚ ਵਾਪਸ ਭੇਜੇਗੀ।
ਅਮਿਤ ਸ਼ਾਹ ਪਾਰਲੀਮੈਂਟ ਵਿੱਚ ਸਮਾਜਵਾਦੀ ਪਾਰਟੀ ਦੇ ਮੈਂਬਰ ਜਾਵੇਦ ਅਲੀ ਖਾਨ ਵੱਲੋਂ ਕੌਮੀ ਨਾਗਰਿਕਤਾ ਦੇ ਰਜਿਸਟਰ (ਐਨ ਆਰ ਸੀ) ਨੂੰ ਹੋਰ ਰਾਜਾਂ ਵਿੱਚ ਲਾਗੂ ਕੀਤੇ ਜਾਣ ਬਾਰੇ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਵਰਨਣ ਯੋਗ ਹੈ ਕਿ ਅਸਾਮ ਵਿੱਚ ਐਨ ਆਰ ਸੀ ਨੂੰ ਸੁਪਰੀਮ ਕੋਰਟ ਦੀ ਸਖਤ ਨਿਗਰਾਨੀ ਹੇਠ ਦਰੁਸਤ ਕੀਤਾ ਜਾ ਰਿਹਾ ਹੈ ਅਤੇ ਨਾਗਰਿਕਾਂ ਦੀ ਗਿਣਤੀ ਬਾਰੇ ਅੰਤਿਮ ਛਪਾਈ ਦੀ ਹੱਦ 31 ਜੁਲਾਈ ਰੱਖੀ ਗਈ ਹੈ। ਪਾਰਲੀਮੈਂਟ ਦੇ ਉਪਰਲੇ ਸਦਨ 'ਚ ਅਮਿਤ ਸ਼ਾਹ ਨੇ ਕਿਹਾ, ‘ਐਨ ਆਰ ਸੀ ਅਸਾਮ ਸਮਝੌਤੇ ਦਾ ਹਿੱਸਾ ਹੈ ਅਤੇ ਇਹ ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਵੀ ਸ਼ਾਮਲ ਸੀ, ਜਿਸ ਕਾਰਨ ਪਾਰਟੀ ਦੀ ਸਰਕਾਰ ਸੱਤਾ 'ਚ ਆਈ ਹੈ। ਸਰਕਾਰ ਇਸ ਦੇਸ਼ 'ਚ ਰਹਿੰਦੇ ਗੈਰ ਕਾਨੂੰਨੀ ਸਾਰੇ ਪਰਵਾਸੀਆਂ ਦੀ ਸ਼ਨਾਖਤ ਕਰੇਗੀ ਅਤੇ ਉਨ੍ਹਾਂ ਨੂੰ ਕੌਮਾਂਤਰੀ ਕਾਨੂੰਨ ਮੁਤਾਬਕ ਡਿਪੋਰਟ ਕਰੇਗੀ।'
ਇਸ ਦੌਰਾਨ ਅਸਾਮ ਵਿੱਚ ਐਨ ਆਰ ਸੀ ਦੀ ਮਿਆਦ ਵਧਾਉਣ ਬਾਰੇ ਕੇਂਦਰ ਨੂੰ ਕਈ ਵਫਦਾਂ ਦੇ ਮਿਲਣ ਬਾਰੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਨੂੰ ਕਰੀਬ 25 ਲੱਖ ਲੋਕਾਂ ਦੇ ਦਸਤਖਤਾਂ ਵਾਲੀ ਪਟੀਸ਼ਨ ਮਿਲੀ ਹੈ, ਜਿਸ ਵਿੱਚ ਖਾਮੀਆਂ ਨੂੰ ਦਰੁਸਤ ਕਰਨ ਲਈ ਐਨ ਆਰ ਸੀ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਜਾਇਜ਼ ਨਾਮ ਐਨ ਆਰ ਸੀ 'ਚੋਂ ਕੱਟੇ ਗਏ ਹਨ ਤੇ ਕਈ ਫਰਜ਼ੀ ਦਰਜ ਹੋਣ ਕਾਰਨ ਹੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਐਨ ਆਰ ਸੀ ਦੀ ਮਿਆਦ ਵਧਾ ਦਿੱਤੀ ਜਾਵੇ।

Have something to say? Post your comment
ਹੋਰ ਭਾਰਤ ਖ਼ਬਰਾਂ
ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਗਵਰਨਰ ਨੂੰ ਇੱਕ ਵਾਰ ਫਿਰ ਉਲਝਾਇਆ
ਭਾਰਤ ਦੇ ਰਾਸ਼ਟਰਪਤੀ ਨੇ ਕਿਹਾ: ਨਵੇਂ ਬਦਲਾਵਾਂਦੇ ਨਾਲ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਫਾਇਦਾਹੋਵੇਗਾ
ਚੋਰਾਂ ਨੇ ਤਿਜੌਰੀ ਕੱਟ ਕੇ ਚਿੱਟੇ ਦਿਨ ਕੰਪਨੀ ਤੋਂ ਨੌਂ ਲੱਖ ਉਡਾਏ
ਮਨਜੀਤ ਸਿੰਘ ਜੀ ਕੇ ਵੱਲੋਂ ਦੋਸ਼: ਦਿੱਲੀ ਗੁਰਦੁਆਰਾ ਕਮੇਟੀ ਤੋਂ ਲਾਂਭੇ ਸਿਰਸਾ ਨੇ ਨਿੱਜੀ ਕੰਪਨੀ ਦੇ ਨਾਲ ਗੁਪਤ ਸਮਝੌਤਾ ਕੀਤਾ
ਬਿਹਾਰ ਵਿੱਚ ਸਮੂਹਿਕ ਬਲਾਤਕਾਰ ਨੇ ਦਿੱਲੀ ਦੇ ਨਿਰਭੈਆ ਕਾਂਡ ਦੀ ਯਾਦ ਨੂੰ ਤਾਜ਼ਾ ਕੀਤਾ
ਰਵਿਦਾਸ ਮੰਦਰ ਵਿਵਾਦ: ਸੁਪਰੀਮ ਕੋਰਟ ਵੱਲੋਂ ਚਿਤਾਵਨੀ, ਇਸ ਮੁੱਦੇ ਉੱਤੇ ਸਿਆਸਤ ਨਾ ਕਰੋ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਤੇ ਕਾਂਗਰਸ ਵਿਚਾਲੇ ਹੀ ਟੱਕਰ ਦੀ ਸੰਭਾਵਨਾ
‘ਹਿੰਦੂ ਪਾਕਿਸਤਾਨ’ ਦੇ ਬਿਆਨ ਕਾਰਨ ਸ਼ਸ਼ੀ ਥਰੂਰ ਦੇ ਗ੍ਰਿਫਤਾਰੀ ਵਾਰੰਟ ਜਾਰੀ
20 ਨੂੰ ਚੰਦਰਯਾਨ-2 ਚੰਦਰਮਾ ਦੇ ਪੰਧ ਵਿੱਚ ਪਹੁੰਚੇਗਾ
ਹਰਿਆਣਾ ਵਿੱਚ ਬੈਂਕ ਵਿੱਚੋਂ ਕਰੋੜਾਂ ਦੀ ਚੋਰੀ, ਗਹਿਣੇ ਅਤੇ ਨਕਦੀ ਚੋਰ ਲੈ ਗਏ