Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਸੁਪਰੀਮ ਕੋਰਟ ਨੇ ਰਾਫ਼ਾਲ ਸੌਦੇ ਦੇ ਵੇਰਵੇ ਬੰਦ ਲਿਫਾਫੇ ਵਿੱਚ ਦੇਣ ਨੂੰ ਕਹਿ ਦਿੱਤਾ

October 11, 2018 07:47 AM

ਨਵੀਂ ਦਿੱਲੀ, 10 ਅਕਤੂਬਰ, (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਰਾਫ਼ਾਲ ਲੜਾਕੂ ਜਹਾਜ਼ਾਂ ਦੇ ਸੌਦੇ ਦੀ ਕੀਮਤ ਅਤੇ ਤਕਨੀਕੀ ਜਾਣਕਾਰੀ ਛੱਡ ਕੇ ਫ਼ੈਸਲਾ ਕਰਨ ਦੇ ਪ੍ਰੋਟੋਕੋਲ ਬਾਰੇ ਵੇਰਵੇ ਸੀਲਬੰਦ ਲਿਫ਼ਾਫੇ ਵਿਚ 29 ਅਕਤੂਬਰ ਤੱਕ ਵੇਰਵੇ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨੇ ਅਪੀਲ ਕੀਤੀ ਸੀ ਕਿ ਜਹਾਜ਼ਾਂ ਦੇ ਮੁੱਦੇ ਨਾਲ ਸਿਆਸੀ ਲਾਭ ਲੈਣ ਲਈ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।
ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ, ਜਿਸ ਵਿਚ ਜਸਟਿਸ ਐਸ ਕੇ ਕੌਲ ਅਤੇ ਜਸਟਿਸ ਕੇ ਐਮ ਜੋਜ਼ੇਫ ਸ਼ਾਮਲ ਹਨ, ਨੇ ਪਟੀਸ਼ਨਾਂ ਵਿਚ ਉਠਾਏ ਇਤਰਾਜ਼ਾਂ ਨੂੰ ਬਹੁਤ ਹੱਦ ਤੱਕ ਨਾਕਾਫ਼ੀ ਕਰਾਰ ਦਿੰਦਿਆਂ ਸਪੱਸ਼ਟ ਕੀਤਾ ਕਿ ਅਦਾਲਤ ਦੋ ਜਨਹਿੱਤ ਪਟੀਸ਼ਨਾਂ ਉਤੇ ਕੋਈ ਨੋਟਿਸ ਜਾਰੀ ਨਹੀਂ ਕਰ ਰਹੀ, ਫ਼ੈਸਲਾ ਲੈਣ ਦੇ ਅਮਲ ਦੇ ਜਾਇਜ਼ ਹੋਣ ਬਾਰੇ ਤਸੱਲੀ ਕਰਨਾ ਚਾਹੁੰਦੀ ਹੈ। ਬੈਂਚ ਨੇ ਸਰਕਾਰ ਨੂੰ 29 ਅਕਤੂਬਰ ਤੱਕ ਜਾਣਕਾਰੀ ਪੇਸ਼ ਕਰਨ ਲਈ ਕਿਹਾ ਅਤੇ 31 ਅਕਤੂਬਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ।
ਇਸ ਤੋਂ ਪਹਿਲਾਂ ਅਦਾਲਤ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੂੰ ਪੁੱਛਿਆ, ‘ਫ਼ਰਜ਼ ਕਰੋ ਅਸੀਂ ਤੁਹਾਨੂੰ (ਕੇਂਦਰ ਨੂੰ) ਸਿਰਫ਼ ਜੱਜਾਂ ਨੂੰ ਫ਼ੈਸਲਾ ਲੈਣ ਦੇ ਅਮਲ ਦੇ ਵੇਰਵੇ ਦੇਣ ਨੂੰ ਕਹਿੰਦੇ ਹਾਂ ਤਾਂ ਤੁਸੀਂ ਕੀ ਕਹੋਗੇ।` ਇਸ ਉੱਤੇ ਵੇਣੂਗੋਪਾਲ ਨੇ ਜਵਾਬ ਦਿੱਤਾ ਕਿ ਕੌਮੀ ਹਿੱਤ ਵਿਚ ਇਹ ਕਿਸੇ ਨੂੰ ਨਹੀਂ ਦਿਖਾਏ ਜਾ ਸਕਦੇ ਤੇ ਫ਼ੈਸਲਾ ਲੈਣ ਦੇ ਅਮਲ ਦੇ ਹੋਰ ਮੁੱਦੇ ਵੀ ਹਨ। ਬੈਂਚ ਨੇ ਪੁੱਛਿਆ, ‘ਕੀ ਹੋਵੇਗਾ, ਜੇ ਅਸੀਂ ਤੁਹਾਨੂੰ ਜਹਾਜ਼ ਦੇ ਤਕਨੀਕੀ ਵੇਰਵੇ ਛੱਡ ਕੇ ਹੋਰ ਵੇਰਵੇ ਦੇਣ ਨੂੰ ਕਹੀਏ?` 15 ਮਿੰਟ ਦੀ ਕਾਰਵਾਈ ਦੌਰਾਨ ਬੈਂਚ ਨੇ ਵਕੀਲ ਐਮ ਐਲ ਸ਼ਰਮਾ ਅਤੇ ਵਿਨੀਤ ਢਾਂਡਾ ਅਤੇ ਵੇਣੂਗੋਪਾਲ ਦੀਆਂ ਦਲੀਲਾਂ ਸੁਣੀਆਂ। ਵੇਣੂਗੋਪਾਲ ਨੇ ਕਿਹਾ ਕਿ ਪਟੀਸ਼ਨਰਾਂ ਨੇ ਗਰੀਬਾਂ ਨਾਲ ਸਬੰਧਤ ਕੋਈ ਜਨਹਿੱਤ ਦਾ ਮੁੱਦਾ ਨਹੀਂ ਉਠਾਇਆ, ਸਗੋਂ ਇਨ੍ਹਾਂ ਪਟੀਸ਼ਨਾਂ ਵਿਚ ਉਹ ਚੋਣਵੇਂ ਸਵਾਲ ਸ਼ਾਮਲ ਕੀਤੇ ਹਨ, ਜਿਨ੍ਹਾਂ ਦਾ ਪਾਰਲੀਮੈਂਟ ਵਿਚ ਜਵਾਬ ਦਿੱਤਾ ਜਾ ਚੁੱਕਾ ਸੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਾਲ ਵਿੱਚ ਸਿਆਸੀ ਲੜਾਈ ਚੱਲ ਰਹੀ ਹੈ ਤੇ ਇਸ ਸਮੇਂ ਪਟੀਸ਼ਨਾਂ ਸਵੀਕਾਰਨ ਨਾਲ ਇਨ੍ਹਾਂ ਦੀ ਸਿਆਸੀ ਵਰਤੋਂ ਹੋਵੇਗੀ ਅਤੇ ਇਹੋ ਜਿਹੇ ਫ਼ੈਸਲਿਆਂ ਦੀ ਨਿਆਂਇਕ ਪਰਖ ਨਹੀਂ ਕੀਤੀ ਜਾ ਸਕਦੀ। ਸ਼ਰਮਾ ਨੇ ਕਿਹਾ ਕਿ ਰਾਫ਼ਾਲ ਲੜਾਕੂ ਜਹਾਜ਼ਾਂ ਦੀ ਕੀਮਤ ਦਾ ਫਰਾਂਸ ਦੀ ਪਾਰਲੀਮੈਂਟ ਵਿਚ ਪਹਿਲਾਂ ਖੁਲਾਸਾ ਹੋ ਚੁੱਕਾ ਹੈ, ਜਿਸ ਕਰ ਕੇ ਕੇਂਦਰ ਦਾ ਸਟੈਂਡ ਬੇਤੁਕਾ ਹੈ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਪਟੀਸ਼ਨ ਦਾਇਰ ਕਰ ਕੇ ਇਸ ਕੇਸ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਕਾਂਗਰਸ ਆਗੂ ਅਤੇ ਆਰ ਟੀ ਆਈ ਕਾਰਕੁਨ ਤਹਿਸੀਨ ਪੂਨਾਵਾਲਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਸੀ।
ਦੂਸਰੇ ਪਾਸੇ ਫਰਾਂਸ ਵਿੱਚ ਰਾਫੇਲ ਡੀਲ ਬਾਰੇ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ। ਅੱਜ ਮੀਡੀਆ ਦੀ ਇਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਸਾਲਟ ਏਵੀਏਸ਼ਨ ਕੋਲ ਰਿਲਾਇੰਸ ਡਿਫੈਂਸ ਨਾਲ ਸਮਝੌਤਾ ਕਰਨ ਤੋਂ ਬਿਨਾ ਕੋਈ ਹੋਰ ਬਦਲ ਨਹੀਂ ਸੀ। ਰਿਪੋਰਟ `ਚ ਦਾਅਵਾ ਕੀਤਾ ਗਿਆ ਹੈ ਕਿ ਦਸਾਲਟ ਤੋਂ ਇਲਾਵਾ ਹੋਰ ਦਸਤਾਵੇਜ਼ ਵੀ ਇਸ ਗੱਲ ਦੀ ਪੁਸ਼ਟੀ ਕਰਦੇ ਹਨ। 59 ਹਜ਼ਾਰ ਕਰੋੜ ਰੁਪਏ ਦੇ 36 ਰਾਫੇਲ ਲੜਾਕੂ ਜਹਾਜ਼ ਸੌਦੇ `ਚ ਰਿਲਾਇੰਸ ਦਸਾਲਟ ਦੀ ਮੁੱਖ ਆਫਸੈਟ ਪਾਰਟਨਰ ਹੈ। ਫਰਾਂਸ ਦੀ ਇੰਵੈਸਟੀਗੇਟਿਵ ਵੈੱਬਸਾਈਟ ਮੀਡੀਆਪਾਰਟ ਮੁਤਾਬਕ ਉਨ੍ਹਾਂ ਕੋਲ ਮੌਜੂਦ ਦਸਾਲਟ ਦੇ ਕਾਗਜ਼ਾਂ ਤੋਂ ਇਹ ਪੁਸ਼ਟੀ ਹੁੰਦੀ ਹੈ ਕਿ ਉਸ ਕੋਲ ਰਿਲਾਇੰਸ ਨੂੰ ਪਾਰਟਨਰ ਚੁਣਨ ਤੋਂ ਬਿਨਾ ਕੋਈ ਬਦਲ ਨਹੀਂ ਸੀ। ਵਰਨਣ ਯੋਗ ਹੈ ਕਿ ਮੀਡੀਆਪਾਰਟ ਨੇ ਹੀ ਸਾਬਕਾ ਫਰਾਂਸੀਸੀ ਰਾਸ਼ਟਰਪਤੀ ਫਰਾਂਸਵਾ ਓਲਾਂਦ ਦੇ ਉਸ ਦਾਅਵੇ ਨੂੰ ਜਾਰੀ ਕੀਤਾ ਸੀ, ਜਿਸ `ਚ ਉਨ੍ਹਾਂ ਕਿਹਾ ਸੀ ਕਿ ਰਾਫੇਲ ਸੌਦੇ ਲਈ ਭਾਰਤ ਸਰਕਾਰ ਨੇ ਅਨਿਲ ਅੰਬਾਨੀ ਦੀ ਰਿਲਾਇੰਸ ਦਾ ਨਾਂ ਪ੍ਰਸਤਾਵਿਤ ਕੀਤਾ ਸੀ ਤੇ ਦਸਾਲਟ ਏਵੀਏਸ਼ਨ ਕੰਪਨੀ ਕੋਲ ਦੂਜਾ ਬਦਲ ਨਹੀਂ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼