Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਗੁਰਮਤਿ ਕੈਂਪ ਸਫ਼ਲਤਾ ਪੂਰਵਕ ਸੰਪੰਨ

July 24, 2019 10:38 AM

ਰੈਕਸਡੇਲ, (ਡਾ. ਝੰਡ) -ਗੁਰੂ ਨਾਨਕ ਅਕੈਡਮੀ ਰੈਕਸਡੇਲ ਵੱਲੋਂ ਪਹਿਲੀ ਜੁਲਾਈ ਤੋਂ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵਿਖੇ ਆਰੰਭ ਕੀਤਾ ਗਿਆ ਕੈਂਪ 12 ਜੁਲਾਈ ਨੂੰ ਸਫ਼ਲਤਾ-ਪੂਰਵਕ ਸੰਪੰਨ ਹੋਇਆ। ਇਸ ਕੈਂਪ ਵਿਚ 120 ਵਿਦਿਆਰਥੀ ਅਤੇ ਸੇਵਾਦਾਰਾਂ ਨੇ ਭਾਗ ਲਿਆ ਅਤੇ ਇਸ ਵਿਚ ਬੱਚਿਆਂ ਨੂੰ ਪੰਜਾਬੀ ਬੋਲੀ, ਗੁਰਮਤਿ, ਗਰੁਬਾਣੀ ਕੀਰਤਨ, ਸਿੱਖ-ਇਤਿਹਾਸ, ਤਬਲਾ, ਗਤਕਾ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਂਪ ਵਿਚ ਗੌਰਮਿੰਟ ਕਾਲਜ ਗੁਰਦਾਸਪੁਰ ਤੋਂ ਪ੍ਰੋ. ਜਗਦੀਪ ਸਿੰਘ ਗਰੋਵਰ, ਪੰਚਕੂਲਾ ਤੋਂ ਮਸ਼ਹੂਰ ਕਥਾਕਾਰ ਗਿਆਨੀ ਬਲਦੇਵ ਸਿੰਘ ਮਹਿਤਾ ਅਤੇ ਹਰਭਜਨ ਸਿੰਘ ਲਿਟਲ ਨੇ ਭਾਰਤ ਤੋਂ ਆ ਕੇ ਵਿਸ਼ੇਸ਼ ਰੂਪ ਵਿਚ ਵੱਖ-ਵੱਖ ਸੇਵਾਵਾਂ ਨਿਭਾਈਆਂ ਅਤੇ ਬੱਚਿਆਂ ਦੇ ਗਿਆਨ ਵਿਚ ਵਾਧਾ ਕੀਤਾ। ਗਿਆਨੀ ਰਣ ਸਿੰਘ ਨੇ ਉਨ੍ਹਾਂ ਨੂੰ ਗੱਤਕਾ ਸਿਖਾਇਆ ਅਤੇ ਸਿੱਖੀ ਦੇ ਮੁੱਢਲੇ ਸਿਧਾਂਤਾਂ ਬਾਰੇ ਜਾਣੂੰ ਕਰਾਇਆ। ਬਰੈਂਪਟਨ ਦੇ ਪ੍ਰਸਿੱਧ ਕਥਾਕਾਰ ਗਿਆਨੀ ਗੁਲਜ਼ਾਰ ਸਿੰਘ ਨੇ ਬੱਚਿਆਂ ਨੂੰ ਉਨ੍ਹਾਂ ਦੀ ਸਮਝ ਦੀ ਪੱਧਰ 'ਤੇ ਜਾ ਕੇ ਸਿੱਖ ਇਤਿਹਾਸ ਅਤੇ ਅਜੋਕੀਆਂ ਸਮਾਜਿਕ ਤੇ ਮਨੁੱਖੀ ਕਦਰਾਂ-ਕੀਮਤਾਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਕਈ ਸੁਆਲਾਂ ਦੇ ਜੁਆਬ ਦਿੱਤੇ। ਡਾ. ਪਰਮਿੰਦਰ ਸਿੰਘ ਅਤੇ ਡਾ. ਪ੍ਰੀਤ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਜੀਵਨ ਦੀਆਂ ਚੁਣੌਤੀਆਂ ਦਾ ਕਿਵੇਂ ਮੁਕਾਬਲਾ ਕੀਤਾ। ਮਲਵਿੰਦਰ ਸਿੰਘ ਲੁਬਾਣਾ ਨੇ ਆਪਣੇ ਰੁਝੇਵਿਆਂ ਭਰੇ ਵਕਤ ਵਿੱਚੋਂ ਕੁਝ ਸਮਾਂ ਕੱਢ ਕੇ ਬੱਚਿਆਂ ਨੂੰ ਆਪਣੇ ਜੀਵਨ ਦੇ ਤਜਰਬੇ ਤੋਂ ਜਾਣੂੰ ਕਰਵਾਇਆ ਅਤੇ ਉਨ੍ਹਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ।
ਬਰੈਂਪਟਨ ਦੇ ਰੀਜਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਿਟੀ ਕਾਊਂਸਲਰ ਹਰਕੀਰਤ ਸਿੰਘ ਨੇ ਬੱਚਿਆਂ ਨੂੰ ਆਪਣੇ ਵਿਦਿਆਰਥੀ ਜੀਵਨ ਦੇ ਸੰਘਰਸ਼ਮਈ ਦਿਨਾਂ ਬਾਰੇ ਦੱਸਿਆ ਜਿਸ ਨੂੰ ਉਨ੍ਹਾਂ ਨੇ ਬੜੇ ਧਿਆਨ ਨਾਲ ਸੁਣਿਆਂ। ਇਸ ਮੌਕੇ ਅਨੀਤ ਕੌਰ ਜੰਮੂ ਨੇ ਏਅਰ-ਕੈਡਿਟਸ ਬਾਰੇ ਸਲਾਹੁਣਯੋਗ ਲੈੱਕਚਰ ਦਿੱਤਾ। ਏਸੇ ਤਰ੍ਹਾਂ ਅਨੀਸ਼ ਜੰਮੂ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਲੱਗਭੱਗ ਰੋਜ਼ ਹੀ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਉਸ ਦੇ ਵੱਖ-ਵੱਖ ਸਲਾਈਡ-ਸ਼ੋਆਂ ਤੋਂ ਬੱਚੇ ਕਾਫ਼ੀ ਪ੍ਰਭਾਵਿਤ ਹੋਏ। ਇਸ ਤਰ੍ਹਾਂ ਇਹ ਬੱਚੇ ਇਸ ਕੈਂਪ ਵਿਚ ਦੂਸਰਿਆਂ ਦੇ ਲਈ ਰੋਲ-ਮਾਡਲ ਸਾਬਤ ਹੋਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਪਸੰਦ ਅਤੇ ਮਰਜ਼ੀ ਅਨੁਸਾਰ ਲੰਗਰ ਤਿਆਰ ਕੀਤਾ ਗਿਆ ਜਿਸ ਨੂੰ ਉਨ੍ਹਾਂ ਵੱਲੋਂ ਬੇਹੱਦ ਸਲਾਹਿਆ ਗਿਆ।
ਕੈਂਪ ਦੇ ਅਖ਼ੀਰਲੇ ਦਿਨ ਹੋਏ ਸਮਾਗ਼ਮ ਵਿਚ ਬੱਚਿਆਂ ਨੂੰ ਟਰਾਫ਼ੀਆਂ ਅਤੇ ਸਰਟੀਫ਼ੀਕੇਟ ਦਿੱਤੇ ਗਏ। ਕੁਝ ਬੱਚਿਆਂ ਦੀ ਵਿਸ਼ੇਸ਼ ਕਾਰਗ਼ੁਜ਼ਾਰੀ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂਂੰ ਵਿਸ਼ੇਸ਼ ਇਨਾਮ ਵੀ ਦਿੱਤੇ ਗਏ। ਵਿਦਿਆਰਥੀ ਵਾਲੰਟੀਅਰਾਂ ਵਿਚ ਹਰਲੀਨ ਕਿੰਗ, ਨਵਰਾਜ ਸਿੰਘ ਦਿਓਲ ਅਤੇ ਗੁਰਪ੍ਰਤਾਪ ਸਿੰਘ ਨੂੰ ਸਪੈਸ਼ਲ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਦੀ ਸਫ਼ਲਤਾ ਦਾ ਸਿਹਰਾ ਅਕੈਡਮੀ ਦੇ ਡਾਇਰੈੱਕਟਰ ਸ. ਬਲਵੰਤ ਸਿੰਘ, ਪ੍ਰਿੰਸੀਪਲ ਕੰਵਲਪ੍ਰੀਤ ਕੌਰ ਕੰਵਲ ਅਤੇ ਮਿਹਨਤੀ ਸਟਾਫ਼ ਦੀਆਂ ਬੀਬੀਆਂ ਬਲਵਿੰਦਰ ਕੌਰ, ਸਤਵੰਤ ਕੌਰ, ਰਮਨਦੀਪ ਕੌਰ, ਮੁਨੀਤ ਕੌਰ ਅਤੇ ਰੁਪਿੰਦਰ ਕੌਰ ਨੂੰ ਜਾਂਦਾ ਹੈ। ਕੈਂਪ ਦੇ ਸਮੂਹ ਸੇਵਾਦਾਰ ਵੀ ਇਸ ਸਫ਼ਲਤਾ ਦੇ ਬਰਾਬਰ ਦੇ ਹੱਕਦਾਰ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ