Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਜ਼ਮੀਨੀ ਝਗੜੇ ਵਿੱਚ ਤਿੰਨ ਔਰਤਾਂ ਸਮੇਤ ਨੌਂ ਜਣਿਆਂ ਦੀ ਹੱਤਿਆ

July 19, 2019 09:56 AM

ਸੋਨਭਦਰ, 18 ਜੁਲਾਈ (ਪੋਸਟ ਬਿਊਰੋ)- ਯੂ ਪੀ ਦੇ ਸੋਨਭਦਰ ਜ਼ਿਲ੍ਹੇ ਦੇ ਸਪਹੀ ਪਿੰਡ ਵਿੱਚ ਜ਼ਮੀਨੀ ਝਗੜੇ ਵਿੱਚ ਤਿੰਨ ਔਰਤਾਂ ਸਣੇ ਨੌਂ ਜਣਿਆਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ ਅਤੇ 19 ਜਣੇ ਜ਼ਖਮੀ ਹੋਏ ਹਨ।
ਜ਼ਿਲ੍ਹਾ ਅਧਿਕਾਰੀ ਅੰਕਿਤ ਕੁਮਾਰ ਅਗਰਵਾਲ ਨੇ ਦੱਸਿਆ, ਗੋਲੀ ਲੱਗਣ ਨਾਲ ਨੌਂ ਜਣਿਆ ਦੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਪੁਲਸ ਦੇ ਮੁਤਾਬਕ ਸਪਾਹੀ ਪਿੰਡ ਦੇ ਸਰਪੰਚ ਯੱਗ ਦੱਤ ਤੇ ਉਸ ਦੇ ਸਮਰਥਕਾਂ ਨੇ ਜ਼ਮੀਨੀ ਝਗੜੇ ਵਿੱਚ ਦੂਜੀ ਧਿਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਮੌਤਾਂ ਹੋਈਆਂ ਹਨ। ਇਸ ਕੇਸ ਵਿੱਚ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀ ਜੀ ਪੀ, ਓ ਪੀ ਸਿੰਘ ਨੇ ਦੱਸਿਆ ਕਿ ਘੋਰਾਵਲ ਦੇ ਸਪਹੀ ਪਿੰਡ ਵਿੱਚ ਦੋ ਸਾਲ ਪਹਿਲਾਂ ਸਰਪੰਚ ਯਗ ਦੱਤ ਨੇ ਕਿਸੇ ਆਈ ਏ ਐੱਸ ਅਫਸਰ ਕੋਲੋਂ ਜ਼ਮੀਨ ਖਰੀਦੀ ਸੀ। ਉਸ 'ਤੇ ਕਬਜ਼ੇ ਦਾ ਰੌਲਾ ਸੀ। ਯਗ ਦੱਤ ਜ਼ਮੀਨ 'ਤੇ ਕਬਜ਼ੇ ਲਈ 10-12 ਟਰੈਕਟਰਾਂ 'ਤੇ ਆਪਣੇ ਸਾਥੀ ਲੈ ਕੇ ਪੁੱਜਾ ਸੀ। ਜ਼ਮੀਨ ਵਾਹੁਣ ਦੌਰਾਨ ਸਥਾਨਕ ਪੇਂਡੂਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਸਰਪੰਚ ਦੇ ਸਾਥੀਆਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਲਈ ਸਰਪੰਚ ਦੇ ਭਤੀਜਿਆਂ ਗਿਰੀਜੇਸ਼ ਅਤੇ ਵਿਮਲੇਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਡੀ ਜੀ ਪੀ ਨੇ ਕਿਹਾ ਕਿ ਪੁਲਸ ਨੇ ਇਸ ਕੇਸ ਵਿੱਚ ਸਰਪੰਚ ਨੂੰ ਪਹਿਲਾਂ ਵੀ ਪਾਬੰਦ ਕੀਤਾ ਸੀ ਅਤੇ ਉਸ ਦੀ ਸੰਪਤੀ ਕੁਰਕ ਕਰਨ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜ ਪਈ ਤਾਂ ਜ਼ਮੀਨ ਵੇਚਣ ਵਾਲੇ ਆਈ ਏ ਐਸ ਅਧਿਕਾਰੀ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਲਖਨਊ ਵਿੱਚ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੋਨਭਦਰ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਫੌਰੀ ਇਲਾਜ ਦੀਆਂ ਸਹੂਲਤਾਂ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਡੀ ਜੀ ਪੀ ਨੂੰ ਖੁਦ ਇਸ ਮਾਮਲੇ 'ਤੇ ਨਜ਼ਰ ਰੱਖਣ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ