Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦਾ ਮੁਖੀ ਦਰਬਾਰ ਸਾਹਿਬ ਵਿਖੇ ਨਤ ਮਸਤਕ

October 11, 2018 07:43 AM

ਅੰਮ੍ਰਿਤਸਰ, 10 ਅਕਤੂਬਰ, (ਪੋਸਟ ਬਿਊਰੋ)- ਕੈਨੇਡਾ ਦੀ ਪਾਰਲੀਮੈਂਟ ਵਿਚ ਵਿਰੋਧੀ ਧਿਰ ਦੇ ਆਗੂ ਤੇ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਐਂਡਰਿਊ ਸ਼ੀਅਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਕੈਨੇਡਾ ਦੇ ਵਿਕਾਸ ਵਿਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਹ ਇਥੇ ਆਪਣੀ ਪਤਨੀ ਨਾਲ ਮੱਥਾ ਟੇਕਣ ਪੁੱਜੇ ਸਨ।
ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਂਡਰਿਊ ਸ਼ੀਅਰ ਨੇ ਕਿਹਾ ਕਿ ਸਿੱਖ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਵੱਸਦੇ ਹਨ ਤੇ ਉਨ੍ਹਾਂ ਨੇ ਕੈਨੇਡਾ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਮਿਲਵਰਤਣ ਵਾਲੇ ਲੋਕ ਹਨ। ਇਸ ਭਾਈਚਾਰੇ ਨੇ ਕੈਨੇਡਾ ਵਿਚ ਛੋਟੇ ਅਤੇ ਵੱਡੇ ਪੱਧਰ ਦੇ ਸਭ ਬਿਜ਼ਨਸ ਕਾਇਮ ਕੀਤੇ ਹਨ, ਜਿਸ ਨਾਲ ਉਥੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਦੇ ਹਨ। ਉਨ੍ਹਾਂ ਨੇ ਪੰਜਾਬੀਆਂ ਵੱਲੋਂ ਚਲਾਏ ਜਾਂਦੇ ਟੈਕਸੀ ਬਿਜ਼ਨਸ ਦਾ ਉਚੇਚਾ ਜ਼ਿਕਰ ਕੀਤਾ। ਪ੍ਰਵਾਸੀ ਨਿਯਮਾਂ ਬਾਰੇ ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਵਿਦਿਆਰਥੀ ਕੈਨੇਡਾ ਵਿਚ ਪੜ੍ਹਨ ਲਈ ਆ ਰਹੇ ਹਨ, ਜੇ ਸਾਡੀ ਸਰਕਾਰ ਆਈ ਤਾਂ ਇਹ ਇਮੀਗਰੇਸ਼ਨ ਨਿਯਮ ਸੁਖਾਲੇ ਕੀਤੇ ਜਾਣਗੇ ਤਾਂ ਜੋ ਕੈਨੇਡਾ ਵਿਚ ਪੜ੍ਹਾਈ ਲਈ ਆਉਣ ਵਾਲਿਆਂ ਨੂੰ ਵਧੇਰੇ ਮੌਕੇ ਪੈਦਾ ਹੋ ਸਕਣ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ ਨਾਲ ਸਹਿਮਤ ਨਹੀਂ ਅਤੇ ਇਕਜੁਟ ਭਾਰਤ ਦੇ ਹੱਕ ਵਿਚ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਪਤਨੀ ਜ਼ਿਲ ਸ਼ੀਰ ਤੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬੌਬ ਸਰੋਆ ਤੋਂ ਇਲਾਵਾ ਰਮੋਨਾ ਸਿੰਘ, ਬੌਬ ਦੋਸਾਂਝ ਅਤੇ ਬਿਕਰਮਜੀਤ ਸਿੰਘ ਚੱਕ ਅੱਲਾ ਬਖ਼ਸ਼ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਲੰਗਰ ਘਰ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸੂਚਨਾ ਕੇਂਦਰ ਵਿਖੇ ਸਵਾਗਤ ਕੀਤਾ ਤੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਭੇਟ ਕੀਤੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ