Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਸੁਪਰੀਮ ਕੋਰਟ ਦੇ ਜੱਜ ਵਜੋਂ ਨਾਮਜਦ ਉਮੀਦਵਾਰ ਤੋਂ ਅੱਜ ਸਵਾਲ ਜਵਾਬ ਕਰਨਗੇ ਪਾਰਲੀਆਮੈਂਟੇਰੀਅਨਜ਼

July 25, 2019 01:19 PM

ਓਟਵਾ, 25 ਜੁਲਾਈ (ਪੋਸਟ ਬਿਊਰੋ) : ਸੁਪਰੀਮ ਕੋਰਟ ਵਿੱਚ ਖਾਲੀ ਹੋਣ ਜਾ ਰਹੇ ਅਹੁਦੇ ਨੂੰ ਭਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਾਮਜਦ ਕੀਤੇ ਗਏ ਕਿਊਬਿਕ ਦੇ ਜੱਜ ਨਿਕੋਲਸ ਕੈਸੀਰਰ ਤੋਂ ਸਵਾਲ ਜਵਾਬ ਕਰਨ ਤੇ ਵਿਚਾਰ ਵਟਾਂਦਰਾ ਕਰਨ ਲਈ ਵੀਰਵਾਰ ਨੂੰ ਐਮਪੀਜ਼ ਤੇ ਸੈਨੇਟਰਜ਼ ਓਟਵਾ ਵਿੱਚ ਇੱਕਠੇ ਹੋਣਗੇ।
ਪਹਿਲੀ ਮੀਟਿੰਗ ਸਵੇਰੇ 11:00 ਵਜੇ ਲਿਬਰਲ ਐਮਪੀ ਐਂਥਨੀ ਹਾਊਸਫਾਦਰ ਦੀ ਅਗਵਾਈ ਵਿੱਚ ਹਾਊਸ ਆਫ ਕਾਮਨਜ਼ ਦੀ ਨਿਆਂ ਕਮੇਟੀ ਦੀ ਹੋਵੇਗੀ। ਇਸ ਵਿੱਚ ਨਿਆਂ ਮੰਤਰੀ ਤੇ ਅਟਾਰਨੀ ਜਨਰਲ ਡੇਵਿਡ ਲੈਮੇਟੀ ਤੇ ਸਾਬਕਾ ਪ੍ਰਧਾਨ ਮੰਤਰੀ ਕਿੰਮ ਕੈਂਪਬੈਲ, ਜੋ ਕਿ ਸੁਪਰੀਮ ਕੋਰਟ ਆਫ ਕੈਨੇਡਾ ਦੀਆਂ ਨਿਆਂਇਕ ਨਿਯੁਕਤੀਆਂ ਸਬੰਧੀ ਆਜ਼ਾਦਾਨਾ ਐਡਵਾਇਜ਼ਰੀ ਬੋਰਡ ਦੀ ਚੇਅਰ ਹੈ, ਚਸ਼ਮਦੀਦ ਹੋਣਗੇ। ਫਿਰ ਦੁਪਹਿਰ ਨੂੰ 2:00 ਵਜੇ ਨਾਮਜਦ ਜੱਜ ਕੈਸੀਰਰ ਸਬੰਧੀ ਸੁਣਵਾਈ ਹੋਵੇਗੀ।
ਯੂਨੀਵਰਸਿਟੀ ਆਫ ਸ਼ੇਰਬਰੁੱਕ ਵਿਖੇ ਫੈਕਲਟੀ ਆਫ ਲਾਅ ਦੇ ਡੀਨ ਜੈਨੇਵੀਵ ਕਾਰਟੀਅਰ ਇਸ ਸੈਸ਼ਨ ਨੂੰ ਚਲਾਉਣ ਦੀ ਜਿ਼ੰਮੇਵਾਰੀ ਨਿਭਾਉਣਗੇ। ਨਵੇਂ ਬਣਨ ਜਾ ਰਹੇ ਸੁਪਰੀਮ ਕੋਰਟ ਜੱਜ ਹਾਊਸ ਜਸਟਿਸ ਕਮੇਟੀ ਤੇ ਸੈਨੇਟ ਕਮੇਟੀ ਆਨ ਲੀਗਲ ਐਂਡ ਕੌਂਸਟੀਚਿਊਸ਼ਨਲ ਅਫੇਅਰਜ਼ ਦੇ ਮੈਂਬਰਜ਼ ਦੇ ਸਵਾਲਾਂ ਦੇ ਜਵਾਬ ਦੇਣਗੇ। ਇਨ੍ਹਾਂ ਕਮੇਟੀਆਂ ਵਿੱਚ ਭਾਵੇਂ ਬਲਾਕ ਕਿਊਬਿਕੌਇਸ, ਗ੍ਰੀਨ ਪਾਰਟੀ ਤੇ ਪੀਪਲਜ਼ ਪਾਰਟੀ ਦੇ ਨੁਮਾਇੰਦੇ ਸ਼ਾਮਲ ਨਹੀਂ ਹਨ ਪਰ ਉਹ ਵੀ ਇਸ ਸਵਾਲ ਜਵਾਬ ਸੈਸ਼ਨ ਵਿੱਚ ਹਿੱਸਾ ਲੈ ਸਕਣਗੇ।
ਕੈਸੀਰਰ ਸਤੰਬਰ ਵਿੱਚ ਅਹੁਦਾ ਛੱਡਣ ਜਾ ਰਹੇ ਜੱਜ ਕਲੇਮੈਂਟ ਗੈਸਕਨ ਦੀ ਥਾਂ ਲੈਣਗੇ। ਗੈਸਕਨ ਨੇ ਨਿਜੀ ਤੇ ਪਰਿਵਾਰਕ ਕਾਰਨਾਂ ਕਰਕੇ ਇਹ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ