ਨਵੀਂ ਦਿੱਲੀ, 20 ਜੁਲਾਈ (ਪੋਸਟ ਬਿਊਰੋ): ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਲੀਡਰ ਸ਼ੀਲਾ ਦਿਕਸ਼ਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦਿਕਸ਼ਤ ਦੇ ਦੇਹਾਂਤ ਨਾਲ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਿਆ ਹੈ। ਮੋਦੀ ਨੇ ਕਿਹਾ ਕਿ ਸ਼ੀਲਾ ਜੀ ਨੇ ਦਿੱਲੀ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਇਆ ਹੈ।