Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਮਣੀਪੁਰ ਦੇ ਝੂਠੇ ਮੁਕਾਬਲਿਆਂ ਦੀ ਸੁਣਵਾਈ ਲਈ ਸੁਪਰੀਮ ਕੋਰਟ ਦਾ ਨਵਾਂ ਬੈਂਚ ਬਣੇਗਾ

July 19, 2019 10:29 AM

ਨਵੀਂ ਦਿੱਲੀ, 18 ਜੁਲਾਈ, (ਪੋਸਟ ਬਿਊਰੋ)- ਭਾਰਤ ਦੇ ਉੱਤਰ ਪੂਰਬੀ ਰਾਜ ਮਣੀਪੁਰ ਵਿੱਚ ਗ਼ੈਰ-ਕਾਨੂੰਨੀ ਹੱਤਿਆਵਾਂ ਦੇ ਕੇਸਾਂ ਦੀ ਸੁਣਵਾਈ ਲਈਸੁਪਰੀਮ ਕੋਰਟ ਨਵਾਂ ਬੈਂਚ ਬਣਾਉਣ ਉੱਤੇ ਸਹਿਮਤ ਹੋ ਗਈ ਹੈ। ਅੱਤਵਾਦ ਤੋਂ ਪ੍ਰਭਾਵਤ ਇਸ ਰਾਜ ਵਿੱਚ ਫੌਜ, ਅਸਾਮ ਰਾਈਫਲਸ ਅਤੇ ਸੂਬਾਈ ਪੁਲਿਸ ਉੱਤੇ ਇਨ੍ਹਾਂ ਮੌਤਾਂ ਦਾ ਦੋਸ਼ ਹੈ।
ਚੀਫ ਜਸਟਿਸ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਅੱਜ ਕਿਹਾ ਉਹ ਨਵਾਂ ਬੈਂਚ ਬਣਾਉਣ ਲਈ ਯਤਨ ਕਰੇਗੀ, ਕਿਉਂਕਿ ਇਨ੍ਹਾਂ ਕੇਸਾਂ ਦੀ ਸੁਣਵਾਈ ਕਰ ਰਹੇ ਜਸਟਿਸ ਐੱਮ ਬੀ ਲੋਕੁਰ ਬੀਤੇ ਸਾਲ ਦਸੰਬਰ ਵਿੱਚਸੇਵਾ ਮੁਕਤ ਹੋ ਗਏ ਹਨ। ਪਟੀਸ਼ਨ ਕਰਤਾਵਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕੋਲਿਨ ਗੋਂਜਾਲਵੇਜ਼ ਨੇ ਇਸ ਬਾਰੇ ਕਿਹਾ ਕਿ ਜਸਟਿਸ ਲੋਕੁਰ ਦੇ ਸੇਵਾਮੁਕਤ ਹੋਣ ਤੋਂ ਬਾਅਦ ਤੋਂਇਨ੍ਹਾਂ ਕੇਸਾਂ ਦੀ ਸੁਣਵਾਈ ਨਹੀਂ ਹੋ ਸਕੀ।
ਵਰਨਣ ਯੋਗ ਹੈ ਕਿ ਸਾਲ 2000 ਤੋਂ 2012 ਦੌਰਾਨ ਸੁਰੱਖਿਆ ਫੋਰਸਾਂ ਤੇ ਪੁਲਿਸ ਵੱਲੋਂ ਕੀਤੇ ਕਥਿਤ 1,528 ਗ਼ੈਰ ਅਦਾਲਤੀ ਕਤਲਾਂ ਦੇ ਕੇਸ ਦੀ ਸੀਬੀਆਈ ਜਾਂਚ ਲਈ ਸੁਪਰੀਮ ਕੋਰਟ ਨੇ ਸਾਲ 2017 ਵਿੱਚ ਹੁਕਮ ਦਿੱਤੇ ਸਨ ਤੇ ਝੂਠੇ ਮੁਕਾਬਲਿਆਂ ਵਿੱਚ ਇਸ ਤਰ੍ਹਾਂ ਦੀਆਂ ਮੌਤਾਂ ਬਾਰੇ ਕਾਰਵਾਈ ਨਾ ਕਰਨ ਉੱਤੇ ਸੁਪਰੀਮ ਕੋਰਟ ਨੇ ਰਾਜ ਸਰਕਾਰ ਨੂੰ ਝਾੜ ਪਾਈ ਸੀ। ਫ਼ੌਜ ਨੇ 20 ਅਪ੍ਰੈਲ 2017 ਨੂੰ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਜੰਮੂ-ਕਸ਼ਮੀਰ ਅਤੇ ਮਣੀਪੁਰ ਵਰਗੇ ਗੜਬੜ ਵਾਲੇ ਰਾਜਾਂ ਵਿੱਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਉਸ ਦੇ ਖ਼ਿਲਾਫ਼ ਕੇਸ ਨਹੀਂ ਦਰਜ ਕੀਤੇ ਜਾ ਸਕਦੇ। ਇਨ੍ਹਾਂ ਮੌਤਾਂ ਦੀ ਅਦਾਲਤੀ ਜਾਂਚ ਉੱਤੇ ਫ਼ੌਜ ਨੇ ਸਵਾਲ ਉਠਾਉਂਦੇ ਹੋਏ ਫੌਜ ਨੇ ਉਸ ਨੂੰ ਪੱਖ-ਪਾਤੀ ਕਿਹਾ ਸੀ। ਸਥਾਨਕ ਜ਼ਿਲ੍ਹਾ ਜੱਜਾਂ ਵੱਲੋਂ ਅਦਾਲਤੀ ਜਾਂਚ ਕੀਤੀ ਜਾਣ ਪਿੱਛੋਂ ਕੇਂਦਰ ਸਰਕਾਰ ਨੇ ਵੀ ਸੁਰੱਖਿਆ ਫੋਰਸਾਂ ਦਾ ਬਚਾਅ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ