Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਬਰਗਾੜੀ ਬੇਅਦਬੀ ਕਾਂਡ ਵਿੱਚ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਵੀ ਹਾਈ ਕੋਰਟ ਜਾ ਪੁੱਜਾ

October 11, 2018 07:45 AM

ਚੰਡੀਗੜ੍ਹ, 10 ਅਕਤੂਬਰ, (ਪੋਸਟ ਬਿਊਰੋ)- ਬਹੁ-ਚਰਚਿਤ ਬਰਗਾੜੀ ਕਾਂਡ ਦੀ ਜਾਂਚ ਅਤੇ ਅਗਲੀ ਕਾਰਵਾਈ ਦੇ ਰੌਲੇ ਦੌਰਾਨ ਅੱਜ ਪੰਜਾਬ ਪੁਲੀਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੁੱਜ ਗਏ ਹਨ, ਪਰ ਉਨ੍ਹਾਂ ਦੀ ਅਰਜ਼ੀ ਜਨਤਕ ਨਹੀਂ ਹੋ ਸਕੀ।
ਦੱਸਿਆ ਗਿਆ ਹੈ ਕਿ ਸੁਮੇਧ ਸਿੰਘ ਸੈਣੀ ਨੇ ਦਾਇਰ ਪਟੀਸ਼ਨ ਦੇ ਵਿਸ਼ੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਣ ਦੀ ਕੋਸ਼ਿਸ਼ ਕੀਤੀ ਹੈ, ਪਰ ਭਰੋਸੇ ਯੋਗ ਸੂਤਰਾਂ ਅਨੁਸਾਰ ਪਟੀਸ਼ਨ ਵਿੱਚ ਸੁਮੇਧ ਸਿੰਘ ਸੈਣੀ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਵਿਰੁੱਧ ਲੱਗੇ ਦੋਸ਼ਾਂ ਦੀ ਜਾਂਚ ਪੰਜਾਬ ਪੁਲੀਸ ਤੋਂ ਨਾ ਕਰਵਾਈ ਜਾਵੇ, ਹਾਈ ਕੋਰਟ ਇਸ ਬਾਰੇ ਪੰਜਾਬ ਸਰਕਾਰ ਤੇ ਹੋਰ ਧਿਰਾਂ ਨੂੰ ਹਦਾਇਤਾਂ ਦੇਵੇ। ਸਮਝਿਆ ਜਾ ਰਿਹਾ ਹੈ ਕਿ ਸੈਣੀ ਨੇ ਆਪਣੇ ਵਿਰੁੱਧ ਜਾਂਚ ਕਿਸੇ ਨਿਰਪੱਖ ਏਜੰਸੀ ਕੋਲੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ ਤੇ ਉਹ ਏਜੰਸੀ ਸੀ ਬੀ ਆਈ ਹੋ ਸਕਦੀ ਹੈ।
ਵਰਨਣ ਯੋਗ ਹੈ ਕਿ ਪੰਜਾਬ ਪੁਲਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਦਾ ਨਾਂਅ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਹੈ। ਤਿੰਨ ਸਾਲ ਪਹਿਲਾਂ ਪੁਲੀਸ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰਦੇ ਸ਼ਾਂਤਮਈ ਸਿੱਖਾਂ ਉੱਤੇ ਕੋਟਕਪੂਰਾ ਵਿੱਚ ਗੋਲੀ ਚਲਾ ਦਿੱਤੀ ਸੀ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਇਸ ਦੇ ਲਈ ਓਦੋਂ ਦੇ ਪੁਲੀਸ ਮੁਖੀ ਸੁਮੇਧ ਸੈਣੀ ਨੂੰ ਜਿੰਮੇਵਾਰ ਆਖਿਆ ਹੈ। ਇਸ ਘਟਨਾ ਲਈ ਸੈਣੀ ਦੇ ਨਾਲ ਜਾਂਚ ਕਮਿਸ਼ਨ ਨੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਡੀ ਆਈ ਜੀ ਅਮਰ ਸਿੰਘ ਚਾਹਲ ਅਤੇ ਤਿੰਨ ਐੱਸ ਐੱਸ ਪੀਜ਼ ਐੱਸ ਐੱਸ ਮਾਨ, ਚਰਨਜੀਤ ਸ਼ਰਮਾ ਅਤੇ ਰਘਬੀਰ ਸਿੰਘ ਦੇ ਨਾਲ ਦੋ ਗੰਨਮੈਨਾਂ ਨੂੰ ਦੋਸ਼ੀ ਮੰਨਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ