Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਧਾਰਮਿਕ ਚਿੰਤਾਵਾਂ ਕਾਰਨ ਨਹੀਂ ਬਦਲੀ ਜਾਵੇਗੀ ਵੋਟਾਂ ਪਾਉਣ ਵਾਲੀ ਤਰੀਕ : ਪੇਰਾਲਟ

July 30, 2019 11:56 AM

ਓਟਵਾ, 29 ਜੁਲਾਈ (ਪੋਸਟ ਬਿਊਰੋ) : ਕੈਨੇਡਾ ਦੇ ਚੀਫ ਇਲੈਕਟੋਰਲ ਅਧਿਕਾਰੀ ਦਾ ਕਹਿਣਾ ਹੈ ਕਿ ਵੋਟਰਜ਼ ਪਹਿਲਾਂ ਤੋਂ ਹੀ ਉਲੀਕੀ ਗਈ ਯੋਜਨਾ ਮੁਤਾਬਕ 21 ਅਕਤੂਬਰ ਨੂੰ ਵੋਟਾਂ ਪਾਉਣਗੇ। ਉਨ੍ਹਾਂ ਆਖਿਆ ਕਿ ਯਹੂਦੀਆਂ ਦੀ ਛੁੱਟੀ ਦੇ ਚੱਲਦਿਆਂ ਵੋਟਿੰਗ ਡੇਅ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾ ਰਹੀ। 
ਫੈਡਰਲ ਨਿਯਮ ਤਹਿਤ ਚੋਣਾਂ ਵਾਲਾ ਦਿਨ 21 ਅਕਤੂਬਰ ਤੋਂ ਲੇਟ ਨਹੀਂ ਹੋ ਸਕਦਾ। ਜ਼ਿਕਰਯੋਗ ਹੈ ਕਿ ਇਸ ਸਾਲ 21 ਅਕਤੂਬਰ ਨੂੰ ਯਹੂਦੀਆਂ ਦੀ ਛੁੱਟੀ ਸੈæਮਿਨੀ ਐਤਜ਼ਰਤ ਵੀ ਆ ਰਹੀ ਹੈ, ਜਿਸ ਦਿਨ ਕੱਟੜਪੰਥੀ ਯਹੂਦੀਆਂ ਨੂੰ ਕੰਮ ਕਰਨ, ਵੋਟ ਜਾਂ ਕੈਂਪੇਨ ਵਿੱਚ ਹਿੱਸਾ ਲੈਣ ਦੀ ਮਨਾਹੀ ਹੈ। ਇਲੈਕਸ਼ਨ ਕੈਨੇਡਾ ਉੱਤੇ ਵੋਟਾਂ ਵਾਲੀ ਤਾਰੀਕ ਬਦਲਣ ਲਈ ਲਾਬੀਕਾਰਾਂ ਰਾਹੀਂ ਦਬਾਅ ਵੀ ਪਾਇਆ ਗਿਆ ਸੀ। ਪਰ ਚੋਣਾਂ ਦੇ ਐਨੀ ਨੇੜੇ ਆ ਕੇ ਤਰੀਕ ਵਿੱਚ ਤਬਦੀਲੀ ਕਰਨ ਤੋਂ ਇਲੈਕਸ਼ਨ ਕੈਨੇਡਾ ਨੇ ਇਨਕਾਰ ਕਰ ਦਿੱਤਾ। 
ਪਿਛਲੇ ਹਫਤੇ ਅਦਾਲਤ ਨੇ ਚੀਫ ਇਲੈਕਟੋਰਲ ਅਧਿਕਾਰੀ ਸਟੀਫਨ ਪੇਰਾਲਟ ਨੂੰ ਇਸ ਫੈਸਲੇ ਦੇ ਸਬੰਧ ਵਿੱਚ ਇੱਕ ਵਾਰੀ ਮੁੜ ਵਿਚਾਰ ਕਰਨ ਦਾ ਹੁਕਮ ਦਿੱਤਾ ਸੀ ਤੇ ਪ੍ਰਭਾਵਿਤ ਵੋਟਰਾਂ ਦੇ ਚਾਰਟਰ ਅਧਿਕਾਰਾਂ ਦੀ ਉਲੰਘਣਾਂ ਰੋਕਣ ਲਈ ਕੋਈ ਵਿਚਲਾ ਰਾਹ ਕੱਢਣ ਦੀ ਹਦਾਇਤ ਕੀਤੀ ਸੀ। ਪਰ ਪੇਰਾਲਟ ਨੇ ਸੋਮਵਾਰ ਨੂੰ ਇਹ ਸਪਸ਼ਟ ਕਰ ਦਿੱਤਾ ਕਿ ਇਸ ਸਮੇਂ ਉੱਤੇ ਆ ਕੇ ਤਰੀਕ ਵਿੱਚ ਕੀਤੀ ਜਾਣ ਵਾਲੀ ਤਬਦੀਲੀ ਜਨਤਾ ਦੇ ਹਿਤ ਵਿੱਚ ਨਹੀਂ ਹੈ। ਇਸ ਲਈ ਕਿਸੇ ਤਰ੍ਹਾਂ ਦੀ ਤਬਦੀਲੀ ਦੀ ਸਿਫਾਰਿਸ਼ ਨਹੀਂ ਕੀਤੀ ਗਈ ਹੈ।  

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ