Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਜਪਾਨ ਦੇ ਐਨੀਮੇਸ਼ਨ ਸਟੂਡੀਓ ਵਿੱਚ ਅੱਗ ਲੱਗਣ ਨਾਲ 33 ਮੌਤਾਂ

July 19, 2019 10:46 PM

ਟੋਕੀਓ, 19 ਜੁਲਾਈ (ਪੋਸਟ ਬਿਊਰੋ)- ਜਪਾਨ ਦੇ ਸ਼ਹਿਰ ਕਯੋਟੋ ਦੀ ਇਕ ਐਨੀਮੇਸ਼ਨ ਪ੍ਰੋਡਕਸ਼ਨ ਕੰਪਨੀ ਦੀ ਇਮਾਰਤ ਵਿੱਚ ਅੱਗ ਲੱਗਣ ਨਾਲ 33 ਲੋਕਾਂ ਦੀ ਮੌਤ ਹੋ ਗਈ ਅਤੇ 36 ਹੋਰ ਝੁਲਸ ਗਏ।
ਪੁਲਸ ਨੇ ਦੱਸਿਆ ਕਿ ਇੰਜ ਲੱਗਦਾ ਸੀ ਕਿ ਜਾਣਬੁੱਝ ਕੇ ਅੱਗ ਲਗਾਈ ਗਈ ਹੋਵੇ, ਪਰ ਇਸ ਦੇ ਪਿੱਛੇ ਮਕਸਦ ਬਾਰੇ ਕੋਈ ਸੂਚਨਾ ਨਹੀਂ ਮਿਲੀ। ਇਮਾਰਤ ਦੀ ਦੂਜੀ ਮੰਜ਼ਿਲ ਅਤੇ ਛੱਤ ਵੱਲ ਜਾਂਦੀਆਂ ਪੌੜੀਆਂ 'ਚੋਂ ਮਿਲੀਆਂ ਲਾਸ਼ਾਂ ਨਾਲ ਮ੍ਰਿਤਕਾਂ ਦੀ ਗਿਣਤੀ 33 'ਤੇ ਪੁੱਜ ਗਈ ਹੈ। ਅਧਿਕਾਰੀਆਂ ਅਨੁਸਾਰ ਇਸ ਅੱਗ ਵਿੱਚ ਝੁਲਸੇ 36 ਲੋਕਾਂ ਵਿੱਚੋਂ 10 ਦੀ ਹਾਲਤ ਗੰਭੀਰ ਹੈ। ਸਥਾਨਕ ਮੀਡੀਆ ਅਨੁਸਾਰ ਜਿਸ ਵੇਲੇ ਅੱਗ ਸ਼ੁਰੂ ਹੋਈ, ਉਦੋਂ ਇਮਾਰਤ ਦੇ ਅੰਦਰ ਕਰੀਬ 70 ਲੋਕ ਮੌਜੂਦ ਸਨ। ਫਾਇਰ ਵਿਭਾਗ ਤੇ ਬੁਲਾਰੇ ਨੇ ਦੱਸਿਆ, ‘ਉਨ੍ਹਾਂ ਨੂੰ ਸਵੇਰੇ 10.35 'ਤੇ ਅੱਗ ਲੱਗਣ ਬਾਰੇ ਫੋਨ ਆਉਣੇ ਸ਼ੁਰੂ ਹੋਏ। ਫੋਨ ਕਰਨ ਵਾਲਿਆਂ ਨੇ ਦੱਸਿਆ ਕਿ ਕਯੋਟੋ ਐਨੀਮੇਸ਼ਨ ਦੀ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਜ਼ੋਰਦਾਰ ਧਮਾਕੇ ਦੀ ਆਵਾਜ਼ ਆਈ ਅਤੇ ਚਾਰੇ ਪਾਸੇ ਧੂੰਆਂ ਫੈਲ ਗਿਆ।' ਪੁਲਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਜਾਣਬੁੱਝ ਕੇ ਅੱਗ ਲਾਏ ਜਾਣ ਦਾ ਸ਼ੱਕ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ, ‘ਇਕ ਵਿਅਕਤੀ ਨੇ ਕੋਈ ਜਲਣਸ਼ੀਲ ਤਰਲ ਪਦਾਰਥ ਇਮਾਰਤ 'ਤੇ ਸੁੱਟਿਆ ਅਤੇ ਅੱਗ ਲਾ ਦਿੱਤੀ।' ਸਰਕਾਰੀ ਚੈਨਲ ਐਨ ਐ ਓ ਕੇ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਘਟਨਾ ਸਬੰਧੀ ਹਿਰਾਸਤ ਵਿੱਚ ਲਿਆ ਅਤੇ ਫਿਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ