Welcome to Canadian Punjabi Post
Follow us on

20

October 2018
ਬ੍ਰੈਕਿੰਗ ਖ਼ਬਰਾਂ :
ਪੰਜਾਬ

ਪਿੰਗਲਵਾੜੇ ਵੱਲੋਂ ਕੀਤੀ ਜਾਂਦੀ ਨਿਸਵਾਰਥ ਸੇਵਾ ਤੋਂ ਕਾਫੀ ਪ੍ਰਭਾਵਿਤ ਹੋਏ ਸ਼ੀਅਰ

October 11, 2018 08:04 AM

ਅੰਮ੍ਰਿਤਸਰ, 10 ਅਕਤੂਬਰ (ਪੋਸਟ ਬਿਊਰੋ) : ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਆਗੂ ਤੇ ਮੁੱਖ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਵੱਲੋਂ ਪਤਨੀ ਜਿੱਲ ਸ਼ੀਅਰ ਸਮੇਤ ਅੱਜ ਅੰਮ੍ਰਿਤਸਰ ਵਿੱਚ ਪਿੰਗਲਵਾੜਾ ਮਾਨਾਵਾਲਾ ਬ੍ਰਾਂਚ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉੱਤੇ ਉਨ੍ਹਾਂ ਨਾਲ ਹਾਊਸ ਆਫ ਕਾਮਨਜ਼ ਕੈਨੇਡਾ ਦੇ ਫੈਡਰਲ ਮੈਂਬਰ ਬੌਬ ਸਰੋਆ ਵੀ ਮੌਜੂਦ ਸਨ।
ਸ਼ੀਅਰ ਦੇ ਪਹੁੰਚਣ ਉੱਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਪ੍ਰੈਜ਼ੀਡੈਂਟ ਡਾ. ਇੰਦਰਜੀਤ ਕੌਰ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਤੇ ਪਿੰਗਲਵਾੜਾ ਦੀਆਂ ਗਤੀਵਿਧੀਆਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਿੰਗਲਵਾੜਾ ਦੀਆਂ ਸੱਤ ਵੱਖ ਵੱਖ ਬ੍ਰਾਂਚਾ ਵਿੱਚ 1800 ਬੇਸਹਾਰਾ, ਯਤੀਮ, ਇੱਕਲੇ ਛੱਡੇ ਗਏ, ਮਾਨਸਿਕ ਤੌਰ ਉੱਤੇ ਕਮਜ਼ੋਰ ਬੱਚਿਆਂ, ਪੁਰਸ਼ਾਂ, ਔਰਤਾਂ ਤੇ ਬਜ਼ੁਰਗਾਂ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਿੰਗਲਵਾੜਾ ਪੰਜ ਵਿੱਦਿਅਕ ਸੰਸਥਾਵਾਂ ਵੀ ਚਲਾ ਰਿਹਾ ਹੈ ਜਿੱਥੇ 1800 ਬੱਚਿਆਂ ਨੂੰ ਬਿਨਾਂ ਕਿਸੇ ਫੀਸ ਦੇ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੁਫਤ ਵਿੱਚ ਕਿਤਾਬਾਂ, ਬੈਗ ਤੇ ਹੋਰ ਸਟੇਸ਼ਨਰੀ ਦੇ ਨਾਲ ਨਾਲ ਟਰਾਂਸਪੋਰਟ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਸਕੂਲਾਂ ਦਾ ਸਾਰਾ ਖਰਚਾ ਵੀ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ, ਕੈਨੇਡਾ ਵੱਲੋਂ ਵੰਡਾਇਆ ਜਾਂਦਾ ਹੈ।
ਪੰਜਾਬੀ ਪੋਸਟ ਦੇ ਪੱਤਰਕਾਰਾਂ ਨਾਲ ਉਚੇਚੇ ਤੌਰ ਉੱਤੇ ਗੱਲਬਾਤ ਕਰਦਿਆਂ ਸ਼ੀਅਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦਾ ਦੌਰਾ ਕਰਦੇ ਸਮੇਂ ਉਨ੍ਹਾਂ ਮਹਿਸੂਸ ਕੀਤਾ ਕਿ ਪੰਜਾਬ ਵਿੱਚ ਗਰੀਬੀ ਜਾਂ ਅਪਾਹਜਤਾ ਨਾਲ ਪ੍ਰਭਾਵਿਤ ਬੱਚਿਆਂ ਤੇ ਪਰਿਵਾਰਾਂ ਦੀ ਮਦਦ ਕਰਕੇ ਇਹ ਸੁਸਾਇਟੀ ਕਿੰਨਾ ਚੰਗਾ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਦੀ ਸਾਂਭ ਸੰਭਾਲ ਇੱਥੇ ਰਹਿਣ ਵਾਲਿਆਂ ਦੀ ਕੀਤੀ ਜਾਂਦੀ ਹੈ ਉਹ ਵੇਖ ਕੇ ਵੀ ਬਹੁਤ ਚੰਗਾ ਲੱਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਬਣਾਉਟੀ ਅੰਗ ਬਣਾਉਣ ਵਾਲੇ ਸੈਂਟਰ, ਚਿਲਡਰਨ ਵਾਰਡ, ਸਪੈਸ਼ਲ ਸਕੂਲ ਤੇ ਡੈੱਫ ਸਕੂਲ ਦਾ ਦੌਰਾ ਵੀ ਕੀਤਾ ਗਿਆ ਤੇ ਉੱਥੇ ਰਹਿਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਆਖਿਆ ਕਿ ਮਨੁੱਖਤਾ ਪ੍ਰਤੀ ਜਿਸ ਤਰ੍ਹਾਂ ਪਿੰਗਲਵਾੜੇ ਦੀ ਟੀਮ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਉਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਡਾ. ਇੰਦਰਜੀਤ ਕੌਰ ਦੀ ਸਾਰੀ ਟੀਮ ਨੂੰ ਵਧਾਈ ਦਿੱਤੀ ਤੇ ਆਖਿਆ ਕਿ ਉਹ ਆਸ ਕਰਦੇ ਹਨ ਕਿ ਆਪਣ ਇਸ ਨੇਕ ਕੰਮ ਲਈ ਪਿੰਗਲਵਾੜਾ ਪੂਰੀ ਦੁਨੀਆ ਵਿੱਚ ਜਾਣਿਆ ਜਾਵੇ।
ਇਸ ਦੌਰਾਨ ਸ਼ੀਅਰ ਨੇ ਆਖਿਆ ਕਿ ਉਨ੍ਹਾਂ ਨੂੰ ਅਫਗਾਨਿਸਤਾਨ ਵਿਚਲੇ ਘੱਟ ਗਿਣਤੀ ਸਿੱਖ ਤੇ ਹਿੰਦੂ ਰਫਿਊਜੀਆਂ ਨਾਲ ਮੁਲਾਕਾਤ ਕਰਨ ਦਾ ਵੀ ਮੌਕਾ ਮਿਲਿਆ। ਅਫਗਾਨਿਸਤਾਨ ਵਿੱਚ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਬਾਰੇ ਵੀ ਉਨ੍ਹਾਂ ਸਾਨੂੰ ਵਿਸਥਾਰ ਨਾਲ ਦੱਸਿਆ। ਸ਼ੀਅਰ ਨੇ ਦੱਸਿਆ ਕਿ ਇਹ ਪਰਿਵਾਰ ਅਫਗਾਨਿਸਤਾਨ ਤੋਂ ਨਵੀਂ ਦਿੱਲੀ ਆਏ ਹਨ। ਉਨ੍ਹਾਂ ਨੂੰ ਰਫਿਊਜੀਆਂ ਸਬੰਧੀ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਵੱਲੋਂ ਰਫਿਊਜੀਆਂ ਦਾ ਦਰਜਾ ਦਿੱਤਾ ਗਿਆ ਹੈ। ਇਸ ਦੌਰਾਨ ਮਨਮੀਤ ਸਿੰਘ ਭੁੱਲਰ ਚੈਰੀਟੇਬਲ ਫਾਊਂਡੇਸ਼ਨ ਰਾਹੀਂ ਇਨ੍ਹਾਂ ਸਾਰਿਆਂ ਨੂੰ ਪ੍ਰਾਈਵੇਟ ਸਪਾਂਸਰਸਿ਼ਪ ਜ਼ਰੀਏ ਕੈਨੇਡਾ ਲਿਜਾਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।
ਸ਼ੀਅਰ ਨੇ ਆਖਿਆ ਕਿ ਇਨ੍ਹਾਂ ਵੱਲੋਂ ਦੱਸੀਆਂ ਗਈਆਂ ਕਹਾਣੀਆਂ ਦਿਲ ਦਹਿਲਾ ਦੇਣ ਵਾਲੀਆਂ ਸਨ ਤੇ ਤਸਵੀਰਾਂ ਅਜਿਹੀਆਂ ਸਨ ਜਿਹੜੀਆਂ ਵੇਖੀਆਂ ਨਹੀਂ ਜਾ ਸਕਦੀਆਂ। ਉਨ੍ਹਾਂ ਨੂੰ ਅਫਗਾਨਿਸਤਾਨ ਵਿੱਚ ਆਪਣੇ ਧਰਮ ਦੀ ਪਾਲਣਾ ਕਰਨ ਦਾ ਅਧਿਕਾਰ ਵੀ ਨਹੀਂ ਸੀ ਤੇ ਨਾ ਹੀ ਮੁੱਢਲੀ ਮੈਡੀਕਲ ਸਹਾਇਤਾ ਹੀ ਮੁਹੱਈਆ ਕਰਵਾਈ ਜਾਂਦੀ ਸੀ, ਮਾਂਵਾਂ ਤੇ ਭੈਣਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਸੀ, ਕਈਆਂ ਨੂੰ ਤਾਂ ਖਤਮ ਹੀ ਕਰ ਦਿੱਤਾ ਗਿਆ।
ਸ਼ੀਅਰ ਨੇ ਆਖਿਆ ਕਿ ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਇਸ ਮੁੱਦੇ ਉੱਤੇ ਕੈਨੇਡਾ ਵਿੱਚ ਵੀ ਸਿੱਖ ਤੇ ਹਿੰਦੂ ਕਮਿਊਨਿਟੀ ਮੈਂਬਰਜ਼ ਨਾਲ ਮੁਲਾਕਾਤ ਕਰ ਚੁੱਕੀ ਹੈ। ਇਸ ਮਾਮਲੇ ਵਿੱਚ ਟਰੂਡੋ ਸਰਕਾਰ ਵੱਲੋਂ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ ਪਰ ਅਜੇ ਤੱਕ ਇਸ ਪਾਸੇ ਲਿਬਰਲਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸਾਨੂੰ ਇਸ ਉੱਤੇ ਫੌਰੀ ਕਾਰਵਾਈ ਚਾਹੀਦੀ ਹੈ। ਇਹ ਕੋਈ ਤੇਰਾ ਮੇਰਾ ਮੁੱਦਾ ਨਹੀਂ ਹੈ ਸਗੋਂ ਮਨੁੱਖਤਾ ਨਾਲ ਸਬੰਧਤ ਸਾਂਝਾ ਮੁੱਦਾ ਹੈ। ਇੱਥੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਕੈਨੇਡਾ ਦੇ ਕੰਜ਼ਰਵੇਟਿਵ ਹਮੇਸ਼ਾਂ ਆਪਣੀਆਂ ਮਨੁੱਖਤਾਵਾਦੀ ਕਦਰਾਂ ਕੀਮਤਾਂ ਉੱਤੇ ਪਹਿਰਾ ਦਿੰਦੇ ਰਹਿਣਗੇ ਤੇ ਕੌਮਾਂਤਰੀ ਪੱਧਰ ਉੱਤੇ ਵੀ ਅਜਿਹੇ ਮੁੱਦੇ ਉਠਾਉਂਦੇ ਰਹਿਣਗੇ।

 

 

 

Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ
ਪੰਜਾਬ ਸਰਕਾਰ ਵੱਲੋਂ ਨਵੀਂ ਮਾਈਨਿੰਗ ਨੀਤੀ ਨੂੰ ਪ੍ਰਵਾਨਗੀ
ਪੰਜਾਬ ਨੇ ਚੰਡੀਗੜ੍ਹ ਉੱਤੇ ਅਪਣੇ ਹੱਕ ਬਚਾਉਣ ਦੀ ਇੱਕ ਲੜਾਈ ਜਿੱਤੀ
ਏਅਰ ਇੰਡੀਆ ਨੂੰ ਦੁਨੀਆ ਭਰ ਦੀਆਂ ਸੇਵਾਵਾਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ: ਹਾਈ ਕੋਰਟ
‘ਆਪ’ ਪਾਰਟੀ ਨੇ ਰੁੱਸੇ ਲੋਕਾਂ ਨੂੰ ਮਨਾਉਣ ਲਈ ਤਾਲਮੇਲ ਕਮੇਟੀ ਬਣਾਈ
ਪੁਲਸ ਆਪਣੇ ਉੱਤੇ ਹਮਲੇ ਦੇ ਸਬੂਤ ਪੇਸ਼ ਨਹੀਂ ਕਰ ਸਕੀ, ਤਿੰਨ ਗੈਂਗਸਟਰ ਬਰੀ
ਬੇਅਦਬੀ ਤੇ ਗੋਲੀ-ਕਾਂਡ ਦੇ ਕੇਸ ਸੀ ਬੀ ਆਈ ਤੋਂ ਵਾਪਸ ਲੈਣ ਦੇ ਐਲਾਨ ਨਾਲ ਪੰਜਾਬ ਸਰਕਾਰ ਫਸੀ
ਲੁਧਿਆਣਾ ਤੋਂ ਸੰਨੀ ਦਿਓਲ ਨੇ ਅਕਾਲੀ ਟਿਕਟ ਠੁਕਰਾਈ, ਭਾਜਪਾ ਨੇ ਅੰਮ੍ਰਿਤਸਰ ਸੀਟ ਨਹੀਂ ਛੱਡੀ
ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਪੰਜ ਦਿਨਾਂ ਦੌਰੇ ਉੱਤੇ ਇਸਰਾਈਲ ਜਾਣਗੇ
ਆਰ ਟੀ ਆਈ ਤੋਂ ਖੁਲਾਸਾ : ਅੰਗਰੇਜ਼ਾਂ ਨੇ ਗਲਤ ਢੰਗ ਨਾਲ ਹਥਿਆਇਆ ਸੀ ਕੋਹਿਨੂਰ ਹੀਰਾ