Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਤ੍ਰਿਪਤ ਬਾਜਵਾ ਵੱਲੋਂ ਮਗਨਰੇਗਾ ਦੇ ਆਨ ਲਾਈਨ ਐਸਟੀਮੇਟ ਤਿਆਰ ਕਰਨ ਲਈ ਸਾਫਟਵੇਅਰ ਦਾ ਉਦਘਾਟਨ

October 11, 2018 06:07 PM

ਚੰਡੀਗੜ੍ਹ, 11 ਅਕਤੂਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮਗਨਰੇਗਾ ਦੇ ਕੰਮ ਕਾਜ ਵਿਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਐਸਟੀਮੇਟ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਆਨਲਾਈਨ ਸਾਫਟਵੇਅਰ ਤਿਆਰ ਕੀਤਾ ਗਿਆ ਹੈ।ਵਿਭਾਗ ਵਲੋਂ ਤਿਆਰ ਕੀਤੇ ਗਏ ਸਾਫਟਵੇਆਰ 'ਸਕਿਊਰ' ਦਾ ਉਦਘਾਟਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੀਤਾ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮਗਨਰੇਗਾ ਅਧੀਨ ਕਰਵਾਏ ਜਾਂਦੇ ਕੰਮਾ ਦਾ ਐਸਟੀਮੇਟ ਪਹਿਲਾਂ ਕਾਗਜੀ ਕਾਰਵਾਈ ਰਾਹੀਂ ਤਿਆਰ ਕੀਤੇ ਜਾਂਦੇ ਸਨ, ਪਰ ਹੁਣ ਆਨਲਾਈਨ ਹੀ ਤਿਆਰ ਕੀਤੇ ਜਾਇਆ ਕਰਨਗੇ, ਜਿਸ ਨਾਲ ਸਮੇਂ ਅਤੇ ਕਾਗਜ ਦੀ ਬੱਚਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂਆਤੀ ਤੌਰ 'ਤੇ ਪਾਇਲਟ ਪ੍ਰੋਜੈਕਟ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਗੂ ਕੀਤਾ ਜਾ ਰਿਹਾ ਹੈ।ਜਿਸ ਤੋਂ ਬਾਅਦ ਇਸ ਨੂੰ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ ਜਾਵੇਗਾ।
ਪੰਚਾਇਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਸਮੁੱਚੀ ਕਾਰਜਪ੍ਰਣਾਲੀ ਨੂੰ ਆਨਲਾਈਨ ਕਰਕੇ ਸਾਰੇ ਕੰਮਾਂ ਨੂੰ ਕਾਗਜ਼ ਰਹਿਤ ਬਣਾਉਣ ਲਈ ਲਈ ਯਤਨ ਜਾਰੀ ਹਨ।ਉਨ੍ਹਾਂ ਦੱਸਿਆ ਕਿ ਇਸ ਨਾਲ ਜਿੱਥੇ ਸਾਰੇ ਕੰਮ ਕਾਜ ਵਿਚ ਪਾਰਦਰਸ਼ਤਾਂ ਆਵੇਗੀ ੱਥੇ ਕੰਮ ਕਾਜ ਵਿਚ ਤੇਜੀ ਅਵੇਗੀ ਅਤੇ ਲੇਟ ਲਤੀਫੀ ਅਤੇ ਬੇਵਜਾ ਤਰੁੱਟੀਆਂ ਲਗਾਉਣ ਨੂੰ ਵੀ ਠੱਲ ਪਵੇਗੀ।ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਣਾਲੀ ਦੇ ਲਾਗੂ ਹੋਣ ਨਾਲ ਸਬੰਧਤ ਅਫਸਰਾਂ/ਮੁਲਾਜ਼ਮਾਂ ਦੀ ਜਵਾਬਦੇਹੀ ਤੈਅ ਕਰਨ ਵਿਚ ਵੀ ਅਸਾਨੀ ਹੋਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ