Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਰਾਜਨਾਥ ਵੱਲੋਂ ਚੰਡੀਗੜ੍ਹ ਵਿਚ ਸਿੱਖ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਐਲਾਨ

October 11, 2018 06:01 PM

*ਯੂਟੀ ਵਿਚ ਕਰਮਚਾਰੀਆਂ ਦੀ ਤਾਇਨਾਤੀ ਲਈ 60:40 ਅਨੁਪਾਤ ਕਾਇਮ ਰੱਖਣ ਦਾ ਭਰੋਸਾ
*ਬਾਦਲ ਨੇ ਚੰਡੀਗੜ੍ਹ ਜਲਦੀ ਪੰਜਾਬ ਨੂੰ ਸੌਂਪੇ ਜਾਣ ਦੀ ਅਪੀਲ ਕੀਤੀ

ਚੰਡੀਗੜ੍ਹ, 11 ਅਕਤੂਬਰ (ਪੋਸਟ ਬਿਊਰੋ): ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਯੂਟੀ ਅੰਦਰ ਸਿੱਖ ਔਰਤਾਂ ਲਈ ਹੈਲਮਟ ਪਾਉਣਾ ਲਾਜ਼ਮੀ ਕਰਨ ਵਾਲੇ ਨੋਟੀਫਿਕੇਸ਼ਨ ਨੂੰ ਵਾਪਸ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਗਏ ਅਕਾਲੀ ਦਲ ਦੇ ਵਫ਼ਦ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਚੰਡੀਗੜ ਵਿਚ ਪੰਜਾਬ ਅਤੇ ਹਰਿਆਣਾ ਤੋਂ ਕਰਮਚਾਰੀਆਂ ਦੀ ਨਿਯੁਕਤੀ ਨੂੰ ਲੈ ਕੇ 60:40 ਦੇ ਅਨੁਪਾਤ ਨੂੰ ਬਰਕਰਾਰ ਰੱਖਿਆ ਜਾਵੇਗਾ।
ਸਿੱਖ ਭਾਈਚਾਰੇ ਅਤੇ ਪੰਜਾਬੀਆਂ ਦੀਆਂ ਇਹਨਾਂ ਦੋਵੇਂ ਮੰਗਾਂ ਨੂੰ ਮੰਨਣ ਲਈ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਾਜਨਾਥ ਸਿੰਘ ਨੇ ਭਰੋਸਾ ਦਿਵਾਇਆ ਹੈ ਕਿ ਜੁਲਾਈ 2018 ਵਿਚ ਜਾਰੀ ਕੀਤੇ ਸਿੱਖ ਔਰਤਾਂ ਲਈ ਚੰਡੀਗੜ੍ਹ ਵਿਚ ਹੈਲਮਟ ਪਾਉਣਾ ਲਾਜ਼ਮੀ ਬਣਾਉਣ ਵਾਲੇ ਨੋਟੀਫਿਕੇਸ਼ਨ ਨੂੰ ਵਾਪਸ ਲਿਆ ਜਾਵੇਗਾ ਅਤੇ ਉਹਨਾਂ ਨੂੰ ਪਹਿਲਾਂ ਵਾਂਗ ਹੀ ਦੋ-ਪਹੀਆ ਵਾਹਨ ਦੀ ਸਵਾਰੀ ਕਰਦਿਆਂ ਹੈਲਮਟ ਪਾਉਣ ਤੋਂ ਛੋਟ ਹੋਵੇਗੀ। ਦਿੱਲੀ ਵਿਚ ਇੱਕ ਮੀਟਿੰਗ ਦੌਰਾਨ ਅਕਾਲੀ ਦਲ ਦੇ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਇਹ ਨੋਟੀਫਿਕੇਸ਼ਨ ਨਾ ਸਿਰਫ ਇਸ ਮੁੱਦੇ ਉੱਤੇ ਸੁਪਰੀਮ ਕੋਰਟ ਵਲੋਂ ਦਿੱਤੇ ਫੈਸਲੇ ਦੇ ਖ਼ਿਲਾਫ ਹੈ, ਸਗੋਂ ਸਿੱਖ ਰਹਿਤ ਮਰਿਆਦਾ ਦੇ ਵੀ ਵਿਰੁਧ ਹੈ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਨੇ, ਜਿਹਨਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਸਨ, ਅਕਾਲੀ ਦਲ ਦੀ ਉਸ ਅਪੀਲ ਉੱਤੇ ਸਾਰਥਕ ਹੁੰਗਾਰਾ ਭਰਨ ਲਈ ਵੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਸੰਘੀ ਖੇਤਰਾਂ ਦੇ ਸਾਂਝੇ ਪੁਲਿਸ ਕੇਡਰ ਬਾਰੇ ਨੋਟੀਫਿਕੇਸ਼ਨ ਲਿਆ ਕੇ ਚੰਡੀਗੜ੍ਹ ਉੱਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਵਫ਼ਦ ਨੇ ਦੱਸਿਆ ਸੀ ਕਿ ਇਹ ਨੋਟੀਫਿਕੇਸ਼ਨ ਜਿੱਥੇ ਮੁੱਢਲੇ ਦਰਜੇ ਦੇ 50 ਫੀਸਦੀ ਪੁਲਿਸ ਕਰਮੀਆਂ ਦੇ ਅਹੁਦੇ ਸਿੱਧੀ ਭਰਤੀ ਰਾਹੀਂ ਭਰੇ ਜਾਣ ਦਾ ਨਿਰਦੇਸ਼ ਦਿੰਦਾ ਹੈ, ਉੱਥੇ ਬਾਕੀ ਬਚੇ ਅਹੁਦਿਆਂ ਉੱਤੇ ਭਰਤੀ ਡੀਏਐਨਆਈਪੀਐਸ (ਦਿੱਲੀ, ਅੰਡਾਮਾਨ ਅਤੇ ਨਿਕੋਬਾਰ ਮਹਾਂਦੀਪ, ਦਮਨ ਅਤੇ ਦੀਊ ਅਤੇ ਦਾਦਰਾ ਨਗਰ ਹਵੇਲੀ ਪੁਲਿਸ) ਕੇਡਰ ਵਿਚੋਂ ਕੀਤੇ ਜਾਣ ਦਾ ਹੁਕਮ ਦਿੰਦਾ ਹੈ। ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪੰਜਾਬ ਪੁਨਰਗਠਨ ਐਕਟ ਦੀ ਸਿੱਧੀ ਉਲੰਘਣਾ ਹੈ, ਜਿਹੜਾ ਕਿ ਸਪੱਸ਼ਟ ਰੂਪ ਵਿਚ ਨਿਰਧਾਰਿਤ ਕਰਦਾ ਹੈ ਕਿ ਚੰਡੀਗੜ੍ਹ ਪ੍ਰਸਾਸ਼ਨ ਲਈ ਕਰਮਚਾਰੀਆਂ ਦੀ ਭਰਤੀ ਪੰਜਾਬ ਅਤੇ ਹਰਿਆਣਾ ਵਿਚੋਂ ਕ੍ਰਮਵਾਰ 60:40 ਦੇ ਅਨੁਪਾਤ ਨਾਲ ਕੀਤੀ ਜਾਵੇਗੀ। ਸਰਦਾਰ ਬਾਦਲ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਅਕਾਲੀ ਦਲ ਦੀਆਂ ਮੰਗਾਂ ਪ੍ਰਤੀ ਸਾਰਥਕ ਹੁੰਗਾਰਾ ਭਰਦਿਆਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੁਰਾਣੇ ਫੈਸਲੇ ਦੀ ਨਜ਼ਰਸਾਨੀ ਕਰਨ ਲਈ ਕਿਹਾ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਪੰਜਾਬ ਨਾਲ ਕੋਈ ਬੇਇਨਸਾਫੀ ਨਾ ਹੋਵੇ।
ਇਸ ਮੌਕੇ ਪਰਕਾਸ਼ ਸਿੰਘ ਬਾਦਲ ਨੇ ਚੰਡੀਗੜ ਪੰਜਾਬ ਨੂੰ ਸੌਂਪੇ ਜਾਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਰਾਜਾਂ ਦੇ ਪੁਨਰਗਠਨ ਸਮੇਂ ਇੱਕ ਨਵੇਂ ਸੂਬੇ ਨੂੰ ਰਾਜਧਾਨੀ ਤੋਂ ਵਾਂਝਾ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਸੀ। ਉਹਨਾਂ ਕਿਹਾ ਕਿ ਇਤਿਹਾਸ ਵਿਚ ਕਿਤੇ ਵੀ ਇਸ ਦੀ ਮਿਸਾਲ ਨਹੀਂ ਲੱਭਦੀ ਕਿ ਇੱਕ ਪੁਸ਼ਤੈਨੀ ਸੂਬੇ ਨੂੰ ਅਜਿਹੇ ਢੰਗ ਨਾਲ ਉਸ ਦੀ ਰਾਜਧਾਨੀ ਤੋਂ ਵਾਂਝਾ ਕੀਤਾ ਗਿਆ ਹੋਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ