Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ

July 31, 2019 11:19 AM

ਰੈਕਸਡੇਲ, (ਡਾ. ਝੰਡ) -ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵਿਚ ਚੱਲ ਰਹੀ ਗੁਰੂ ਨਾਨਕ ਅਕੈਡਮੀ ਵਿਚ ਬੀਤੇ ਦਿਨੀਂ ਬੱਚਿਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ। ਗੁਰੂ ਨਾਨਕ ਦੇਵ ਜੀ ਦੇ 550'ਵੇਂ ਪ੍ਰਕਾਸ-ਉਤਸਵ ਨੂੰ ਸਮੱਰਪਿਤ ਇਨ੍ਹਾਂ ਮੁਕਾਬਲਿਆਂ ਵਿਚ ਸਾਰੇ ਵਰਗਾਂ ਦੇ ਬੱਚਿਆਂ ਨੂੰ ਗੁਰਨਕ ਦੇਵ ਜੀ ਨਾਲ ਸਬੰਧਿਤ ਵਿਸ਼ੇ ਹੀ ਦਿੱਤੇ ਗਏ। ਪਹਿਲੇ ਗਰੁੱਪ ਦੇ 4-6 ਸਾਲ ਦੇ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਉਦੇਸ਼ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਬਾਰੇ ਬੋਲਣਾ ਸੀ ਅਤੇ ਇਸ ਗਰੁੱਪ ਵਿਚ ਗੁਰਲੀਨ ਕੌਰ ਪਹਿਲੇ ਸਥਾਨ, ਹਰਨੂਰ ਕੌਰ ਦੂਸਰੇ ਅਤੇ ਅਭੀਰੂਪ ਕੌਰ ਤੀਸਰੇ ਸਥਾਨ 'ਤੇ ਰਹੀਆਂ। ਦੂਸਰੇ ਗਰੁੱਪ ਦੇ 7-9 ਸਾਲ ਦੇ ਬੱਚਿਆਂ ਦੇ ਬੋਲਣ ਦਾ ਵਿਸ਼ਾ ਸੀ "ਸੋ ਕਿਉ ਮੰਦਾ ਆਖੀਐ ਜਿਤੁ ਜੰਮੈ ਰਾਜਾਨ" ਅਤੇ ਇਸ ਵਿਚ ਗੋਵਿੰਦਪ੍ਰੀਤ ਸਿੰਘ ਪਹਿਲੇ, ਅਸ਼ਨੀਰ ਕੌਰ ਦੂਸਰੇ ਅਤੇ ਗੁਨੀਤ ਕੌਰ ਤੀਸਰੇ ਨੰਬਰ 'ਤੇ ਰਹੇ।
ਏਸੇ ਤਰ੍ਹਾਂ 10-12 ਸਾਲ ਦੇ ਤੀਸਰੇ ਗਰੁੱਪ ਦੇ ਬੱਚਿਆਂ ਨੂੰ “ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ” ਦਾ ਵਿਸ਼ਾ ਦਿੱਤਾ ਗਿਆ ਸੀ ਅਤੇ ਇਸ ਵਿਚ ਜੋਤ ਸਰੂਪ ਸਿੰਘ ਪਹਿਲੇ, ਅਰਸ਼ਦੀਪ ਕੌਰ ਦੂਸਰੇ ਅਤੇ ਤੀਸਰੇ ਨੰਬਰ ਲਈ ਹਰਮਨਜੋਤ ਕੌਰ ਤੇ ਹਰਮਨਪ੍ਰੀਤ ਕੌਰ ਵਿਚਕਾਰ ਟਾਈ ਸੀ। ਚੌਥੇ ਗਰੁੱਪ ਵਿਚ 13-15 ਸਾਲ ਦੇ ਬੱਚੇ ਸ਼ਾਮਲ ਸਨ ਜਿਨ੍ਹਾਂ ਨੂੰ "ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਅਜੋਕੇ ਸਮੇਂ ਵਿਚ ਮਹੱਤਤਾ" ਦਾ ਵਿਸ਼ਾ ਦਿੱਤਾ ਗਿਆ ਸੀ। ਇਸ ਵਿਚ ਗੁਰਪ੍ਰਤਾਪ ਸਿੰਘ ਪਹਿਲੇ, ਗੁਰਜਾਨ ਸਿੰਘ ਦੂਸਰੇ ਅਤੇ ਮਹਿਕਰੀਤ ਕੌਰ ਤੀਸਰੇ ਸਥਾਨ 'ਤੇ ਰਹੇ।
ਪੰਜਵਾਂ ਆਖ਼ਰੀ ਗਰੁੱਪ 16 ਸਾਲ ਅਤੇ ਇਸ ਤੋਂ ਵਧੇਰੀ ਉਮਰ ਦੇ ਬੱਚਿਆਂ ਲਈ ਸੀ ਅਤੇ ਇਸ ਦਾ ਵਿਸ਼ਾ ਉੱਪਰ ਵਰਨਣ ਚੌਥੇ ਗਰੁੱਪ ਵਾਲਾ ਹੀ ਸੀ। ਇਸ ਵਿਚ ਮੁਨੀਤ ਕੌਰ ਪਹਿਲੇ ਅਤੇ ਕੰਚਨਦੀਪ ਦੂਸਰੇ ਨੰਬਰ 'ਤ ਰਹੇ। ਇਸ ਤਰ੍ਹਾਂ ਇਨ੍ਹਾਂ ਭਾਸ਼ਨ ਮੁਕਾਬਲਿਆਂ ਵਿਚ ਕੁਲ ਮਿਲਾ ਕੇ 40 ਬੱਚਿਆਂ ਨੇ ਭਾਗ ਲਿਆ। ਜਤਿੰਦਰ ਕੌਰ ਚੱਠਾ, ਹਰਜੋਤ ਕੌਰ, ਗੁਰਦੀਪ ਸਿੰਘ ਨਾਗਰਾ ਅਤੇ ਮੇਜਰ ਸਿੰਘ ਨਾਗਰਾ ਨੇ ਇਨ੍ਹਾਂ ਭਾਸ਼ਨ ਮੁਕਾਬਲਿਆਂ ਵਿਚ ਅਕੈਡਮੀ ਲਈ ਜੱਜਮੈਂਟ ਵਿਚ ਬਹੁਤ ਵਧੀਆ ਤਰੀਕੇ ਨਾਲ ਮਦਦ ਕੀਤੀ। ਭਾਸ਼ਨ ਮੁਕਾਬਲਿਆਂ ਦੇ ਇਸ ਸਮਾਗ਼ਮ ਦੀ ਸਫ਼ਲਤਾ ਦਾ ਸਿਹਰਾ ਅਕੈਡਮੀ ਦੇ ਡਾਇਰੈਕਟਰ ਸ. ਬਲਵੰਤ ਸਿੰਘ, ਪ੍ਰਿੰਸੀਪਲ ਕੰਵਲਪ੍ਰੀਤ ਕੌਰ ਅਤੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ