Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਨਜਰਰੀਆ

ਇੱਕ ਹੀ ਉਦੇਸ਼ ਅਤੇ ਸਥਾਨ ਲਈ ਦੋ ਨਗਰ ਕੀਰਤਨ ਕਿਉਂ

July 31, 2019 09:26 AM

-ਜਸਵੰਤ ਸਿੰਘ ਅਜੀਤ
ਦਿੱਲੀ ਦੀ ਸਿੱਖ ਰਾਜਨੀਤੀ 'ਚ ਅੱਜਕੱਲ੍ਹ ਇੱਕ ਹੀ ਉਦੇਸ਼ ਅਤੇ ਸਥਾਨ ਲਈ ਦੋ ਨਗਰ ਕੀਰਤਨਾਂ ਦਾ ਆਯੋਜਨ ਕੀਤੇ ਜਾਣ ਦਾ ਮੁੱਦਾ ਮੁੱਖ ਤੌਰ 'ਤੇ ਚਰਚਾ ਦਾ ਵਿਸ਼ਾ ਬਣਿਆ ਪਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਇਸ ਮੁੱਦੇ ਦੇ ਹੱਲ ਲਈ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ, ਪਰ ਸਵਾਲ ਇਹ ਹੈ ਕਿ ਦੋਵੇਂ ਧਿਰਾਂ ਇਸ ਮੁੱਦੇ ਬਾਰੇ ਕਿਸੇ ਇੱਕ ਫੈਸਲੇ 'ਤੇ ਇਕਮਤ ਹੋਣ ਲਈ ਤਿਆਰ ਹੋ ਸਕਣਗੀਆਂ? ਇਸ ਸਵਾਲ ਦੇ ਪੈਦਾ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮੁਖੀ ਸਰਨਾ ਭਰਾ ਇਸ ਨਗਰ ਕੀਰਤਨ ਦੇ ਆਯੋਜਨ ਅਤੇ ਇਸ ਨੂੰ ਸਫਲ ਬਣਾਉਣ ਬਾਰੇ ਦੋ ਸਾਲਾਂ ਤੋਂ ਤਿਆਰੀਆਂ ਕਰਨ 'ਚ ਰੁੱਝੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਨਾ ਸਿਰਫ ਵੱਖ-ਵੱਖ ਪੱਧਰਾਂ 'ਤੇ ਜ਼ਰੂਰੀ ਮਨਜ਼ੂਰੀਆਂ ਹਾਸਲ ਕੀਤੀਆਂ, ਸਗੋਂ ਆਮ ਸਹਿਮਤੀ ਬਣਾਉਣ ਤੇ ਸਹਿਯੋਗ ਹਾਸਲ ਕਰਨ ਲਈ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦੇ ਮੁਖੀਆਂ ਤੱਕ ਵੀ ਪਹੁੰਚ ਕੀਤੀ ਹੋਈ ਹੈ। ਉਨ੍ਹਾਂ ਨੇ ਆਪਣੇ ਵਿਰੋਧੀ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀਆਂ ਦਾ ਸਹਿਯੋਗ ਹਾਸਲ ਕਰਨ ਦੇ ਉਦੇਸ਼ ਨਾਲ ਉਨ੍ਹਾਂ ਵੱਲ ਵੀ ਹੱਥ ਵਧਾਇਆ। ਇਹ ਗੱਲ ਵੱਖਰੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਦੇਣ ਤੋਂ ਵੀ ਨਾਂਹ ਕਰ ਦਿੱਤੀ, ਜਦ ਕਿ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਮਿਲ ਕੇ ਪਹਿਲਾਂ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਵਾਅਦਾ ਕੀਤਾ ਅਤੇ ਫਿਰ ਦੂਸਰੇ ਪਲ ਇਹ ਕਹਿ ਕੇ ਵਾਅਦੇ ਤੋਂ ਮੁਨਕਰ ਹੋਣ ਦਾ ਸੰਕੇਤ ਦੇ ਦਿੱਤਾ ਕਿ ਕਿਸੇ ਸਿਆਸੀ ਪਾਰਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਦਾ ਆਯੋਜਨ ਹੀ ਨਹੀਂ ਕੀਤਾ ਜਾ ਸਕਦਾ। ਮੰਨਿਆ ਜਾਂਦਾ ਕਿ ਚੰਗਾ ਹੁੰਦਾ ਕਿ ਉਸ ਸਮੇਂ ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਦੋਵੇਂ ਹੀ ਪਰਮਜੀਤ ਸਿੰਘ ਸਰਨਾ ਨੂੰ ਮਿਲਣ ਪਹੁੰਚੇ ਵਫਦ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵੱਲੋਂ ਸਹਿਯੋਗ ਕਰਨ ਦੀ ਮੰਗ ਨੂੰ ਉਸੇ ਤਰ੍ਹਾਂ ਮੰਨ ਲੈਂਦੇ, ਜਿਵੇਂ ਮਨਜੀਤ ਸਿੰਘ ਜੀ ਕੇ ਨੇ ਸਰਨਾ ਭਰਾਵਾਂ ਨਾਲ ਸਿਆਸੀ ਮਤਭੇਦ ਦੇ ਬਾਵਜੂਦ ਉਨ੍ਹਾਂ ਵੱਲੋਂ ਕੀਤੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਕੇ ਮਿਸਾਲ ਕਾਇਮ ਕੀਤੀ। ਜੇ ਉਹ ਸਰਨਾ ਭਰਾਵਾਂ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲੈਂਦੇ ਤਾਂ ਉਹ ਗੁਰਦੁਆਰਾ ਬੰਗਲਾ ਸਾਹਿਬ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਦੀ ਤਿਆਰੀ ਦਾ ਸਾਰਾ ਕੰਮ ਆਪਣੀ ਨਿਗਰਾਨੀ 'ਚ ਕਰਵਾ ਕੇ ਨਗਰ ਕੀਰਤਨ ਦੀ ਸ਼ੁਰੂਆਤ ਦਾ ਸਾਰਾ ਮੇਲਾ ਲੁੱਟ ਕੇ ਆਪਣੇ ਨਾਂਅ ਕਰ ਸਕਦੇ ਸਨ, ਪਰ ਕਿਹਾ ਜਾਂਦਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਕੀਤੇ ਜਾ ਰਹੇ ਨਗਰ ਕੀਰਤਨ ਨੂੰ ਕਿਸੇ ਵੀ ਕੀਮਤ 'ਤੇ ਅਸਫਲ ਕਰਨ ਅਤੇ ਉਸ ਦੀ ਚਮਕ ਨੂੰ ਫਿੱਕਾ ਕਰਨ ਤੁਲੇ ਹੋਏ ਹਨ।
ਜਾਣਕਾਰ ਸੂਤਰਾਂ ਅਨੁਸਾਰ ਇਸ ਦੇ ਲਈ ਉਨ੍ਹਾਂ ਨੂੰ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਹਿ ਅਤੇ ਮਨਜਿੰਦਰ ਸਿੰਘ ਸਿਰਸਾ ਨਾਲ ਜੁੜੇ ਚੱਲੇ ਆ ਰਹੇ ਭਾਜਪਾ ਦੇ ਇੱਕ ਧੜੇ ਦਾ ਸਹਿਯੋਗ ਮਿਲ ਰਿਹਾ ਹੈ। ਪਤਾ ਲੱਗਾ ਹੈ ਕਿ ਅਕਾਲੀ ਦਲ ਬਾਦਲ ਵੱਲੋਂ ਮਿਲੀ ਸ਼ਹਿ ਅਤੇ ਭਾਜਪਾ ਦੇ ਇੱਕ ਧੜੇ ਵੱਲੋਂ ਮਿਲੇ ਸਹਿਯੋਗ ਦੇ ਸਹਾਰੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਹਿਲਾਂ ਨਗਰ ਕੀਰਤਨ ਦਾ ਆਯੋਜਨ ਪੰਜ ਨਵੰਬਰ ਨੂੰ ਕਰਨ ਦਾ ਐਲਾਨ ਕੀਤਾ, ਬਾਅਦ ਵਿੱਚ ਇਸ ਦੀ ਤਰੀਕ ਬਦਲ ਕੇ 29 ਅਤੇ ਫਿਰ 28 ਅਕਤੂਬਰ ਕਰ ਦਿੱਤੀ। ਜਦੋਂ ਸਰਨਾ ਭਰਾਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਦੋਵਾਂ ਨਗਰ ਕੀਰਤਨਾਂ ਦਾ ਆਯੋਜਨ ਕਰਨ ਅਤੇ ਹੋਣ ਵਾਲੇ ਸੰਭਾਵਿਤ ਟਕਰਾਅ ਤੋਂ ਬਚਣ ਲਈ ਆਪਣੇ ਵੱਲੋਂ ਆਯੋਜਤ ਨਗਰ ਕੀਰਤਨ ਦਾ ਥਾਂ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਊ ਬਦਲ ਦਿੱਤਾ ਤਾਂ ਗੁਰਦੁਆਰਾ ਕਮੇਟੀ ਦੇ ਮੁਖੀਆਂ ਨੂੰ ਲੱਗਾ ਕਿ ਜੇ ਉਹ ਆਪਣੇ ਨਗਰ ਕੀਰਤਨ ਸਥਾਨ ਗੁਰੂ ਨਾਨਕ ਪਿਆਊ ਕਰਦੇ ਹਨ ਤਾਂ ਪੂਰੀ ਤਰ੍ਹਾਂ ਨੰਗੇ ਹੋ ਜਾਣਗੇ। ਇਸ ਲਈ ਉਨ੍ਹਾਂ ਨੇ ਇਹ ਸੋਚ ਕੇ ਕਿ ਜੇ ਉਹ ਨਗਰ ਕੀਰਤਨ ਦਾ ਆਯੋਜਨ ਪਹਿਲਾਂ ਕਰ ਲੈਂਦੇ ਹਨ ਤਾਂ ਰਸਤੇ 'ਚ ਉਸ ਨੂੰ ਜੋ ਸਵਾਗਤ-ਸਨਮਾਨ ਮਿਲੇਗਾ, ਉਸ ਦੇ ਮੁਕਾਬਲੇ 15 ਦਿਨ ਬਾਅਦ ਆਯੋਜਤ ਹੋਣ ਵਾਲੇ ਨਗਰ ਕੀਰਤਨ ਨੂੰ ਨਹੀਂ ਮਿਲ ਸਕੇਗਾ, ਇਸ ਲਈ ਉਨ੍ਹਾਂ ਆਪਣੇ ਨਗਰ ਕੀਰਤਨ ਦਾ ਆਯੋਜਨ 13 ਅਕਤੂਬਰ ਨੂੰ ਕਰਨ ਦਾ ਫੈਸਲਾ ਕਰ ਲਿਆ। ਕਿਹਾ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਦੇ ਇੱਕ ਧੜੇ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਦਿੱਲੀ, ਹਰਿਆਣਾ ਅਤੇ ਪੰਜਾਬ 'ਚ ਉਨ੍ਹਾਂ ਵੱਲੋਂ ਆਯੋਜਤ ਨਗਰ ਕੀਰਤਨ ਦਾ ਅਜਿਹਾ ਭਾਰੀ ਸਵਾਗਤ ਹੋਵੇਗਾ ਕਿ ਉਸ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ 15 ਦਿਨਾਂ ਬਾਅਦ ਾਹੋਣ ਵਾਲੇ ਨਗਰ ਕੀਰਤਨ ਦਾ ਸਵਾਗਤ ਫਿੱਕਾ ਲੱਗੇਗਾ। ਵੇਖਣਾ ਹੋਵੇਗਾ ਕਿ ਇਨ੍ਹਾਂ ਨਗਰ ਕੀਰਤਨਾਂ ਪ੍ਰਤੀ ਦਿੱਲੀ, ਹਰਿਆਣਾ, ਪੰਜਾਬ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਅਤੇ ਸੰਗਤਾਂ ਦਾ ਵਤੀਰਾ ਕਿਹੋ ਜਿਹਾ ਰਹਿੰਦਾ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਏ ਜਾਣ ਲਈ ਵੱਖ ਵੱਖ ਸੰਸਥਾਵਾਂ ਵੱਲੋਂ ਆਯੋਜਤ ਕੀਤੇ ਜਾ ਰਹੇ ਪ੍ਰੋਗਰਾਮਾਂ ਦਾ ਜਾਇਜ਼ ਲੈਂਦੇ ਹੋਏ ਕਿਹਾ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮੌਕੇ 'ਤੇ ਕਈ ਮਹੱਤਵ ਪੂਰਨ ਪ੍ਰੋਗਰਾਮ ਆਯੋਜਤ ਕੀਤੇ ਜਾ ਰਹੇ ਹਨ, ਪਰ ਕਿਸੇ ਸਿੱਖ ਸੰਸਥਾ ਨੇ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਸਥਾਨਾਂ, ਹਰਿਦੁਆਰ ਸਥਿਤ ਗੁਰਦੁਆਰਾ ਗਿਆਨ ਗੋਦੜੀ ਅਤੇ ਸਿੱਕਮ ਦੇ ਗੁਰਦੁਆਰਾ ਡਾਂਗ ਮਾਰ ਸਾਹਿਬ ਨੂੰ ਆਜ਼ਾਦ ਕਰਵਾਏ ਜਾਣ ਦੇ ਸੰਬੰਧ ਵਿੱਚ ਕੋਈ ਪ੍ਰੋਗਰਾਮ ਨਹੀਂ ਦਿੱਤਾ ਅਤੇ ਨਾ ਕਿਸੇ ਨੇ ਸਰਕਾਰ ਤੱਕ ਪਹੁੰਚ ਕਰ ਕੇ ਇਹ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇਤਿਹਾਸਕਤਾ ਪ੍ਰਦਾਨ ਕਰਨ ਲਈ ਇਹ ਇਤਿਹਾਸਕ ਸਥਾਨ ਪੰਥ ਨੂੰ ਸੌਂਪਣ ਵੱਲ ਕਦਮ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਸ਼ਾਲ ਪ੍ਰੋਗਰਾਮ ਆਯੋਜਤ ਕੀਤੇ ਜਾਣ ਦੀ ਲਾਲਸਾ 'ਚ ਇਨ੍ਹਾਂ ਇਤਿਹਾਸਕ ਸਥਾਨਾਂ ਦੀ ਆਜ਼ਾਦੀ ਲਈ ਆਰੰਭੀ ਹੋਈ ਮੁਹਿੰਮ ਨੂੰ ਬਿਲਕੁਲ ਹੀ ਭੁਲਾ ਦਿੱਤਾ ਗਿਆ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਕੁਲਦੀਪ ਸਿੰਘ ਭੋਗਲ ਦੀ ਅਗਵਾਈ 'ਚ ਨਵੰਬਰ 84 ਦੇ ਪੀੜਤਾਂ ਨੂੰ ਇਨਸਾਫ ਦਿਵਾਏ ਜਾਣ ਦੀ ਸੰਘਰਸ਼ ਕਰ ਰਹੀ ਜਥੇਬੰਦੀ ‘ਕੁਲ ਹਿੰਦ ਦੰਗਾ ਪੀੜਤ ਰਾਹਤ ਕਮੇਟੀ' ਦਾ ਬੀਤੇ ਦਿਨੀਂ ਮੁੜ ਗਠਨ ਕੀਤਾ ਗਿਆ। ਬੀਤੇ ਵਿੱਚ ਭੋਗਲ ਵੱਲੋਂ ਕੀਤੀਆਂ ਸੇਵਾਵਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਫਿਰ ਤੋਂ ਕਮੇਟੀ ਦੇ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਅਤੇ ਪਾਰਲੀਮੈਂਟ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਮੁੱਖ ਸਰਪ੍ਰਸਤ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਤਰਲੋਚਨ ਸਿੰਘ ਨੂੰ ਸਰਪ੍ਰਸਤ ਬਣਾਇਆ ਗਿਆ। ਹਰਮੀਤ ਸਿੰਘ ਭੋਗਲ ਨੂੰ ਪ੍ਰਧਨਾਨ ਜਨਰਲ ਸਕੱਤਰ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਰਵਿੰਦਰ ਸਿੰਘ ਖੁਰਾਣਾ ਤੇ ਪਰਮਿੰਦਰ ਪਾਲ ਸਿੰਘ ਐਮ ਐਨ ਸਮੇਤ ਚਾਰ ਜਨਰਲ ਸਕੱਤਰ, ਸੱਤ ਮੀਤ ਪ੍ਰਧਾਨ, ਪੰਜ ਸਕੱਤਰ ਅਤੇ ਪੰਜ ਹੀ ਸੰਯੁਕਤ ਸਕੱਤਰ ਬਣਾਏ ਗਏ। ਦਿੱਲੀ ਨਗਰ ਨਿਗਮ ਦੇ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਮੰਗ ਕੀਤੀ ਹੈ ਕਿ ਸੋਸ਼ਲ ਮੀਡੀਆ 'ਤੇ ਜਿਹੜੇ ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਿੱਤਰ ਵਿਗਾੜ ਕੇ ਪੇਸ਼ ਕਰ ਰਹੇ ਹਨ, ਉਨ੍ਹਾਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਕਿ ਭਵਿੱਖ ਵਿੱਚ ਫਿਰ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ।

 

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਆਮ ਲੋਕਾਂ ਦੀ ‘ਆਮਦਨ’ ਜੋੜ ਕੇ ਦੱਸੀ ਜਾਂਦੀ ਭਾਰਤ ਦੀ ‘ਔਸਤ’ ਦੇ ਅੰਕੜੇ ਮੂਰਖ ਬਣਾਉਂਦੇ ਹਨ ਲੋਕਾਂ ਨੂੰ ਵਿਸ਼ਵ ਦੇ ਮਹਾਨ ਖਿਡਾਰੀ: ‘ਭਾਗ ਮਿਲਖਾ ਭਾਗ’ ਵਿਚਲਾ ਅਸਲੀ ਮਿਲਖਾ ਸਿੰਘ ਚੋਣ-ਜੰਗ ਨੂੰ ਜਦੋਂ ਜੰਗ ਮੰਨ ਲਉ ਤਾਂ ਅਸੂਲ-ਨਿਯਮ ਬਾਰੇ ਸੋਚਣ ਦੀ ਲੋੜ ਨਹੀਂ ਰਹਿੰਦੀ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’ ਵਿਸ਼ਵ ਦੇ ਮਹਾਨ ਖਿਡਾਰੀ: ਭਾਰਤੀ ਹਾਕੀ ਟੀਮਾਂ ਦਾ ਕਪਤਾਨ ਅਜੀਤਪਾਲ ਸਿੰਘ