Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਸਤਵੰਤ ਸਿੰਘ ਪੀ ਐਸ ਜੀ ਪੀ ਸੀ ਦੇ ਪ੍ਰਧਾਨ ਬਣਾਏ ਗਏ

July 19, 2019 10:44 PM

ਲਾਹੌਰ, 19 ਜੁਲਾਈ (ਪੋਸਟ ਬਿਊਰੋ)- ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਲਾਹੌਰ ਸਥਿਤ ਹੈਡ ਆਫਿਸ 'ਚ ਕੱਲ੍ਹ ਹੋਈ ਬੈਠਕ ਵਿੱਚ ਸਤਵੰਤ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ ਐਸ ਜੀ ਪੀ ਸੀ) ਦਾ ਪ੍ਰਧਾਨ ਅਤੇ ਅਮੀਰ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਪ੍ਰਧਾਨ ਤੇ ਜਨਰਲ ਸਕੱਤਰ ਦੇ ਨਾਵਾਂ ਦਾ ਐਲਾਨ ਈ ਟੀ ਪੀ ਬੀ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਕੀਤਾ ਹੈ। ਇਸ ਮੌਕੇ ਬੋਰਡ ਦੇ ਸਕੱਤਰ ਤਾਰਿਕ ਵਜ਼ੀਰ, ਸਕੱਤਰ ਇਮਰਾਨ ਗੌਂਦਲ ਸਮੇਤ ਕਮੇਟੀ ਦੇ ਨਵ-ਨਿਯੁਕਤ ਮੈਂਬਰ ਰਵਿੰਦਰ ਸਿੰਘ, ਇੰਦਰਜੀਤ ਸਿੰਘ, ਡਾ. ਮਿਮਪਾਲ ਸਿੰਘ, ਅਮੀਰ ਸਿੰਘ, ਬਾਬਾ ਹਰਮੀਤ ਸਿੰਘ ਬਾਵਾ, ਸਰਬਤ ਸਿੰਘ, ਸਤਵੰਤ ਸਿੰਘ, ਡਾ. ਸਾਗਰਜੀਤ ਸਿੰਘ ਅਹੂਜਾ, ਵਿਕਾਸ ਸਿੰਘ ਖਾਲਸਾ ਤੇ ਸਾਗਰ ਸਿੰਘ ਵੀ ਹਾਜ਼ਰ ਸਨ।
ਵਰਨਣ ਯੋਗ ਹੈ ਕਿ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਸਤਵੰਤ ਸਿੰਘ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨਾਲ ਸਬੰਧਤ ਕਮੇਟੀ ਦੇ ਪੁਰਾਣੇ ਮੈਂਬਰ ਸੰਤੋਖ ਸਿੰਘ ਦੇ ਸਕੇ ਛੋਟੇ ਭਰਾ ਹਨ ਤੇ ਉਨ੍ਹਾਂ ਦਾ ਰਾਵਲਪਿੰਡੀ 'ਚ ਕੱਪੜੇ ਦਾ ਕਾਰੋਬਾਰ ਹੈ। ਅਮੀਰ ਸਿੰਘ ਪੀ ਐਸ ਜੀ ਪੀ ਸੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦੇ ਛੋਟੇ ਭਰਾ ਹਨ ਤੇ ਉਨ੍ਹਾਂ ਦਾ ਲਾਹੌਰ ਦੀ ਚੂਨਾ ਮੰਡੀ 'ਚ ਕੱਪੜੇ ਦਾ ਕਾਰੋਬਾਰ ਹੈ। ਇਸ ਮੌਕੇ ਚੇਅਰਮੈਨ ਡਾ. ਆਮਿਰ ਅਹਿਮਦ ਵੱਲੋਂ ਪਾਕਿਸਤਾਨ ਦੇ ਜ਼ਿਲਾ ਜਿਹਲਮ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਯਾਦਗਾਰ ਗੁਰਦੁਆਰਾ ਚੋਆ ਸਾਹਿਬ ਤੇ ਗੁੱਜਰਾਂਵਾਲਾ ਦੇ ਪਿੰਡ ਭਾਈ ਕੇ ਮੱਟੂ 'ਚ ਸਥਾਪਤ ਛੇਵੀਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਯਾਦਗਾਰ ਗੁਰਦੁਆਰਾ ਖਾਰਾ ਸਾਹਿਬ ਨੂੰ 550ਵੇਂ ਪ੍ਰਕਾਸ਼ ਮੌਕੇ ਸੰਗਤ ਲਈ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ