Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਪ੍ਰੋਵਿੰਸ ਵੱਲੋਂ ਸਕੂਲ ਰੈਨੋਵੇਸ਼ਨ ਪ੍ਰੋਗਰਾਮ ਲਾਂਚ

July 24, 2019 09:45 AM

ਓਨਟਾਰੀਓ, 23 ਜੁਲਾਈ (ਪੋਸਟ ਬਿਊਰੋ) : ਨਵੀਆਂ ਸਕੂਲੀ ਇਮਾਰਤਾਂ ਤੇ ਚਾਈਲਡ ਕੇਅਰ ਸਪੇਸਿਜ਼ ਦੇ ਪਸਾਰ ਵਿੱਚ ਮਦਦ ਕਰਨ ਲਈ ਓਨਟਾਰੀਓ ਸਰਕਾਰ ਆਪਣੇ ਸਕੂਲ ਬੋਰਡਜ਼ ਭਾਈਵਾਲਾਂ ਨਾਲ ਰਲ ਕੇ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਵੱਡੀਆਂ ਮੁਰੰਮਤਾਂ ਤੇ ਮੌਜੂਦਾ ਸਕੂਲੀ ਇਮਾਰਤਾਂ ਵਿੱਚ ਵਾਧੇ ਲਈ ਵੀ ਕੰਮ ਕੀਤਾ ਜਾ ਰਿਹਾ ਹੈ।
ਅੱਜ ਓਨਟਾਰੀਓ ਸਰਕਾਰ ਵੱਲੋਂ 2019-20 ਕੈਪੀਟਨ ਪ੍ਰਾਇਰਟੀਜ਼ ਪ੍ਰੋਗਰਾਮ ਲਾਂਚ ਕੀਤਾ ਗਿਆ। ਇਸ ਤਹਿਤ ਪ੍ਰੋਵਿੰਸ ਦੇ ਹਰੇਕ ਰੀਜਨ ਵਿੱਚ ਵੱਡੀ ਸਕੇਲ ਦੇ ਪ੍ਰੋਜੈਕਟਸ ਲਈ ਫੰਡ ਹਾਸਲ ਕਰਨ ਵਾਸਤੇ ਸਕੂਲ ਬੋਰਡਜ਼ ਨੂੰ ਪੂਰਾ ਮੌਕਾ ਮਿਲੇਗਾ। ਸਿੱਖਿਆ ਮੰਤਰੀ ਸਟੀਫਨ ਲੈਸੇ ਨੇ ਆਖਿਆ ਕਿ ਨਵੇਂ ਸਕੂਲਾਂ ਦਾ ਨਿਰਮਾਣ ਕਰਕੇ ਤੇ ਮੌਜੂਦਾ ਸਕੂਲਾਂ ਦੀ ਮੁਰੰਮਤ ਕਰਕੇ ਅਸੀਂ ਆਪਣੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਉਨ੍ਹਾਂ ਇਹ ਵੀ ਆਖਿਆ ਕਿ ਬਿਹਤਰ ਸਕੂਲਾਂ ਤੋਂ ਭਾਵ ਹੈ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਣ ਲਈ ਬਿਹਤਰ ਮਾਹੌਲ।
ਹੁਣ ਸਕੂਲ ਬੋਰਡਜ਼ 2023-24 ਤੱਕ ਮੁਕੰਮਲ ਹੋਣ ਵਾਲੀਆਂ ਨਵੀਆਂ ਸਕੂਲੀ ਇਮਾਰਤਾਂ ਜਾਂ ਮੁਰੰਮਤ ਦੇ ਕੰਮ ਲਈ ਫੰਡ ਹਾਸਲ ਕਰਨ ਵਾਸਤੇ ਅਪਲਾਈ ਕਰ ਸਕਣਗੇ। ਇਸ ਪ੍ਰੋਗਰਾਮ ਤਹਿਤ ਸਕੂਲ ਆਧਾਰਿਤ ਚਾਈਲਡ ਕੇਅਰ ਸਪੇਸਿਜ਼ ਲਈ ਵੀ ਫੰਡ ਮੁਹੱਈਆ ਕਰਵਾਏ ਜਾਣਗੇ। ਸਰਕਾਰ ਵੱਲੋਂ 10,000 ਨਵੀਆਂ ਚਾਈਲਡ ਕੇਅਰ ਸਪੇਸਿਜ਼ ਸਕੂਲਾਂ ਵਿੱਚ ਬਣਾਉਣ ਦਾ ਜਿਹੜਾ ਵਾਅਦਾ ਕੀਤਾ ਗਿਆ ਸੀ ਇਹ ਉਸ ਦਾ ਹੀ ਹਿੱਸਾ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਸਰਕਾਰ ਨੇ 2019 ਦੇ ਬਜਟ ਵਿੱਚ ਅਗਲੇ ਦਸ ਸਾਲਾਂ ਵਿੱਚ 13 ਬਿਲੀਅਨ ਡਾਲਰ ਕੈਪੀਟਲ ਗ੍ਰਾਂਟਸ ਵਿੱਚ ਖਰਚਣ ਦਾ ਟੀਚਾ ਮਿਥਿਆ ਸੀ ਤੇ ਸਰਕਾਰ ਇਸ ਪ੍ਰੋਗਰਾਮ ਲਈ ਵੀ ਕਈ ਮਿਲੀਅਨ ਡਾਲਰ ਖਰਚਣ ਦੇ ਹੱਕ ਵਿੱਚ ਹੈ ਤਾਂ ਕਿ ਬੱਚਿਆਂ ਦਾ ਭਵਿੱਖ ਸੰਵਾਰਿਆ ਜਾ ਸਕੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ