Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਤਕਨੀਕੀ ਗੜਬੜੀ ਪਿੱਛੋਂ ਹੱਬਲ ਸੁਰੱਖਿਅਤ ਮੋਡ ਵਿੱਚ ਪੈ ਗਿਆ

October 11, 2018 07:23 AM

ਵਾਸ਼ਿੰਗਟਨ, 10 ਅਕਤੂਬਰ (ਪੋਸਟ ਬਿਊਰੋ)- ਅਮਰੀਕੀ ਪੁਲਾੜ ਏਜੰਸੀ ਨਾਸਾ ਦੇ ਮੁਤਾਬਕ ਉਸ ਦੇ ਹੱਬਲ ਪੁਲਾੜੀ ਟੈਲੀਸਕੋਪ ਦੇ ਇੱਕ ਗਾਈਰੋਸਕੋਪ ਦੇ ਕੰਮ ਬੰਦ ਕਰਨ ਤੋਂ ਬਾਅਦ ਉਸ ਨੂੰ ਸੁਰੱਖਿਅਤ ਮੋਡ ਵਿੱਚ ਰੱਖ ਦਿੱਤਾ ਗਿਆ ਹੈ। ਨਾਸਾ ਪੰਜ ਅਕਤੂਬਰ ਤੋਂ ਸੁਰੱਖਿਅਤ ਮੋਡ 'ਤੇ ਰੱਖੇ ਗਏ ਪੁਲਾੜੀ ਗੱਡੀ ਦੇ ਵਿਗਿਆਨੀ ਕਾਰਜਾਂ ਨੂੰ ਮੁੜ ਤੋਂ ਸ਼ੁਰੂ ਕਰਨ ਦੇ ਲਈ ਯਤਨ ਕਰ ਰਹੀ ਹੈ।
ਨੈਸ਼ਨਲ ਏਅਰੋਨਾਟਿਕਸ ਐਂਡ ਸਪੇਸ ਐਡਮਨਿਸਟਰੇਸ਼ਨ (ਨਾਸਾ) ਨੇ ਇੱਕ ਬਿਆਨ ਵਿੱਚ ਕਿਹਾ ਕਿ ਹੱਬਲ ਦੇ ਯੰਤਰ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਆਉਂਦੇ ਸਾਲਾਂ 'ਚ ਸਾਇੰਸ ਦੇ ਖੇਤਰ 'ਚ ਇਨ੍ਹਾਂ ਤੋਂ ਬਿਹਤਰ ਨਤੀਜੇ ਮਿਲਣ ਦੀ ਆਸ ਹੈ। ਸੁਰੱਖਿਅਤ ਮੋਡ ਟੈਲੀਸਕੋਪ ਨੂੰ ਇੱਕ ਸਥਿਰ ਸਥਿਤੀ ਵਿੱਚ ਉਦੋਂ ਤੱਕ ਰੱਖਦਾ ਹੈ, ਜਦੋਂ ਤੱਕ ਕਿ ਗਰਾਊਂਡ ਕੰਟਰੋਲ (ਨਿਗਰਾਨੀ ਕਰਨ ਵਾਲਾ ਯੰਤਰ ਜਾਂ ਮੁਲਾਜ਼ਮ) ਇਸ ਸਮੱਸਿਆ ਨੂੰ ਸੁਧਾਰ ਨਹੀਂ ਲੈਂਦਾ ਅਤੇ ਮਿਸ਼ਨ ਮੁੜ ਆਮ ਰੂਪ ਨਾਲ ਕੰਮ ਨਹੀਂ ਕਰਨ ਲੱਗਦਾ। ਵਾਧੂ ਗਾਈਰੋਸਕੋਪ ਦੇ ਨਾਲ ਬਣੇ ਹੱਬਲ 'ਚ 2009 ਵਿੱਚ ਸਰਵਸਿੰਗ ਮਿਸ਼ਨ-4 ਦੌਰਾਨ ਛੇ ਨਵੇਂ ਗਾਈਰੋਸਕੋਪ ਲਾਏ ਗਏ ਸਨ। ਹੱਬਲ ਆਮ ਤੌਰ ਉਤੇ ਵੱਧ ਕਾਰਜ ਸਮਰੱਥਾ ਲਈ ਤਿੰਨ ਗਾਈਰੋਸਕੋਪ ਦੀ ਵਰਤੋਂ ਕਰਦਾ ਹੈ, ਪਰ ਉਹ ਇੱਕ ਦੇ ਨਾਲ ਵੀ ਵਿਗਿਆਨਕ ਆਬਜ਼ਰਵੇਸ਼ਨ ਕਰਨਾ ਜਾਰੀ ਰੱਖ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ