Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਏਅਰ ਇੰਡੀਆ ਦਾ ਭੋਗ ਪਾਉਣ ਦਾ ਕੰਮ ਤੇਜ਼ ਹੋਣ ਲੱਗਾ

July 19, 2019 10:32 AM

* ਵਿਕਰੀ ਕਮੇਟੀ ਵਿੱਚ ਅਮਿਤ ਸ਼ਾਹ ਸ਼ਾਮਲ, ਗਡਕਰੀ ਪਾਸੇ

ਨਵੀਂ ਦਿੱਲੀ, 18 ਜੁਲਾਈ, (ਪੋਸਟ ਬਿਊਰੋ)- ਭਾਰਤ ਦੀ ਕੇਂਦਰ ਸਰਕਾਰ ਦੇ ਇੱਕ ਨਵੇਂ ਫੈਸਲੇ ਮੁਤਾਬਕਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਤੋਂ ਏਅਰ ਇੰਡੀਆ ਦੇ ਪ੍ਰਾਈਵੇਟਾਈਜ਼ੇਸ਼ਨ ਵਾਸਤੇ ਬਣਾਏ ਗਰੁੱਪ ਦੀ ਅਗਵਾਈ ਕਰਨਗੇ। ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਇਸ ਗਰੁੱਪ ਤੋਂ ਕੱਢ ਦਿੱਤਾ ਗਿਆ ਹੈ।
ਜਾਣਕਾਰ ਸੂਤਰਾਂ ਨੇ ਅੱਜ ਵੀਰਵਾਰ ਨੂੰ ਦੱਸਿਆ ਕਿ ਨਵਾਂ ਗਰੁੱਪ ਏਅਰ ਇੰਡੀਆ ਦੀ ਵਿਕਰੀ ਦੇ ਤੌਰ-ਤਰੀਕੇ ਤੈਅ ਕਰੇਗਾ, ਜਿਸ ਵਿਚ 4 ਕੇਂਦਰੀ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਪਾਰ ਤੇ ਰੇਲ ਮੰਤਰੀ ਪਿਊਸ਼ ਗੋਇਲ ਤੇ ਸਿਵਲ ਐਵੀਏਸ਼ਨ ਮੰਤਰੀ ਹਰਦੀਪ ਪੁਰੀ ਹੋਣਗੇ। ਏਅਰ ਇੰਡੀਆ ਦੀ ਵਿਕਰੀ ਲਈ ਮੰਤਰੀਆਂ ਦਾ ਗਰੁੱਪ ਪਹਿਲੀ ਵਾਰ ਜੂਨ 2017 ਵਿਚ ਬਣਾਇਆ ਸੀ। ਇਸ ਨੂੰ ਸਰਕਾਰ ਨੇ ਏਅਰ ਇੰਡੀਆ ਲਈ ਵਿਸ਼ੇਸ਼ ਬਦਲਵੇਂ ਪ੍ਰਬੰਧ ਵਾਲੇ ਗਰੁੱਪ ਦਾ ਨਾਮ ਦਿੱਤਾ ਹੈ। ਮੁੱਢ ਵਿੱਚ ਇਸ ਗਰੁੱਪ ਦੀ ਅਗਵਾਈ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਕਰ ਰਹੇ ਸਨ ਤੇ ਇਸ ਵਿਚ ਪੰਜ ਮੈਂਬਰ ਸਨ। ਭਾਜਪਾ ਦੇ ਦੋਬਾਰਾਸੱਤਾ ਸਾਂਭੁਣ ਪਿੱਛੋਂ ਇਸ ਗਰੁੱਪ ਵਿੱਚ ਅਦਲਾ-ਬਦਲੀ ਕੀਤੀ ਗਈ ਤੇ ਨਿਤਿਨ ਗਡਕਰੀ ਇਸ ਦਾ ਹਿੱਸਾ ਨਹੀਂਰਹੇ। ਨਵੇਂ ਗਰੁੱਪ ਵਿਚ ਪੰਜਾਂ ਦੀ ਥਾਂ 4 ਮੈਂਬਰ ਹਨ।
ਆਪਣੇ ਪਹਿਲੇ ਰਾਜ ਵੇਲੇ ਨਰਿੰਦਰ ਮੋਦੀ ਸਰਕਾਰ ਨੇ 2018 ਵਿਚ ਏਅਰ ਇੰਡੀਆ ਵਿਚਲਾ 76 ਫੀਸਦੀ ਹਿੱਸਾ ਵੇਚਣ ਲਈ ਨਿਵੇਸ਼ਕਾਂ ਕੋਲੋਂਪੇਸ਼ਕਸ਼ਾਂ ਦੀ ਮੰਗ ਕੀਤੀ ਸੀ, ਪਰ ਇਹ ਪ੍ਰਕਿਰਿਆ ਅਜੇ ਤੱਕ ਸਫਲ ਨਹੀਂ ਹੋਈ, ਕਿਉਂਕਿ ਕਿਸੇ ਨੇ ਸੌਦੇ ਲਈ ਬੋਲੀਨਹੀਂ ਦਿੱਤੀ। ਇਸ ਤੋਂ ਬਾਅਦ ਸੌਦੇ ਲਈ ਰੱਖੇ ਸਲਾਹਕਾਰ ਈਵਾਈ ਨੇ ਇਸ ਬਾਰੇ ਰਿਪੋਰਟ ਬਣਾਈ ਕਿ ਵਿਕਰੀ ਦੀ ਪ੍ਰਕਿਰਿਆ ਅਸਫਲ ਕਿਉਂ ਰਹੀ ਹੈ। ਉਸ ਨੇ ਰਿਪੋਰਟ ਵਿਚ ਜਿਹੜੇ ਕਾਰਨ ਦੱਸੇ, ਉਹ ਸਰਕਾਰ ਵਲੋਂ 24 ਫੀਸਦੀ ਹਿੱਸਾ ਆਪਣੇ ਕੋਲ ਰੱਖਣਾ, ਉੱਚਾ ਕਰਜ਼ਾ, ਕੱਚੇ ਤੇਲ ਕੀਮਤਾਂ ਵਿਚ ਅਸਥਿਰਤਾ ਤੇ ਕਰੰਸੀ ਵਟਾਂਦਰਾ ਦਰਾਂ ਵਿੱਚ ਉਤਾਰ-ਚੜ੍ਹਾਅਦੇ ਸਨ। ਇਸ ਵਾਰ ਸਰਕਾਰ ਏਅਰ ਇੰਡੀਆ ਦਾ 100 ਫੀਸਦੀ ਹਿੱਸਾ ਵੇਚਣ ਦੀ ਪੇਸ਼ਕਸ਼ ਕਰ ਸਕਦੀ ਹੈ ਤੇ ਉਸ ਦਾ ਇਰਾਦਾ ਵਿਕਰੀ ਦੀ ਪ੍ਰਕਿਰਿਆ ਦਸੰਬਰ 2019 ਤੱਕ ਪੂਰੀ ਕਰਨ ਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼